Shri Guru Nanak Dev ji: ਅੰਧ ਵਿਸ਼ਵਾਸ਼ਾਂ ‘ਚ ਘਿਰੀ, ਕੂੜਕੁਸੱਤ ਦੇ ਭਾਰ ਨਾਲ ਡਿੱਗਦੀ, ਡੋਲਦੀ ਤੇ ਅਗਿਆਨਤਾ ਦੇ ਹਨ੍ਹੇਰੇ ‘ਚ ਟੱਕਰਾਂ ਮਾਰਦੀ ਲੋਕਾਈ ਨੂੰ ਸ੍ਰੀ ਗੁਰੂ ਦੇਵ ਜੀ ਦੇ ਆਗਮਨ ਨਾਲ ਇੱਕ ਇਕ ਅਗੰਮੀ ਸੁੱਖ-ਚੈਨ ਪ੍ਰਾਪਤ ਹੋਇਆ।
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥
ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥
ਸਿੰਘ ਬੁਕੇ ਮਿਰਗਾਵਲੀ ਭੰਨੀ ਜਾਏ ਨ ਧੀਰ ਧਰੋਆ॥
ਜਿਥੈ ਬਾਬਾ ਪੈਰ ਧਰੈ ਪੂਜਾ ਆਸਣ ਥਾਪਣ ਸੋਆ॥
ਸਿਧ ਆਸਣ ਸਭ ਜਗਤ ਦੇ ਨਾਨਕ ਆਦ ਮਤੇ ਜੇ ਕੋਆ॥
ਘਰ ਘਰ ਅੰਦਰ ਧਰਮਸਾਲ ਹੋਵੈ ਕੀਰਤਨ ਸਦਾ ਵਿਸੋਆ॥
ਬਾਬੇ ਤਾਰੇ ਚਾਰ ਚਕ ਨੌ ਖੰਡ ਪ੍ਰਿਥਮੀ ਸਚਾ ਢੋਆ॥
ਗੁਰਮੁਖ ਕਲਿ ਵਿਚ ਪਰਗਟ ਹੋਆ ॥੨੭॥
ਗੁਰੂ ਪਾਤਸ਼ਾਹ ਜੀ ਦਾ ਆਗਮਨ ਸੰਨ 1469 ਈ. ਨੂੰ ਮਾਤਾ ਤ੍ਰਿਪਤਾ ਜੀ ਦੀ ਕੁੱਖੋਂ ਪਿਤਾ ਮਹਿਤਾ ਕਾਲੂ (ਕਲਿਆਣ ਦਾਸ) ਜੀ ਦੇ ਗ੍ਰਹਿ ਵਿਖੇ ਹੋਇਆ।ਆਪ ਜੀ ਦਾ ਜਨਮ ਰਾਇ ਭੋਇ ਦੀ ਤਲਵੰਡੀ ਪਾਕਿਸਤਾਨ ਵਿਖੇ ਹੋਇਆ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 1469 ਵਿੱਚ ਲਾਹੌਰ ਨੇੜੇ ਰਾਏ ਭੋਇ ਕੀ ਤਲਵੰਡੀ ਵਿੱਚ ਹੋਇਆ ਸੀ। ਜਿਸ ਨੂੰ ਹੁਣ ਨਨਕਾਣਾ ਸਾਹਿਬ ਵਜੋਂ ਜਾਣਿਆ ਜਾਂਦਾ ਹੈ। ਲੋਹੋਰ ਤੋਂ 40 ਕੁ ਮੀਲ ਦੱਖਣ ਪੱਛਮ ਵਿੱਚ ਪਿਤਾ ਮਹਿਤਾ ਕਾਲੂ ਤੇ ਮਾਤਾ ਤ੍ਰਿਪਤਾ ਜੀ ਦੇ ਘਰ ਹੋਇਆ ਸੀ। ਨਨਕਾਣਾ ਸਾਹਿਬ ਹਿੰਦੁਸਤਾਨ ਤੇ ਪਾਕਿਸਤਾਨ ਦੀ ਵੰਡ ਤੋ ਬਾਅਦ ਪਾਕਿਸਤਾਨ ਵਿੱਚ ਆ ਗਿਆ ਸੀ। ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ। ਇਸ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552 ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣਾ ਅੰਤਮ ਸਮਾਂ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿੱਚ ਬਿਤਾਇਆ ਸੀ। ਇੱਥੇ ਹੀ ਆਪ ਜੀ ਨੇ ਭਾਈ ਲਹਿਣਾ (ਗੁਰੂ ਅੰਗਦ ਦੇਵ ਜੀ ਨੂੰ ਆਪਣੀ ਗੱਦੀ ਦਾ ਵਾਰਸ ਚੁਣਿਆ। ਸ੍ਰੀ ਗੁਰੂ ਨਾਨਕ ਦੇਵ ਜੀ ਇੱਥੇ ਹੀ 1539 ਈਸਵੀ ਵਿੱਚ ਜੋਤੀ-ਜੋਤ ਸਮਾ ਗਏ।
ਗੁਰੂ ਸਾਹਿਬ ਜੀ ਸਭ ਤੀਰਥ ਅਸਥਾਨਾਂ ਉੱਤੇ ਫਿਰ ਕੇ, ਬੇਦ, ਸਿਮ੍ਰਤੀਆਂ ਦਾ ਅਧਿਐਨ ਕਰਕੇ ਸਗਲੀ ਧਰਤੀ ਫਿਰ ਕੇ ਜਤੀ, ਸਤੀ, ਸਿਧ, ਸਾਧਿਕ, ਦੇਵੀ, ਦੇਵ, ਰਿਖੀਸੁਰ, ਖੇਤ੍ਰਪਾਲਿ, ਗਣ, ਗੰਧਰਬ, ਰਾਕਸ, ਦੈਤ, ਹਿੰਦੂ, ਤੁਰਕ, ਪੀਰ, ਪੈਕੰਬਰਿ, ਗੱਲ ਕੀ ਸਭ ਨੂੰ ਧਿਆਨ ਨਾਲ ਸੁਣਿਆ ਅਤੇ ਇਨ੍ਹਾਂ ਨੂੰ ਅਕਾਲ ਪੁਰਖ ਦਾ ਸੁਨੇਹਾ ਦੇ ਕੇ ਸ਼ਬਦ ਨਾਲ ਜੋੜਿਆ। ਭਾਈ ਗੁਰਦਾਸ ਜੀ ਵਰਣਨ ਕਰਦੇ ਹਨ ਕੇ ਘਰ-ਘਰ ਵਿਚ ਵਾਹਿਗੁਰੂ ਦਾ ਸੱਚਾ ਕੀਰਤਨ ਸ਼ੁਰੂ ਹੋਇਆ ਤੇ ਧਰਮਸ਼ਾਲਾਵਾਂ ਵਿਚ ਅਮੀਰਾਂ-ਗ਼ਰੀਬਾਂ ਨੂੰ ਥਾਂ ਮਿਲੀ। ਸਾਧ ਸੰਗਤਿ ਸੱਚ ਦਾ ਘਰ ਬਣਿਆ, ਜਿਥੇ ਪ੍ਰੇਮਾ ਭਗਤੀ ਦੇ ਨਿਰਮਲ ਫੁਵਾਰੇ ਫੁੱਟਦੇ ਹਨ ਅਤੇ ‘ਉਦਾਸੀ’ ਦਾ ਅਮਲ ਸਾਹਮਣੇ ਆਉਂਦਾ ਹੈ।
ਆਦਿ ਪੁਰਖ ਆਦੇਸੁ ਹੈ ਸਤਿਗੁਰੁ ਸਚੁ ਨਾਉ ਸਦਵਾਇਆ।
ਚਾਰਿ ਵਰਨ ਗੁਰ ਸਿਖ ਕਰਿ ਗੁਰਮੁਖਿ ਸਚਾ ਪੰਥੁ ਚਲਾਇਆ
ਸਾਧਸੰਗਤਿ ਮਿਲਿ ਗਾਂਵਦੇ ਸਤਿਗੁਰੁ ਸਬਦੁ ਅਨਾਹਦੁ ਵਾਇਆ।
ਗੁਰ ਸਾਖੀ ਉਪਦੇਸੁ ਕਰਿ ਆਪਿ ਤਰੈ ਸੈਂਸਾਰੁ ਤਰਾਇਆ।
ਪਾਨ ਸੁਪਾਰੀ ਕਥੁ ਮਿਲਿ ਚੂਨੇ ਰੰਗੁ ਸੁਰੰਗ ਚੜ੍ਹਾਇਆ।
ਗਿਆਨੁਧਿਆਨੁ ਸਿਮਰਣਿ ਜੁਗਤਿ ਗੁਰਮਤਿਮਿਲਿ ਗੁਰਪੂਰਾਪਾਇਆ।
ਸਾਧਸੰਗਤਿ ਸਚਖੰਡੁ ਵਸਾਇਆ॥
ਗੁਰੂ ਨਾਨਕ ਸਾਹਿਬ ਨੇ ਆਪਣੀ ਪਹਿਲੀ ਉਦਾਸੀ 1507 ਵਿਚ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੀ। ਪਹਿਲੀ ਉਦਾਸੀ ਬਹੁਤ ਲੰਮੇਰੀ ਸੀ। ਪ੍ਰੋ. ਸਾਹਿਬ ਸਿੰਘ ਗੁਰਮਤਿ ਪ੍ਰਕਾਸ਼ ਅਨੁਸਾਰ 1507-1515 ਈ. ਤੱਕ ਦੀ ਯਾਤਰਾ ਦੌਰਾਨ ਗੁਰੂ ਜੀ ਨੇ ਛੇ-ਸੱਤ ਹਜ਼ਾਰ ਮੀਲ ਸਫ਼ਰ ਤੈਅ ਕੀਤਾ। ਇਸ ਉਦਾਸੀ ਦੌਰਾਨ ਗੁਰੂ ਜੀ ਉੱਤਰ ਪ੍ਰਦੇਸ਼ ‘ਚ ਪ੍ਰਸਿੱਧ ਹਿੰਦੂ ਤੀਰਥ ਹਰਿਦੁਆਰ, ਗੋਰਖ ਮਤਾ, ਅਯੁੱਧਿਆ, ਪ੍ਰਯਾਗ, ਨਾਨਕਮਤੇ ਤੋਂ ਪੀਲੀਭੀਤ, ਸੀਤਾਪੁਰ, ਲਖਨਊ, ਇਲਾਹਾਬਾਦ, ਸੁਲਤਾਨਪੁਰ, ਬਨਾਰਸ, ਪਟਨਾ, ਮਯਾ, ਸਿਲਹਟ, ਧੁਬੜੀ, ਗੁਹਾਟੀ, ਸ਼ਿਲਾਂਗ ਹੁੰਦੇ ਦੇਏ ਗੁਰੂ ਜੀ ਢਾਕਾ ਅਤੇ ਕਲਕੱਤਾ ਹੋ ਕੇ ਜਗਨਨਾਥਪੁਰੀ, ਮਦੁਰਾਈ, ਰਮੇਸ਼ਵੇਰਮ, ਸੋਮਨਾਥ, ਦਵਾਰਕਾ, ਪੁਸ਼ਕਰ, ਮਥਰਾ, ਬਿੰਦਰਾਵਨ ਅਤੇ ਕੁਰਕਸ਼ੇਤਰ ਆਦਿ ਤੋਂ ਇਲਾਵਾ ਸਿੰਗਲਾ ਦੀਪ, ਸਿੱਕਮ, ਅਸਾਮ, ਬੰਗਾਲ, ਉੜੀਸਾ, ਦਰਾਵੜ ਦੇਸ਼ਬੰਬਈ, ਔਰੰਗਾਬਾਦ, ਉਜੈਨ, ਕੱਛ ਜਗਨਨਾਥ ਤੋਂ ਸਮੰਦਰੀ ਤੱਟ ਦੇ ਨਾਲ-ਨਾਲ ਚਲਦਿਆਂ ਉਨ੍ਹਾਂ ਨੇਗੰਤੂਰ, ਮਦਰਾਸ ਅਤੇ ਰਾਮੇਸ਼ਵਰ ਦੀ ਯਾਤਰਾ ਕੀਤੀ, ਜਿਥੋਂ ਉਹ
ਲੰਕਾ ਅਤੇ ਜਾਫਨਾ ਦੇ ਰਾਣਾ ਸ਼ਿਵਨਾਥ ਨੂੰ ਉਨ੍ਹਾਂ ਨੇ ਸਿੱਖੀ ਦੀ ਬਖਸ਼ਿਸ਼ ਕੀਤੀ। ਲੰਕਾ ਦੀ ਯਾਤਰਾ ਸਮਾਪਤ ਕਰਕੇ ਗੁਰੂ ਜੀ ਕੋਚੀਨ ਗਏ, ਜਿਥੋਂ ਗੁਰੂ ਜੀ ਨੇ ਆਂਧਰਾ ਪ੍ਰਦੇਸ਼ ਵਿਚ ਪ੍ਰਵੇਸ਼ ਕੀਤਾ। ਫਿਰ ਸ੍ਰੀ ਗੁਰੂ ਨਾਨਕ ਦੇਵ ਜੀ ਨਾਨਕ ਝੀਰਾ, ਮਾਲਟੇਕਰੀ, ਨਾਂਦੇੜ, ਨਾਮਦੇਵ ਦੇ ਨਗਰ ਨਰਸੀ ਬਾਮਣੀ, ਭਗਤ ਤਿਰਲੋਚਨ ਦੇ ਨਗਰ ਵਾਰਸੀ ਹੁੰਦੇ ਦੇਏ ਔਕੇਸ਼ਵਰ ਪਹੁੰਚੇ ਅਤੇ ਉਥੋਂ ਉਹ ਇੰਦੌਰ, ਖੰਡਵਾ ਤੋਂ ਨਰਮਦਾ ਨਦੀ ਦੇ ਨਾਲ-ਨਾਲ ਤੁਰਦੇ ਹੋਏ ਜਬਲਪੁਰ ਸ਼ਹਿਰ ਦੇ ਗਵਾਰੀ ਘਾਟ ਪਹੰਚੇ।