Special operation to review the security of Banks & Financial Institutions: : ਪੰਜਾਬ ਭਰ ’ਚ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੇ ਆਲੇ-ਦੁਆਲੇ ਚੌਕਸੀ ਨੂੰ ਹੋਰ ਪੁਖ਼ਤਾ ਕਰਦੇ ਹੋਏ, ਪੰਜਾਬ ਪੁਲਿਸ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਅਜਿਹੇ ਅਦਾਰਿਆਂ ਦੇ ਆਲੇ-ਦੁਆਲੇ ਘੁੰਮਦੇ 3947 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੇ ਆਲੇ ਦੁਆਲੇ ਘੁੰਮ ਰਹੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ।
ਇਹ ਅਪਰੇਸ਼ਨ ਰਾਜ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਚਲਾਇਆ ਗਿਆ ਸੀ ਅਤੇ ਸੀਪੀਜ/ਐਸਐਸਪੀਜ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਨਿੱਜੀ ਤੌਰ ‘ਤੇ ਇਸ ਅਪਰੇਸ਼ਨ ਦੀ ਨਿਗਰਾਨੀ ਕਰਨ ਅਤੇ ਇਸ ਅਪਰੇਸ਼ਨ ਨੂੰ ਨੇਪਰੇ ਚਾੜਨ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਐਸਪੀਜ/ਡੀਐਸਪੀਜ ਦੀ ਨਿਗਰਾਨੀ ਹੇਠ 2000 ਤੋਂ ਵੱਧ ਪੁਲਿਸ ਮੁਲਾਜਮਾਂ ਦੀ ਸ਼ਮੂਲੀਅਤ ਵਾਲੀਆਂ 422 ਪੁਲਿਸ ਪਾਰਟੀਆਂ ਨੇ ਵਿੱਤੀ ਸੰਸਥਾਵਾਂ, ਖਾਸ ਕਰਕੇ ਬੈਂਕਾਂ ਦੇ ਆਲੇ ਦੁਆਲੇ ਘੁੰਮ ਰਹੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ। ਪੁਲਿਸ ਟੀਮਾਂ ਨੇ ਬੁੱਧਵਾਰ ਨੂੰ ਅਜਿਹੇ 3618 ਅਦਾਰਿਆਂ ਦੀ ਚੈਕਿੰਗ ਕੀਤੀ।
Special operation to review the security of Banks & Financial Institutions.
Police teams frisk 3947 suspicious people roaming around banks etc. across the state.
420+ police parties checked 3600+ banks and other financial institutions across the state, tells Spl. DGP L&O pic.twitter.com/wlHKLyJXkc
— Punjab Police India (@PunjabPoliceInd) April 20, 2023
ਉਨਾਂ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਦਾ ਮੁੱਖ ਮਕਸਦ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾ ਡਰ ਪੈਦਾ ਕਰਨਾ ਹੈ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਦਾ ਸੰਚਾਰ ਕਰਨਾ ਹੈ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸਾਰੀਆਂ ਪੁਲਿਸ ਟੀਮਾਂ ਨੂੰ ਲੋਕਾਂ ਦੀ ਸ਼ਨਾਖਤ ਕਰਦੇ ਸਮੇਂ ਹਲੀਮੀ ਨਾਲ ਪੇਸ਼ ਆਉਣ ਅਤੇ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।
ਉਨ੍ਹਾਂ ਦੁਹਰਾਇਆ ਕਿ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h