Paris Olympics-2024: ਪੰਜਾਬ ਸਰਕਾਰ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ‘ਤੇ ਖਿਡਾਰੀ ਅਕਸ਼ਦੀਪ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਮੁਤਾਬਕ ਓਲੰਪਿਕਸ ਲਈ ਕੁਆਲੀਫਾਈ ਹੋਏ ਪਹਿਲੇ ਭਾਰਤੀ ਅਥਲੀਟ ਦਾ ਸਨਮਾਨ ਕੀਤਾ।
ਦੱਸ ਦਈਏ ਕਿ ਇਸ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਖਿਡਾਰੀਆਂ ਨੂੰ ਮਾਣ ਸਨਮਾਨ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਨੇ ਐਥਲੀਟ ਅਕਸ਼ਦੀਪ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਹਰ ਤਰ੍ਹਾਂ ਦੀ ਮੱਦਦ ਦਾ ਵਿਸ਼ਵਾਸ ਦਿਵਾਇਆ।
ਨਾਲ ਹੀ ਰਾਂਚੀ ਵਿਖੇ ਨੈਸ਼ਨਲ ਵਾਕਿੰਗ ਚੈਂਪੀਅਨਸ਼ਿਪ ਵਿੱਚ ਅਕਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਸਮੇਂ ਦੇ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਇਆ। ਜਿਸ ਦੀ ਮੀਤ ਹੇਅਰ ਨੇ ਉਨ੍ਹਾਂ ਨੂੰ ਵਧਾਈ ਦਿੱਤੀ।
Punjab Sports Minister ਮੀਤ ਹੇਅਰ ਨੇ ਪੈਰਿਸ ਓਲੰਪਿਕ-2024 ਦੀ ਤਿਆਰੀ ਲਈ ਅਕਸ਼ਦੀਪ ਸਿੰਘ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ#PunjabNews #PunjabGovernment #Sports #PunjabiNews #PunjabSportsMinister #GurmeetSinghmeetHayer #ParisOlympics2024 pic.twitter.com/11pFMNeBJz
— Pro Punjab Tv (@propunjabtv) February 18, 2023
ਦੱਸ ਦਈਏ ਕਿ ਅਕਸ਼ਦੀਪ ਸਿੰਘ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲਾ ਪਹਿਲਾ ਭਾਰਤੀ ਅਥਲੀਟ ਤੇ ਓਵਰ ਆਲ ਚੌਥਾ ਖਿਡਾਰੀ ਬਣਿਆ ਹੈ। 23 ਸਾਲਾਂ ਦਾ ਅਕਸ਼ਦੀਪ ਸਿੰਘ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਹਨੇਕੇ ਦਾ ਰਹਿਣ ਵਾਲਾ ਹੈ।
ਮੀਤ ਹੇਅਰ ਨਾਲ ਹੋਈ ਇਸ ਮੁਲਾਕਾਤ ਦੌਰਾਨ ਅਕਸ਼ਦੀਪ ਸਿੰਘ ਦੇ ਨਾਲ ਉਸ ਦੇ ਕੋਚ ਗੁਰਦੇਵ ਸਿੰਘ, ਖੇਡ ਡਾਇਰੈਕਟਰ ਅਮਿਤ ਤਲਵਾੜ ਵੀ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h