Meeting in Sri Akal Takhat Sahib: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ‘ਤੇ ਹੋਈ ਕਾਰਵਾਈ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅੰਮ੍ਰਿਤਸਰ ‘ਚ ਵੱਡੀ ਤੇ ਅਹਿਮ ਮੀਟਿੰਗ ਬੁਲਾਈ ਹੈ। ਅੰਮ੍ਰਿਤਪਾਲ ਨੂੰ ਲੈ ਕੇ ਚੱਲ ਰਹੀਆਂ ਸਰਗਰਮੀਆਂ ਦਰਮਿਆਨ 27 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਇੱਕ ਅਹਿਮ ਮੀਟਿੰਗ ਰੱਖੀ ਗਈ ਹੈ
ਇਸ ਮੀਟਿੰਗ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ, ਟਕਸਾਲਾਂ, ਸੰਪਰਦਾਵਾਂ, ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨੂੰ ਬੁਲਾਇਆ ਗਿਆ ਹੈ। ਦੱਸ ਦਈਏ ਕਿ ਮੀਟਿੰਗ ਲਈ 60 ਤੋਂ 70 ਸਿੱਖ ਜਥੇਬੰਦੀਆਂ ਅਤੇ ਨਿਹੰਗ ਜਥਿਆਂ ਨੂੰ ਸ਼ਮੂਲੀਅਤ ਕਰਨ ਲਈ ਸੁਨੇਹਾ ਭੇਜਿਆ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਇਸ ਮੀਟਿੰਗ ਦੀ ਪ੍ਰਧਾਨਗੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਰਨਗੇ। ਇਸ ਵਿੱਚ ਹਿੱਸਾ ਲੈਣ ਲਈ 60 ਤੋਂ 70 ਸਿੱਖ ਜਥੇਬੰਦੀਆਂ ਅਤੇ ਨਿਹੰਗ ਜਥਿਆਂ ਨੂੰ ਸੁਨੇਹਾ ਭੇਜਿਆ ਗਿਆ। ਮੀਟਿੰਗ ‘ਚ ਸੂਬੇ ਦੇ ਮੌਜੂਦਾ ਹਾਲਾਤਾਂ ਬਾਰੇ ਵਿਚਾਰ ਕੀਤਾ ਜਾਵੇਗਾ ਨਾਲ ਹੀ ਇਸ ਮੀਟਿੰਗ ਵਿੱਚ ਅੰਮ੍ਰਿਤਪਾਲ ਬਾਰੇ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
ਨਾਲ ਹੀ ਇਸ ਮੀਟਿੰਗ ਵਿੱਚ ਕਿਸੇ ਵੀ ਸਿਆਸੀ ਪਾਰਟੀ ਦੇ ਨੁਮਾਇੰਦੇ ਭਾਗ ਨਹੀਂ ਲੈਣਗੇ। ਜਿਹੜੀਆਂ ਜਥੇਬੰਦੀਆਂ ਦੇ ਨੁਮਾਇੰਦੇ ਇਸ ਮੀਟਿੰਗ ਵਿੱਚ ਨਹੀਂ ਪਹੁੰਚ ਸਕਦੇ, ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਈ-ਮੇਲ ‘ਤੇ ਆਪਣੇ ਲਿਖਤੀ ਸੁਝਾਅ ਭੇਜ ਸਕਦੇ ਹਨ। ਇਸ ਤੋਂ ਬਾਅਦ ਜਥੇਦਾਰ ਕੋਈ ਅਹਿਮ ਫੈਸਲਾ ਲੈ ਸਕਦੇ ਹਨ।
ਅੰਮ੍ਰਿਤਪਾਲ ਦੀ ਭਾਲ ‘ਚ ਪੁਲਿਸ, ਜਥੇਦਾਰ ਨੇ ਦਿੱਤੀ ਹੈ ਸਰੰਡਰ ਦੀ ਨਸੀਅਤ
ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਨੂੰ ਫੜਨ ਲਈ ਪੰਜਾਬ ਪੁਲਿਸ ਤੇ ਹੋਰ ਏਜੰਸੀਆਂ ਵੱਖ-ਵੱਖ ਸੂਬਿਆਂ ‘ਚ ਘੁੰਮ ਰਹੀਆਂ ਹਨ। ਹਾਲਾਂਕਿ ਹੁਣ ਤੱਕ ਸੁਰੱਖਿਆ ਏਜੰਸੀਆਂ ਅੰਮ੍ਰਿਤਪਾਲ ਤੱਕ ਪਹੁੰਚਣ ਵਿੱਚ ਨਾਕਾਮ ਰਹੀਆਂ ਹਨ। ਪੁਲਿਸ ਤੋਂ ਬਚਣ ਲਈ ਅੰਮ੍ਰਿਤਪਾਲ ਲਗਾਤਾਰ ਆਪਣਾ ਟਿਕਾਣਾ ਬਦਲ ਰਿਹਾ ਹੈ।
ਇਸ ਦੇ ਨਾਲ ਹੀ ਬੀਤੇ ਦਿਨੀਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਨੂੰ ਸਰੰਡਰ ਕਰਨ ਦੀ ਸਲਾਹ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h