ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਬੰਦੀ ਛੋੜ ਦਿਵਸ (Bandi Chhor Diwas) ਮੌਕੇ ਕੌਮ ਨੂੰ ਸੰਦੇਸ਼ ਦਿੱਤਾ। ਇਸ ਬਾਰ ਉਨ੍ਹਾਂ ਨੇ ਆਪਣੇ ਸੰਦੇਸ਼ ਵਿਚ ਸਿੱਖ ਕੌਮ ਨੂੰ ਦਰਪੇਸ਼ ਵੱਖ-ਵੱਖ ਮਸਲਿਆਂ ਦੇ ਹੱਲ ਲਈ ਸਮੂਹ ਪੰਥਕ ਧਿਰਾਂ ਨੂੰ ਇਕਜੁੱਟ ਹੋਣ ਲਈ ਕਿਹਾ।
ਕੌਮ ਦੇ ਨਾਂ ਆਪਣੇ ਸੰਦੇਸ਼ ‘ਚ ਉਨ੍ਹਾੰ ਨੇ ਕੇਂਦਰ ਸਰਕਾਰ ’ਤੇ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਅਤੇ ਤੋੜਨ ਦੀਆਂ ਕੋਸ਼ਿਸ਼ਾਂ ਕਰਨ ਦਾ ਦੋਸ਼ ਵੀ ਲਗਾਇਆ। ਗਿਆਨੀ ਹਰਪ੍ਰੀਤ ਸਿੰਘ ਨੇ ਪੰਥਕ ਧਿਰਾਂ ਨੂੰ ਕਿਹਾ ਕਿ ਪੰਥ ਤੇ ਪੰਥਕ ਸੰਸਥਾਵਾਂ ਦੀ ਰਾਖੀ ਵਾਸਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਦੀ ਧਾਰਨਾ ਕਰਦਿਆਂ ਇਕਜੁੱਟ ਹੋਣ ਦੀ ਲੋੜ ਹੈ।
ਉੱਥੇ ਹੀ ਉਨ੍ਹਾਂ ਨੇ ਸਿੱਖ ਬੰਦੀਆਂ ਨੂੰ ਰਿਹਾਅ ਕਰਾਉਣ ਲਈ ਚਲ ਕੇ ਹੰਭਲਾ ਮਾਰਨ ਦੀ ਲੋੜ ਹੈ, ਖਾਸਤੌਰ ‘ਤੇ ਪ੍ਰਵਾਸੀ ਸਿੱਖ, ਭਾਰਤ ਸਰਕਾਰ ਦੇ ਬੰਦ ਕੰਨ ਖੋਲ੍ਹਣ ਲਈ ਰੋਸ ਪ੍ਰਦਰਸ਼ਨਾਂ ਤੋਂ ਇਲਾਵਾ ਆਪਣੀਆਂ ਸਰਕਾਰਾਂ ਰਾਹੀਂ ਬੰਦੀ ਸਿੱਖਾਂ ਨੂੰ ਰਿਹਾਅ ਕਰਾਉਣ ਲਈ ਯਤਨ ਕਰਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਧਾਰਮਿਕ, ਵਿਦਿਅਕ ਤੇ ਮਾਨਵ ਭਲਾਈ ਦੇ ਕਾਰਜ ਸਮਾਜ ਨੂੰ ਸ਼ਕਤੀਵਰ ਬਣਾਉਣ ਵਾਲੇ ਹਨ ਤੇ ਇਨ੍ਹਾਂ ਨੂੰ ਹੋਰ ਨਿਗਰ ਬਣਾਉਣ ਲਈ ਉਪਰਾਲੇ ਹੋਣੇ ਚਾਹੀਦੇ ਹਨ, ਪਰ ਸਾਜ਼ਿਸ਼ਾਂ ਅਤੇ ਆਪਸੀ ਰਾਜਸੀ ਵਖਰੇਵਿਆਂ ਦੇ ਕਰਕੇ ਸਰਕਾਰ ਵੱਲੋਂ ਇਸ ਦੀ ਅਖੰਡਤਾ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਬੰਦੀ ਸਿੰਘ ਦਾ ਮਾਮਲਾ ਵੀ ਚੁੱਕਿਆ। ਇਸ ਬਾਰੇ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਵਿਦੇਸ਼ ਵਿਚ ਬੈਠੇ ਸਿੱਖਾਂ ਨੂੰ ਇਕਜੁੱਟ ਕੇ ਹੋ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਵਿਦੇਸ਼ਾਂ ਵਿਚ ਬੈਠੇ ਸਿੱਖਾਂ ਨੂੰ ਆਪੋ ਆਪਣੇ ਦੇਸ਼ਾਂ ਦੀਆਂ ਸਰਕਾਰਾਂ ਕੋਲੋਂ ਵੀ ਇਹ ਮਾਮਲਾ ਜ਼ੋਰ ਸ਼ੋਰ ਨਾਲ ਚੁਕਣ ਦਾ ਸੱਦਾ ਦਿੱਤਾ।
ਪੰਜਾਬ ‘ਚ ਨਸ਼ੇ ਅਤੇ ਖੇਤੀ ਦੀਆੰ ਨਵੀੰ ਤਕਨੀਕਾੰ ਬਾਰੇ ਕੀਤੀ ਗੱਲ
ਉਨ੍ਹਾੰ ਇਹ ਵੀ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਪੰਜਾਬ ਵਿਚ ਨਸ਼ੇ ਦੀ ਲਾਹਨਤ ’ਤੇ ਕੰਟਰੋਲ ਕਰਨ ਵਿਚ ਨਾਕਾਮ ਰਹੀਆਂ ਹਨ। ਉਨ੍ਹਾਂ ਨੇ ਸਿੱਖ ਬੱਚਿਆਂ ਨੂੰ ਪੜ੍ਹ ਲਿਖ ਕੇ ਉਚ ਅਹੁਦਿਆਂ ’ਤੇ ਪਹੁੰਚਣ ਦੇ ਸੱਦੇ ਦੇ ਨਾਲ-ਨਾਲ ਕਿਸਾਨਾਂ ਨੂੰ ਨਵੀਂਆਂ ਤਕਨੀਕਾਂ ਅਪਣਾ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਦਾ ਸੁਨੇਹਾ ਵੀ ਦਿੱਤਾ।
TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ
Link ‘ਤੇ Click ਕਰ’ਕੇ ਹੁਣੇ Download ਕਰੋ :
Android:📱 https://bit.ly/3VMis0h
IOS:🍎 https://apple.co/3F63oER