ਸ਼ਨੀਵਾਰ, ਮਈ 17, 2025 01:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦੁਨੀਆਂ ਦੇ ਹਰ ਪੀੜਤ ਪੱਤਰਕਾਰ ਨਾਲ ਖੜ੍ਹਾ ਹੈ ਸ੍ਰੀ ਅਕਾਲ ਤਖਤ ਸਾਹਿਬ: ਗਿਆਨੀ ਹਰਪ੍ਰੀਤ ਸਿੰਘ

by Gurjeet Kaur
ਅਪ੍ਰੈਲ 8, 2023
in ਪੰਜਾਬ
0

ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮੌਜੂਦਾ ਸਮੇਂ ਦੌਰਾਨ ਸਿੱਖ ਕੌਮ ਅਤੇ ਪੰਜਾਬ ਦੇ ਖਿਲਾਫ ਮੀਡੀਆ ਰਾਹੀਂ ਸਿਰਜੇ ਗਏ ਝੂਠੇ ਬਿਰਤਾਂਤ ਦੇ ਚਲਦਿਆਂ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਅਤੇ ਪੰਥ ਪ੍ਰਸਤ ਪੱਤਰਕਾਰਾਂ ਦੀ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਮੌਜੂਦਾ ਸਮੇਂ ਦੌਰਾਨ ਵਾਪਰ ਰਹੇ ਵਰਤਾਰਿਆਂ ਨੂੰ ਅਧਾਰ ਬਣਾ ਕੇ ਸਰਕਾਰ ਵੱਲੋਂ ਭੈ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਜਬਰ ਦੇ ਖਿਲਾਫ ਅਵਾਜ਼ ਬੁਲੰਦ ਕਰਨ ਵਾਲੇ ਪੱਤਰਕਾਰਾਂ ਅਤੇ ਉਨ੍ਹਾਂ ਦੇ ਚੈੱਨਲਾਂ ਨੂੰ ਸਰਕਾਰ ਵੱਲੋਂ ਬੈਨ ਕੀਤਾ ਜਾ ਰਿਹਾ ਹੈ।

ਇਸ ਵਿਸ਼ੇਸ਼ ਇਕੱਤਰਤਾ ਵਿੱਚ ਜਿੱਥੇ ਸਿੰਘ ਸਾਹਿਬ ਵੱਲੋਂ ਪੀੜਤ ਪੱਤਰਕਾਰ ਧਿਰਾਂ ਨਾਲ ਖੜਨ ਦਾ ਦ੍ਰਿੜ ਇਰਾਦਾ ਪ੍ਰਗਟ ਕੀਤਾ ਗਿਆ ਉੱਥੇ ਨਾਲ ਹੀ ਸਰਕਾਰ ਨੂੰ ਇਸ ਜਬਰ ਪ੍ਰਤੀ ਚੇਤਾਵਨੀ ਵੀ ਦਿੱਤੀ ਗਈ ਹੈ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਅੱਜ ਜਿਸ ਸਮੇਂ ਸੱਚ ਦੀ ਅਵਾਜ਼ ਨੂੰ ਦਬਾਇਆ ਜਾ ਰਿਹਾ ਹੈ ਉਸ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਪੀੜਤਾਂ ਦੇ ਮੋਢੇ ਨਾਲ ਮੋਢਾ ਜ਼ੋੜ ਕੇ ਖੜ੍ਹਿਆ ਹੈ।

ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਲੋਕ ਟੈਂਕ ਚੜ੍ਹਾਉਣ ਤੋਪਾਂ ਚੜ੍ਹਾਉਂਣ ਸ੍ਰੀ ਅਕਾਲ ਤਖਤ ਸਾਹਿਬ ਅਨਿਆਂ ਦੇ ਖਿਲਾਫ ਅਵਾਜ਼ ਬੁਲੰਦ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਜਾਣ ਬੁੱਝ ਕੇ ਪੰਜਾਬ ਅੰਦਰ ਸਹਿਮ ਦਾ ਮਾਹੌਲ ਬਣਾਇਆ ਜਾ ਰਿਹਾ ਹੈ।

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਆਦੇਸ਼ ਕਰਦਿਆਂ ਕਿਹਾ ਕਿ ਖਾਲਸਾ ਪ੍ਰਗਟ ਦਿਵਸ ਵਿਸਾਖੀ ਮੌਕੇ ਵੱਡੀ ਗਿਣਤੀ *ਚ ਸੰਗਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਤਾਂ ਜੋ ਸਰਕਾਰਾਂ ਨੂੰ ਕੌਮ ਦੀ ਸੰਗਠਿਤ ਸ਼ਕਤੀ ਦਾ ਅਹਿਸਾਸ ਹੋਵੇ। ਉਨ੍ਹਾਂ ਕਿਹਾ ਕਿ ਕੋਈ ਵੀ ਮਸਲਾ ਵਿਵਾਦ ਨਾਲ ਨਹੀਂ ਬਲਕਿ ਸੰਵਾਦ ਨਾਲ ਹੱਲ ਹੁੰਦਾ ਹੈ ਅਤੇ ਸਰਕਾਰਾਂ ਨੂੰ ਪਹਿਲ ਕਰਨੀ ਚਾਹੀਦੀ ਹੈ ਕਿ ਉਹ ਸਿੱਖ ਕੌਮ ਨਾਲ ਸੰਵਾਦ ਕਰਨ ਅਤੇ ਜਿਹੜੀਆਂ ਧੱਕਸ਼ਾਹੀਆਂ ਸਿੱਖ ਕੌਮ ਨਾਲ ਹੋਈਆਂ ਹਨ ਉਨ੍ਹਾਂ ਨੂੰ ਹੱਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ 75 ਸਾਲਾਂ ‘ਚ ਸਰਕਾਰਾਂ ਨੇ ਸਿੱਖ ਕੌਮ ਨਾਲ 75 ਤੋਂ ਵੱਧ ਅਹਿਮ ਵਾਅਦੇ ਕੀਤੇ ਪਰ ਅਫਸੋਸ ਪੂਰਾ ਇੱਕ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਜਿਸ ਸਮੇਂ ਸਿੱਖ ਕੌਮ ਖਿਲਾਫ ਝੂਠੇ ਬਿਰਤਾਂਤ ਸਿਰਜੇ ਜਾ ਰਹੇ ਹਨ ਇਹ ਐਂਟੀ ਸਿੱਖ ਫੋਬੀਆ (ਸਿੱਖ ਵਿਰੋਧੀ ਨਜ਼ਰੀਆ) ਹੈ ਅਤੇ ਇਸ ਨੂੰ ਰੋਕਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਸਿੰਘ ਸਾਹਿਬ ਨੇ ਕਿਹਾ ਕਿ ਅਜਿਹੇ ਸੈਮੀਨਰ ਹੁਣ ਲਗਾਤਾਰ ਹੁੰਦੇ ਰਣਿਗੇ।

ਸਿੰਘ ਸਾਹਿਬ ਨੇ ਕਿਹਾ ਕਿ ਤੁਰੰਤ ਪ੍ਰਭਾਵ ਅਧੀਨ ਸ਼੍ਰੋਮਣੀ ਕਮੇਟੀ ਨੂੰ ਉਨ੍ਹਾਂ ਵਿਅਕਤੀਆਂ ਖਿਲਾਫ ਪਰਚੇ ਦਰਜ਼ ਕਰਵਾਉਣੇ ਚਾਹੀਦੇ ਹਨ ਜਿਨ੍ਹਾਂ ਵੱਲੋਂ ਸਿੱਖ ਕੌਮ ਖਿਲਾਫ ਝੂਠਾ ਪ੍ਰਚਾਰ ਕੀਤਾ ਗਿਆ ਅਤੇ ਝੂਠੇ ਵਿਰਤਾਂਤ ਸਿਰਜੇ ਗਏ।

ਇਸ ਇਕੱਤਰਤਾ ਵਿੱਚ ਬੋਲਦਿਆਂ ਉੱਘੇ ਪੱਤਰਕਾਰ ਹਮੀਰ ਸਿੰਘ ਨੇ ਕਿਹਾ ਕਿ ਜਿਸ ਤਰੀਕੇ ਅੱਜ ਵਿਰਤਾਂਤ ਸੂਬੇ ਅੰਦਰ ਸਿਰਜੇ ਜਾ ਰਹੇ ਹਨ ਇਸੇ ਤਰੀਕੇ ਡਰ ਅਤੇ ਸਹਿਮ ਦਾ ਮਾਹੌਲ 1984 ਵਿੱਚ ਵੀ ਸਰਕਾਰ ਵੱਲੋਂ ਪੈਦਾ ਕੀਤਾ ਗਿਆ ਸੀ।

ਹਰਿਆਣਾ ਤੋਂ ਪੱਤਰਕਾਰ ਮਨਦੀਪ ਪੂਨੀਆਂ ਨੇ ਨੈਸ਼ਨਲ ਮੀਡੀਆ ਦਾ ਹਵਾਲਾ ਦਿੰਦਿਆਂ ਕਿਹਾ ਕਿ ਜ਼ਮੀਨੀ ਹਕੀਕਤ ਤੋਂ ਜਾਣੂ ਹੋਏ ਬਿਨਾਂ ਅੱਜ ਸਮਾਜ ਅੰਦਰ ਕਈ ਅਜਿਹੇ ਨੈਰੇਟਿਵ ਸਿਰਜੇ ਜਾਂਦੇ ਹਨ ਜਿਹੜੇ ਕਿ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੁੰਦੇ ਹਨ।

ਜਸਪਾਲ ਸਿੰਘ ਨੇ ਵੀ ਪੱਤਰਕਾਰਾਂ ਦੇ ਬਿਆਨਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਇਸੇ ਤਰੀਕੇ 1984 *ਚ ਮੀਡੀਆ ਦੀ ਅਵਾਜ਼ ਨੂੰ ਦਬਾਇਆ ਗਿਆ ਸੀ । ਇਸ ਮੌਕੇ ਪ੍ਰਸਿੱਧ ਪੱਤਰਕਾਰ ਪਰਮਿੰਦਰਪਾਲ ਸਿੰਘ ਦਿੱਲੀ ਨੇ ਦੱਸਿਆ ਕਿ ਨੈਸ਼ਨਲ ਮੀਡੀਆ ਵੱਲੋਂ ਜਿਸ ਤਰੀਕੇ ਦਾ ਬਿਰਤਾਂਤ ਪੰਜਾਬ ਦੇ ਖਿਲਾਫ ਸਿਰਜਿਆ ਜਾ ਰਿਹਾ ਹੈ ਇਹ ਮੰਦਭਾਗਾ ਹੈ। ਦੂਰਦਰਸ਼ਨ ਅੰਦਰ ਲੰਮਾਂ ਸਮਾਂ ਬਤੌਰ ਐਂਕਰ ਸੇਵਾਵਾਂ ਨਿਭਾਉਣ ਵਾਲੇ ਬੀਬੀ ਰਮਨਜੀਤ ਕੌਰ ਨੇ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਪਰਦਾਫਾਸ਼ ਕੀਤਾ ।

ਸਰਕਾਰੀ ਧੱਕੇਸ਼ਾਹੀ ਦਾ ਸ਼ਿਕਾਰ ਹੋ ਚੁੱਕੇ ਜਗਦੀਪ ਸਿੰਘ ਥਲੀ ਨੇ ਦੱਸਿਆ ਕਿ ਪੰਜਾਬ ਪੱਖੀ ਪੱਤਰਕਾਰਾਂ ਨੂੰ ਆਰਥਿਕ ਅਤੇ ਮਾਨਸਿਕ ਤਸ਼ੱਦਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਜਸਪਾਲ ਸਿੰਘ ਹੇਰਾਂ ਨੇ ਬੋਲਦਿਆਂ ਕਿਹਾ ਕਿ ਅੱਜ ਦੇ ਸਮੇਂ ਅੰਦਰ ਨਵੇਂ ਪੱਤਰਕਾਰਾਂ ਨੂੰ ਆਪਣੇ ਖੇਤਰ ਵਿੱਚ ਨਿਪੁੰਨ ਕਰਨ ਲਈ ਅਜਿਹੇ ਸੈਮੀਨਰ ਕਰਵਾਏ ਜਾਣ। ਸਤਨਾਮ ਸਿੰਘ ਮਾਨਕ ਨੇ ਕਿਹਾ ਕਿ ਅਜੋਕੇ ਸਮੇਂ ਅੰਦਰ ਸਰਕਾਰਾਂ ਮੀਡੀਏ ਉੱਪਰ ਦਬਾਅ ਬਣਾਉਣ ਲਈ ਹਰ ਤਰ੍ਹਾਂ ਦੇ ਘਟੀਆ ਹਥਕੰਡੇ ਅਪਣਾ ਰਹੀਆਂ ਹਨ। ਜਿਸ ਦਾ ਸ਼ਿਕਾਰ ਅਜੀਤ ਵਰਗੇ ਅਖਬਾਰ ਸਮੂਹ ਨੂੰ ਵੀ ਹੋਣਾ ਪੈ ਰਿਹਾ ਹੈ।ਉਹਨਾਂ ਬੋਲਦਿਆਂ ਕਿਹਾ ਕਿ ਸੰਘੀ ਢਾਂਚੇ ਬਿਨਾ ਭਾਰਤ ਦਾ ਵਜੂਦ ਨਹੀਂ ਬਚੇਗਾ।

ਇਸ ਮੌਕੇਂ ਪੱਤਰਕਾਰ ਹਰਪ੍ਰੀਤ ਸਿੰਘ ਸਾਹਨੀ ਨੇ ਕਿਹਾ ਕਿ ਪਿਛਲੇ ਦਿਨੀ ਪੰਜਾਬ ਅੰਦਰ ਜਿਸ ਤਰੀਕੇ ਦੇ ਬਿਰਤਾਂਤ ਸਿਰਜੇ ਗਏ ਉਸ ਪਿੱਛੇ ਇੱਕ ਘਟੀਆ ਮਾਨਸਿਕਤਾ ਕੰਮ ਕਰ ਰਹੀ ਹੈ। ਉਨ੍ਹਾਂ ਨੈਸ਼ਨਲ ਮੀਡੀਆ ਦਾ ਪਰਦਾਫਾਸ਼ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਖੰਨਾਂ ਦੇ ਐੱਸ.ਐੱਸ.ਪੀ. ਵੱਲੋਂ ਸਿੱਖ ਰਾਜ ਦੇ ਝੰਡਿਆਂ ਬਾਬਤ ਦਿੱਤੀ ਗਈ ਗਲਤ ਜਾਣਕਾਰੀ ਨੂੰ ਅਧਾਰ ਬਣਾ ਕੇ ਅੱਜ ਨੈਸ਼ਨਲ ਮੀਡੀਆ ਦੇਸ਼ ਦੁਨੀਆਂ ਅੰਦਰ ਕਿਸ ਤਰੀਕੇ ਸਿੱਖ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਿਸ ਤੋਂ ਸਿੱਖ ਕੌਮ ਨੂੰ ਸੁਚੇਤ ਹੋਣਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ *ਚ ਇੱਕਜੁੱਟ ਹੋਣਾ ਚਾਹੀਦਾ ਹੈ।

ਇਸ ਮੌਕੇ ਜਸਪਾਲ ਸਿੰਘ ਸਿੱਧੂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਇਹ ਇਕੱਤਰਤਾ ਸੱਦੀ ਗਈ ਹੈ ਇਹ ਵਾਕਿਆ ਹੀ ਕੌਮ ਲਈ ਬਹੁਤ ਵਧੀਆ ਉਪਰਾਲਾ ਹੈ ਇਸ ਤਰੀਕੇ ਦੀਆਂ ਇਕੱਤਰਤਾਵਾਂ ਲਗਾਤਾਰ ਹੋਣੀਆਂ ਚਾਹੀਦੀਆਂ ਹਨ। ਪੰਜਾਬੀਅਤ ਪ੍ਰਤੀ ਦਰਦ ਰੱਖਣ ਵਾਲੇ ਨਾਮੀ ਪੱਤਰਕਾਰ ਦੀਪਕ ਚਨਾਰਥਲ ਨੇ ਕਿਹਾ ਕਿ ਅੱਜ ਸਿਰਫ ਪੱਤਰਕਾਰਾਂ ਦੀ ਅਵਾਜ਼ ਹੀ ਦਬਾਉਣ ਦੀ ਕੋਸ਼ਿਸ਼ ਨਹੀਂ ਕੀਤੀ ਜਾ ਰਹੀ ਬਲਕਿ ਪੰਜਾਬ ਦੀ ਅਵਾਜ਼ ਦਬਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਇਕੱਤਰਤਾ *ਚ ਇੰਨੀ ਵੱਡੀ ਗਿਣਤੀ *ਚ ਪੱਤਰਕਾਰਾਂ ਦਾ ਸ਼ਮੂਲੀਅਤ ਕਰਨਾ ਸਰਕਾਰ ਨੂੰ ਚੇਤਾਵਨੀ ਹੈ ਕਿ ਅਸੀਂ ਅਨਿਆਂ ਦੇ ਖਿਲਾਫ ਅਵਾਜ਼ ਬੁਲੰਦ ਕਰਦੇ ਰਹਾਂਗੇ ਫਿਰ ਭਾਵੇਂ ਉਸ ਲਈ ਸਾਨੂੰ ਆਪਣੀ ਜਾਨ ਵੀ ਕੁਰਬਾਨ ਕਿਉਂ ਨਾ ਕਰਨੀ ਪਵੇ।

ਜਗਤਾਰ ਸਿੰਘ ਭੁੱਲਰ ਨੇ ਇਸ ਮੌਕੇ ਬੋਲਦਿਆਂ ਕਿਹਾ ਤਤਕਾਲੀ ਸਰਕਾਰਾਂ ਹਮੇਸ਼ਾ ਪੱਤਰਕਾਰਾਂ ਦੀਆਂ ਅਵਾਜ਼ਾਂ ਦਬਾਉਂਦੀਆਂ ਰਹੀਆਂ ਹਨ। ਪਰ ਲੋੜ ਹੈ ਕਿ ਇਸ ਸਰਕਾਰੀ ਤਸ਼ੱਦਦ ਦਾ ਅਸੀਂ ਡਟ ਕੇ ਸਾਹਮਣਾ ਕਰੀਏ। ਇਸੇ ਤਰ੍ਹਾਂ. ਸੰਦੀਪ ਸਿੰਘ ਨੇ ਕਿਹਾ ਕਿ ਅੱਜ ਮੀਡੀਆ ਅਦਾਰਿਆਂ ਵੱਲੋਂ ਬਿਨਾਂ ਕਿਸੇ ਅਧਾਰ ਤੇ ਖਬਰ ਨੂੰ ਪ੍ਰਕਾਸ਼ਿਤ ਕਰ ਦਿੱਤਾ ਜਾਂਦਾ ਹੈ ਪਰ ਸਰਕਾਰੀ ਤੰਤਰ ਸਭ ਕੁਝ ਜਾਣਦੇ ਹੋਏ ਵੀ ਚੁੱਪ ਰਹਿੰਦਾ ਹੈ ।

ਗੰਗਵੀਰ ਸਿੰਘ ਰਾਠੌੜ ਨੇ ਤੱਥਾਂ ਸਮੇਤ ਦੱਸਿਆ ਕਿ ਕਿਸ ਤਰੀਕੇ ਨੈਸ਼ਨਲ ਮੀਡੀਆ ਝੂਠੇ ਬਿਰਤਾਂਤ ਖੜ੍ਹੇ ਕਰਦਾ ਹੈ। ਇਸ ਮੌਕੇ ਨੈਸ਼ਨਲ ਮੀਡੀਆ ਵੱਲੋਂ ਵਾਰ ਵਾਰ ਸਿੱਖ ਕੌਮ ਖਿਲਾਫ ਵੱਖਵਾਦੀ ਕਹਿ ਕੇ ਸਿਰਜੇ ਜਾ ਰਹੇ ਬਿਰਤਾਂਤ ਦਾ ਪਰਦਾਫਾਸ਼ ਕਰਦਿਆਂ ਕਿਹਾ ਕਿ ਵੱਖਵਾਦੀ ਵਾਲਾ ਰਵੱਈਆ ਸਿੱਖ ਕੌਮ ਨਹੀਂ ਬਲਕਿ ਸਰਕਾਰ ਅਪਣਾ ਰਹੀ ਹੈ। ਜਿਸ ਵੱਲੋਂ ਹਰ ਵਾਰ ਪੰਜਾਬ ਪੰਜਾਬੀਅਤ ਦੇ ਅਧਿਕਾਰਾਂ ਨੂੰ ਛਿੱਕੇ ਟੰਗਿਆ ਜਾ ਰਿਹਾ ਹੈ।

ਵਿਦੇਸ਼ ਅੰਦਰ ਨਾਮੀ ਅਦਾਰੇ ਸੰਗਤ ਟੀ.ਵੀ. ਵੱਲੋਂ ਪਹੁੰਚੇ ਸ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਸਿੱਖ ਕੌਮ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਵਿਦੇਸ਼ ਅੰਦਰ ਦਸਤਾਰ ਦੇ ਸਤਿਕਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਜ ਆਪਣਿਆਂ ਵੱਲੋਂ ਹੀ ਸਾਨੂੰ ਦੂਜੇ ਦਰਜੇ ਦੇ ਸ਼ਹਿਰੀ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਸ. ਮੇਜਰ ਸਿੰਘ ਨੇ ਇਸ ਮੌਕੇ ਸਰਕਾਰੀ ਤਸ਼ੱਦਦ ਨੂੰ ਬਿਆਨ ਕਰਦਿਆਂ ਦੱਸਿਆ ਕਿ ਅੱਜ ਜਿਸ ਤਰੀਕੇ ਸਹਿਮ ਦਾ ਮਾਹੌਲ ਪੱਤਰਕਾਰਾਂ ਦੇ ਘਰਾਂ ਅੰਦਰ ਬਣਾਇਆ ਜਾ ਰਿਹਾ ਹੈ ਇਹ ਨਵੇਂ ਪੱਤਰਕਾਰਾਂ ਨੂੰ ਇਸ ਪੇਸ਼ੇ ਤੋਂ ਦੂਰ ਕਰਨ ਦੀ ਵੀ ਸਾਜ਼ਿਸ਼ ਹੈ। ਇਸ ਮੌਕੇ ਪ੍ਰੀਤ ਸੈਣੀ ਨੇ ਬੀਤੇ ਦਿਨੀਂ ਆਪਣੇ ਤੇ ਹੋਏ ਤਸ਼ੱਦਦ ਨੂੰ ਬਿਆਨ ਕੀਤਾ।

ਇਸ ਮੌਕੇ ਸਟੇਜ ਸੰਚਾਲਨ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਸ ਦੇ ਮੁਖੀ ਭਾਈ ਪਰਮਪਾਲ ਸਿੰਘ ਸਭਰਾ ਨੇ ਕੀਤਾ।ਅੰਤ ਵਿੱਚ ਧੰਨਵਾਦੀ ਸ਼ਬਦ ਕੌਮ ਦੇ ਵਿਦਵਾਨ ਡਾ. ਸੁਖਪੀ੍ਰਤ ਸਿੰਘ ਉੱਦੋਕੇ ਨੇ ਕਹੇ ਗਏ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਅਗਵਾਈ ਵਿੱਚ ਸਮੁੱਚੇ ਪੰਥ ਨੂੰ ਇਕਜੁੱਟ ਹੋ ਕੇ ਅਨਿਆਂ ਦੇ ਖਿਲਾਫ ਅਵਾਜ਼ ਬੁਲੰਦ ਕਰਨੀ ਚਾਹੀਦੀ ਹੈ।
ਇਸ ਵਿਸ਼ੇਸ਼ ਇਕੱਤਰਤਾ ‘ਚ ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼੍ਰੋਮਣੀ ਗੁ. ਕਮੇਟੀ, ਜਗਸੀਰ ਸਿੰਘ ਮਾਂਗੇਆਣਾ ਮੈਂਬਰ ਸ਼੍ਰੋਮਣੀ ਕਮੇਟੀ, ਅਵਤਾਰ ਸਿੰਘ ਬਣਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਕਰਨੈਲ ਸਿੰਘ ਪੀਰ ਮੁਹੰਮਦ ਮੈਂਬਰ ਪੰਥਕ ਬੋਰਡ, ਹਰਵਿੰਦਰ ਸਿੰਘ ਖਾਲਸਾ ਸਿੱਖ ਚਿੰਤਕ, ਚੰਚਲ ਮਨੋਹਰ ਸਿੰਘ, ਜਗਸੀਰ ਸਿੰਘ ਸੰਧੂ, ਸਿਮਰਨਜੀਤ ਸਿੰਘ ਕੋਟਕਪੁਰਾ, ਰਤਨਦੀਪ ਸਿੰਘ ਧਾਲੀਵਾਲ, ਸੁਖਦੇਵ ਸਿੰਘ ਫਗਵਾੜਾ , ਮਨੀਸ਼ ਗਰਗ, ਬਖਤੌਰ ਸਿੰਘ ਢਿੱਲੋਂ, ਕੁਲਬੀਰ ਸਿੰਘ ਬੀਰਾ ਆਦਿ ਸਮੇਤ ਵੱਡੀ ਗਿਣਤੀ ਪੱਤਰਕਾਰ ਅਤੇ ਹੋਰ ਮਹੱਤਵਪੂਰਨ ਸ਼ਖਸੀਅਤਾਂ ਹਾਜ਼ਰ ਸਨ।

Tags: giani harpreet singhpro punjab tvpunjabi newsSri Akal Takht SahibTakht Sri Damdama Sahibtalwani sabo
Share212Tweet133Share53

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.