ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।

ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਮਿਲੀ ਜਾਣਕਾਰੀ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਜੀ-20 ਸਿਖਰ ਸੰਮੇਲਨ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।







