ਬੁੱਧਵਾਰ, ਅਕਤੂਬਰ 28, 2026 07:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Pro Punjab Tv
ਅਕਤੂਬਰ 28, 2026
in Featured, Featured News, ਧਰਮ, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਦੇ ਨਾਲ-ਨਾਲ ਸਿੱਖ ਸੰਗਤ ਨੂੰ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਨਿਰਵਿਘਨ ਸਹੂਲਤ ਦੇਣ ਦੀ ਪੁਰਜ਼ੋਰ ਅਪੀਲ ਕੀਤੀ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਧਾਰਮਿਕ ਭਾਵਨਾਵਾਂ ਦੇ ਮਾਮਲੇ ਸਿਆਸਤ ਤੋਂ ਉੱਪਰ ਰੱਖਣੇ ਚਾਹੀਦੇ ਹਨ, ਉਨ੍ਹਾਂ ਕਿਹਾ ਕਿ ਸੰਗਤ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਧਾਰਮਿਕ ਭਾਵਨਾ ਕਦੇ ਵੀ ਸੌੜੀ ਰਾਜਨੀਤੀ ਦਾ ਸ਼ਿਕਾਰ ਨਹੀਂ ਹੋਣੀ ਚਾਹੀਦੀ। ਪੰਜਾਬ ਵਿਧਾਨ ਸਭਾ ਨੇ ਵੀ ਲਾਂਘਾ ਦੁਬਾਰਾ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਨ ਕਰ ਸਕੇ।

ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਭਾਵਨਾ ਦੇ ਮਾਮਲੇ ਸੌੜੇ ਰਾਜਨੀਤਿਕ ਵਿਚਾਰਾਂ ਦਾ ਸ਼ਿਕਾਰ ਨਹੀਂ ਹੋਣੇ ਚਾਹੀਦੇ। ਉਨ੍ਹਾਂ ਕਿਹਾ, “ਲੋਕਾਂ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਜਿੱਥੇ ਧਾਰਮਿਕ ਭਾਵਨਾ ਦੀ ਗੱਲ ਆਉਂਦੀ ਹੈ ਤਾਂ ਸੌੜੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਆਪਣੀਆਂ ਅਧਿਆਤਮਿਕ ਇੱਛਾਵਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਕਰ ਸਕੇ।”

ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਸਰਬੱਤ ਦੇ ਭਲੇ’ ਦੇ ਸੰਦੇਸ਼ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਮਤਾ ਪਾਸ ਕੀਤਾ। ਇਸ ਮਤੇ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ। ਮਤੇ ਵਿੱਚ ਜ਼ੋਰ ਦਿੱਤਾ ਗਿਆ ਹੈ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ, ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਨਾਲ ਜੁੜਿਆ ਹੋਇਆ ਮਾਮਲਾ ਹੈ।

ਇਸ ਮਤੇ ਵਿੱਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ, ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਵੇ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਅਤੇ ਨਿਰਵਿਘਨ ਪਹੁੰਚ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਆਉਣ-ਜਾਣ ਸਬੰਧੀ ਪਾਬੰਦੀਆਂ ਅਤੇ ਰੁਕਾਵਟਾਂ ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਕਰਦੀਆਂ ਹਨ। ਮਤੇ ਵਿੱਚ ਕੇਂਦਰ ਸਰਕਾਰ ਨੂੰ ਸੰਗਤ, ਖਾਸ ਕਰਕੇ ਬਜ਼ੁਰਗਾਂ ਲਈ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਸੰਗਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ।

ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ, “ਸ੍ਰੀ ਕਰਤਾਰਪੁਰ ਸਾਹਿਬ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸਿਧਾਂਤਾਂ ਦਾ ਮੁੱਢ ਹੈ। ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਇੱਕ ਅਜਿਹਾ ਪੁਲ ਹੈ, ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ, ਜਿੱਥੇ ਸਾਡੇ ਗੁਰੂ ਸਾਹਿਬ ਨੇ ਚਰਨ ਪਾਏ ਸਨ।”

Tags: Aam Aadmi Party Punjablatest newspro punjab tvpunjab newsSri Kartarpur Sahib Corridor should be reopened
Share197Tweet123Share49

Related Posts

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਬੰਪਰ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 3% ਵਾਧਾ

ਅਕਤੂਬਰ 28, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 26, 2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 26, 2026
Load More

Recent News

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਬੰਪਰ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 3% ਵਾਧਾ

ਅਕਤੂਬਰ 28, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 28, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.