ਮੰਗਲਵਾਰ, ਨਵੰਬਰ 4, 2025 04:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

SSF ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ; 574 ਗੰਭੀਰ ਜ਼ਖਮੀਆਂ ਨੂੰ ਪਹੁੰਚਾਇਆ ਹਸਪਤਾਲ 

by Gurjeet Kaur
ਮਾਰਚ 5, 2024
in ਪੰਜਾਬ
0
ਐਸ.ਐਸ.ਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ; 574 ਗੰਭੀਰ ਜ਼ਖਮੀਆਂ ਨੂੰ ਪਹੁੰਚਾਇਆ ਹਸਪਤਾਲ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ
– ਡੀਜੀਪੀ ਪੰਜਾਬ ਨੇ ਫੋਰਸ ਦਾ ਇੱਕ ਮਹੀਨਾ ਮੁਕੰਮਲ ਹੋਣ ‘ਤੇ ਐਸ.ਐਸ.ਐਫ. ਮੈਨੂਅਲ ਕੀਤਾ ਜਾਰੀ
– ਡੀਜੀਪੀ ਗੌਰਵ ਯਾਦਵ ਨੇ ਐਸ.ਐਸ.ਐਫ. ਟੀਮ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਅਤੇ ਪ੍ਰਾਪਤੀਆਂ ਲਈ ਦਿੱਤੀ ਵਧਾਈ
– ਐਸ.ਐਸ.ਐਫ. ਮੈਨੂਅਲ ਪੰਜਾਬ ਵਿੱਚ ਸੁਰੱਖਿਅਤ ਸੜਕਾਂ ਅਤੇ ਕੁਸ਼ਲ ਟ੍ਰੈਫਿਕ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਜਾਣਕਾਰੀ ਪ੍ਰਦਾਨ ਕਰੇਗਾ: ਏਡੀਜੀਪੀ ਟ੍ਰੈਫਿਕ ਏ.ਐਸ. ਰਾਏ
ਆਪਣੇ ਪਹਿਲੇ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਬੇਮਿਸਾਲ ਕਾਰਗੁਜ਼ਾਰੀ ਦਿਖਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੇ ਕੌਮਾਂਤਰੀ ਮਾਪਦੰਡਾਂ ਦੀ ਤਰਜ਼ ‘ਤੇ ਔਸਤਨ 6 ਮਿੰਟ 29 ਸਕਿੰਟ (389 ਸਕਿੰਟ) ਦੇ ਰਿਕਾਰਡ ਸਮੇਂ ਵਿੱਚ 1053 ਹਾਦਸਿਆਂ ਵਾਲੀਆਂ ਥਾਵਾਂ ‘ਤੇ ਪਹੁੰਚ ਕੇ ਲੋੜੀਂਦੀ ਕਾਰਵਾਈ ਕਰਦਿਆਂ ਕੀਰਤੀਮਾਨ ਸਥਾਪਤ ਕੀਤਾ ਹੈ।
ਐਸਐਸਐਫ ਟੀਮ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਅਤੇ ਪ੍ਰਾਪਤੀਆਂ ਲਈ ਵਧਾਈ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਐਸਐਸਐਫ ਨੇ ਰਿਕਾਰਡ ਸਮੇਂ ਵਿੱਚ ਹਾਦਸਿਆਂ ਵਾਲੀਆਂ ਥਾਵਾਂ ਤੇ ਪਹੁੰਚਣ ਤੋਂ ਇਲਾਵਾ ਘੱਟੋ-ਘੱਟ 784 ਸੜਕ ਦੁਰਘਟਨਾਵਾਂ ਦੇ ਪੀੜਤਾਂ ਨੂੰ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਅਤੇ 574 ਗੰਭੀਰ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣਾ ਯਕੀਨੀ ਬਣਾ ਕੇ ਬਹੁਤ ਸਾਰੀਆਂ ਕੀਮਤੀ ਜਾਨਾਂ ਵੀ ਬਚਾਈਆਂ ਹਨ।
ਡੀਜੀਪੀ ਗੌਰਵ ਯਾਦਵ, ਜਿਹਨਾਂ ਦੇ ਨਾਲ ਏਡੀਜੀਪੀ (ਟ੍ਰੈਫਿਕ ਅਤੇ ਸੜਕ ਸੁਰੱਖਿਆ) ਏ.ਐਸ. ਰਾਏ ਵੀ ਮੌਜੂਦ ਸਨ, ਨੇ ਇਸ ਫੋਰਸ ਦਾ ਇੱਕ ਮਹੀਨਾ ਮੁਕੰਮਲ ਹੋਣ ‘ਤੇ ਐਸਐਸਐਫ ਮੈਨੂਅਲ ਜਾਰੀ ਕੀਤਾ। ਇਸ ਮੌਕੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਐਸਐਸਐਫ ਗਗਨ ਅਜੀਤ ਸਿੰਘ ਅਤੇ ਰਿਸਰਚ ਐਸੋਸੀਏਟ ਪੀਆਰਐਸਟੀਆਰਸੀ ਉਮੇਸ਼ ਸ਼ਰਮਾ ਵੀ ਮੌਜੂਦ ਸਨ।
ਉਹਨਾਂ ਕਿਹਾ ਕਿ ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਦੁਆਰਾ ਬਾਖ਼ੂਬੀ ਢੰਗ ਨਾਲ ਤਿਆਰ ਕੀਤੇ ਗਏ ਐਸਐਸਐਫ ਮੈਨੂਅਲ ਨੂੰ ਜਾਰੀ ਕਰਨ ਸਮੇਂ ਉਹ ਬੇਹੱਦ ਖੁਸ਼ੀ ਮਹਿਸੂਸ ਕਰ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਇਹ ਵਿਆਪਕ ਗਾਈਡ ਸਮੁੱਚੇ ਪੰਜਾਬ ਵਿੱਚ ਸੜਕ ਸੁਰੱਖਿਆ ਨੂੰ ਵਧਾਉਣ ਦੇ ਸਾਡੇ ਮਿਸ਼ਨ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਡੀਜੀਪੀ ਨੇ ਕਿਹਾ ਕਿ ਇਹ ਮੈਨੂਅਲ ਐਸਐਸਐਫ ਨੂੰ ਵੱਖ-ਵੱਖ ਹਾਲਾਤਾਂ ਨਾਲ ਨਜਿੱਠਣ ਤੋਂ ਇਲਾਵਾ ਵਿਵਹਾਰਕ ਸੂਝ ਤੇ ਰਣਨੀਤਕ ਦਿਸ਼ਾ-ਨਿਰਦੇਸ਼ਾਂ ਜ਼ਰੀਏ ਸੜਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਮੁਹਾਰਤ ਪ੍ਰਦਾਨ ਕਰੇਗਾ।
ਹੋਰ ਜਾਣਕਾਰੀ ਦਿੰਦਿਆਂ ਏਡੀਜੀਪੀ ਏਐਸ ਰਾਏ ਨੇ ਕਿਹਾ ਕਿ ਐਸਐਸਐਫ ਮੈਨੂਅਲ ਵਿੱਚ ਵਿਸਥਾਰਤ ਦਿਸ਼ਾ-ਨਿਰਦੇਸ਼, ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸਓਪੀ) ਅਤੇ ਜ਼ਰੂਰੀ ਯੋਜਨਾਬੱਧ ਜਾਣਕਾਰੀ ਸ਼ਾਮਲ ਹੈ, ਜੋ ਸੜਕ ਸੁਰੱਖਿਆ ਫੋਰਸ ਲਈ  ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ। ਇਸ ਵਿੱਚ ਐਸਐਸਐਫ ਦਾ ਮਿਸ਼ਨ, ਸੰਗਠਨਾਤਮਕ ਢਾਂਚਾ, ਕਰੈਸ਼ ਇਨਵੈਸਟੀਗੇਸ਼ਨ ਤਕਨੀਕਾਂ ਅਤੇ ਰੋਕਥਾਮ ਰਣਨੀਤੀਆਂ ਸਮੇਤ ਵੱਖ-ਵੱਖ ਪਹਿਲੂ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਇਹ ਮੈਨੂਅਲ ਐਸਐਸਐਫ ਨੂੰ ਸੰਸਥਾਗਤ ਰੂਪ ਦੇਣ, ਸੁਰੱਖਿਅਤ ਸੜਕ ਮਾਰਗਾਂ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਭਰ ਵਿੱਚ ਟਰੈਫਿਕ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਜ਼ਰੂਰੀ ਜਾਣਕਾਰੀ ਅਤੇ ਹੋਰ ਸਹਾਇਤਾ ਪ੍ਰਦਾਨ ਕਰਨ ਲਈ ਅਹਿਮ ਸਿੱਧ ਹੋਵੇਗਾ।
ਜ਼ਿਕਰਯੋਗ ਹੈ ਕਿ 4100 ਕਿਲੋਮੀਟਰ ਸੜਕਾਂ ਦੀ ਸੁਰੱਖਿਆ ਲਈ ਤਾਇਨਾਤ ਐਸਐਸਐਫ ਪੰਜਾਬ ਦੇ ਕੌਮੀ ਰਾਜਮਾਰਗਾਂ, ਰਾਜ ਮਾਰਗਾਂ ਅਤੇ ਪ੍ਰਮੁੱਖ ਜ਼ਿਲ੍ਹਾ ਸੜਕਾਂ ‘ਤੇ ਕੀਮਤੀ ਜਾਨਾਂ ਦੀ ਸੁਰੱਖਿਆ ਲਈ ਵਚਨਬੱਧ ਹੈ।
Tags: latest newspro punjab tvpunjab policePunjabiNewsSSF
Share227Tweet142Share57

Related Posts

ਹੁਣ ਧਿਆਨ ਨੌਕਰੀਆਂ ਦੇਣ ‘ਤੇ, ਨਾ ਕਿ ਭਾਲ ‘ਤੇ— ਮੁੱਖ ਮੰਤਰੀ ਮਾਨ ਦੇ ‘ਬਿਜ਼ਨਸ ਕਲਾਸ’ ਨੇ ਪੰਜਾਬ ਨੂੰ ਬਣਾਇਆ ‘ਸਟਾਰਟਅੱਪ ਸਟੇਟ’

ਨਵੰਬਰ 4, 2025

ਲੁਧਿਆਣਾ ‘ਚ 3 ਬਿਜ਼ਲੀ ਕਰਮਚਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ: 60 ਹਜ਼ਾਰ ‘ਚ ਗੈਰਕਾਨੂੰਨੀ ਕਨੈਕਸ਼ਨ ਦੇਣ ਦਾ ਦੋਸ਼

ਨਵੰਬਰ 3, 2025

ਪੰਜਾਬ ਦੀਆਂ ਮਹਿਲਾਵਾਂ ਨੂੰ ਅਗਲੇ ਬਜਟ ‘ਚ ਮਿਲੇਗਾ 1000 ਰੁਪਏ ਮਹੀਨਾ: ਸੀਐਮ ਭਗਵੰਤ ਮਾਨ ਦਾ ਤਰਨਤਾਰਨ ‘ਚ ਐਲਾਨ

ਨਵੰਬਰ 3, 2025

ਪੰਜਵੀਂ ਵਾਰ SGPC ਦੇ ਪ੍ਰਧਾਨ ਬਣੇ ਧਾਮੀ, ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ

ਨਵੰਬਰ 3, 2025

ਮਾਨ ਸਰਕਾਰ ਦੀ ‘ਜ਼ੀਰੋ ਬਿੱਲ’ ਗਾਰੰਟੀ ਨੇ ਰੌਸ਼ਨ ਕੀਤਾ ਪੰਜਾਬ; 11.40 ਕਰੋੜ ‘ਜ਼ੀਰੋ ਬਿੱਲ’ ਜਾਰੀ

ਨਵੰਬਰ 3, 2025

ਸਰਕਾਰੀ ਸਕੂਲ ਦੀ ਇਸ ਟੀਚਰ ਨੇ ਦਿਖਾਇਆ – ਸਾਡੇ ਬੱਚਿਆਂ ਦਾ ਭਵਿੱਖ ਇੱਥੇ ਸੁਰੱਖਿਅਤ

ਨਵੰਬਰ 3, 2025
Load More

Recent News

ਕੈਨੇਡਾ ਦੇ ਨਵੇਂ ਪਲਾਨ ‘ਚ ਭਾਰਤ ਬਣ ਰਿਹਾ ਨਿਸ਼ਾਨਾ, ਕੀ ਹੋਵੇਗਾ ਅਗਲਾ ਫੈਸਲਾ

ਨਵੰਬਰ 4, 2025

JIO ਦੇ 5 ਸਭ ਤੋਂ ਵਧੀਆ ਰੀਚਾਰਜ ਪਲਾਨ, 150 ਰੁਪਏ ਤੋਂ ਘੱਟ ‘ਚ ਮਿਲੇਗੀ 28 ਦਿਨਾਂ ਦੀ ਵੈਧਤਾ

ਨਵੰਬਰ 4, 2025

Tech News: ਆ ਗਿਆ iOS 26.1, ਜਾਣੋ ਕੀ ਆਏ ਹਨ ਨਵੇਂ ਬਦਲਾਅ ਤੇ ਤੁਹਾਨੂੰ ਕਰਨਾ ਚਾਹੀਦਾ ਹੈ ਅਪਡੇਟ ਜਾਂ ਨਹੀਂ?

ਨਵੰਬਰ 4, 2025

ਹੁਣ ਧਿਆਨ ਨੌਕਰੀਆਂ ਦੇਣ ‘ਤੇ, ਨਾ ਕਿ ਭਾਲ ‘ਤੇ— ਮੁੱਖ ਮੰਤਰੀ ਮਾਨ ਦੇ ‘ਬਿਜ਼ਨਸ ਕਲਾਸ’ ਨੇ ਪੰਜਾਬ ਨੂੰ ਬਣਾਇਆ ‘ਸਟਾਰਟਅੱਪ ਸਟੇਟ’

ਨਵੰਬਰ 4, 2025

ਹਰਿਆਣਾ ਕੈਬਨਿਟ ਨੇ 1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੂੰ ਨੌਕਰੀ ਸਹਾਇਤਾ ਦੇਣ ਦੀ ਦਿੱਤੀ ਪ੍ਰਵਾਨਗੀ

ਨਵੰਬਰ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.