ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀਜ਼) ਨੂੰ ਨਿੱਜੀ ਤੌਰ `ਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਆਪਰੇਸ਼ਨਾਂ ਅਤੇ ਪੁੱਛਗਿੱਛ ਵਿਚ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ ਹੈ।
ਸੂਬੇ ਦੇ ਸਾਰੇ ਸੀਪੀਜ਼ ਅਤੇ ਐਸਐਸਪੀਜ਼ ਨੂੰ ਲਿਖੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਸਭ ਤੋਂ ਵਧੀਆ ਆਗੂ ਮੋਹਰੀ ਭੂਮਿਕਾ ਨਿਭਾ ਕੇ ਮਿਸਾਲ ਕਾਇਮ ਕਰਦੇ ਹਨ ਅਤੇ ਪੰਜਾਬ ਪੁਲਿਸ ਦੀ ਪੇਸ਼ੇਵਰ ਪਹੁੰਚ ਅਤੇ ਦੇਸ ਪ੍ਰਤੀ ਸੇਵਾ ਪੁਰਾਣੀ ਮਹਾਨ ਪਰੰਪਰਾ ਹੈ।
ਪੁਲਿਸ ਬਲ ਵਿੱਚ ਭਰੋਸਾ ਜ਼ਾਹਰ ਕਰਦਿਆਂ ਮਾਨ ਨੇ ਕਿਹਾ ਕਿ ਪੁਲਿਸ ਬਲ ਸੂਬੇ `ਚੋਂ ਗੈਂਗਸਟਰਵਾਦ ਦੇ ਖਾਤਮੇ ਲਈ ਠੋਸ ਮੁਹਿੰਮ ਵਿੱਢੇਗਾ ਅਤੇ ਬਹਾਦਰ ਅਫਸਰ ਆਗੂ ਵਜੋਂ ਇਸ ਵਿਚ ਅਹਿਮ ਭੂਮਿਕਾ ਨਿਭਾਉਣਗੇ।