ਜਦੋਂ ਵੀ ਕੋਈ ਨਵੀਂ ਸਰਕਾਰ ਸੱਤਾ ‘ਚ ਆਉਂਦੀ ਹੈ ਤਾਂ ਮੁਲਾਜ਼ਮਾਂ ਦੀਆਂ ਬਦਲੀਆਂ ਆਮ ਹੀ ਦੇਖਣ ਨੂੰ ਮਿਲਦੀਆਂ ਹਨ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਪੁਲਿਸ ਮੁਲਾਜ਼ਮਾਂ ਦੇ ਵੀ ਲਗਾਤਾਰ ਤਬਾਦਲੇ ਜਾਰੀ ਹੈ। ਵੀਰਵਾਰ ਨੂੰ ਲੁਧਿਆਣਾ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ ਤੋਂ ਬਾਅਦ ਅੱਜ ਜਲੰਧਰ ਅਤੇ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ।
ਅਰੁਣਪਾਲ ਸਿੰਘ ਨੂੰ ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਤੂਰ ਨੂੰ ਜਲੰਧਰ ’ਚ ਪੁਲਸ ਕਮਿਸ਼ਨਰ ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੁਖਚੈਨ ਗਿੱਲ ਅੰਮ੍ਰਿਤਸਰ ਅਤੇ ਨੌਨਿਹਾਲ ਸਿੰਘ ਜਲੰਧਰ ’ਚ ਕਮਿਸ਼ਨਰ ਵਜੋਂ ਤਾਇਨਾਤ ਸਨ। ਇਸ ਤੋਂ ਇਲਾਵਾ ਸਵਪਨਾ ਸ਼ਰਮਾ ਨੂੰ ਐੱਸ. ਐੱਸ. ਪੀ. ਜਲੰਧਰ ਦਿਹਾਤੀ, ਦੀਪਕ ਹਿਲੌਰੀ ਨੂੰ ਐੱਸ. ਐੱਸ. ਪੀ. ਲੁਧਿਆਣਾ ਦਿਹਾਤੀ, ਜੇ. ਜੇ. ਇਲੇਨੀਚੀਅਨ ਨੂੰ ਐੱਸ. ਐੱਸ. ਪੀ. ਬਠਿੰਡਾ, ਗੌਰਵ ਤੂਰਾ ਨੂੰ ਐੱਸ. ਐੱਸ. ਪੀ. ਮਾਨਸਾ, ਭੁਪਿੰਦਰ ਸਿੰਘ ਨੂੰ ਐੱਸ. ਐੱਸ. ਪੀ. ਫਾਜ਼ਿਲਕਾ ਲਗਾਇਆ ਗਿਆ ਹੈ।