ਸ਼ਨੀਵਾਰ, ਜੂਨ 7, 2025 09:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

1971 ਦੀ ਜੰਗ ਦੇ ਨਾਇਕ ਬ੍ਰਿਗੇਡੀਅਰ ਚਾਂਦਪੁਰੀ ਦੇ ਜੱਦੀ ਪਿੰਡ ‘ਚ ਲੱਗੇ ਬੁੱਤ ਦਾ ਉਦਘਾਟਨ, ਨਾਇਕ ਦੀ ਬਹਾਦਰੀ ਨੌਜਵਾਨਾਂ ਨੂੰ ਕਰੇਗੀ ਪ੍ਰੇਰਿਤ: ਸੀਐਮ ਮਾਨ

Punjab CM Mann: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਬਹਾਦਰ ਫੌਜੀਆਂ ਨੇ ਅੱਤ ਦੀ ਗਰਮੀ ਤੇ ਹੱਡ ਚੀਰਵੀਂ ਠੰਢ ਦੇ ਬਾਵਜੂਦ ਦੇਸ਼ ਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕੀਤੀ ਹੈ ਤਾਂ ਕਿ ਲੋਕ ਆਪਣੇ ਘਰਾਂ ਵਿੱਚ ਆਰਾਮ ਨਾਲ ਸੌਂ ਸਕਣ।

by ਮਨਵੀਰ ਰੰਧਾਵਾ
ਫਰਵਰੀ 17, 2023
in ਪੰਜਾਬ
0

Statue Of Brigadier Kuldeep Singh Chandpuri: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਦਿਖਾਈ ਬਹਾਦਰੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਆਪਾ ਵਾਰਨ ਵਾਸਤੇ ਪ੍ਰੇਰਿਤ ਕਰੇਗੀ।

ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਬੁੱਤ ਤੋਂ ਪਰਦਾ ਹਟਾਉਣ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1971 ਦੀ ਭਾਰਤ-ਪਾਕਿ ਜੰਗ ਦੇ ਇਸ ਨਾਇਕ ਨੇ ਪਾਕਿਸਤਾਨ ਵਿਰੁੱਧ ਦੇਸ਼ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੇ ਬਲੀਦਾਨ ਨਾਲ ਕੌਮੀ ਸੁਤੰਤਰਤਾ ਅੰਦੋਲਨ ਵਿੱਚ ਵੱਡਾ ਯੋਗਦਾਨ ਪਾਇਆ। ਇਸੇ ਤਰ੍ਹਾਂ ਦੇਸ਼ ਦੀ ਆਜ਼ਾਦੀ ਨੂੰ ਬਚਾਉਣ ਦੇ ਸੰਘਰਸ਼ ਵਿੱਚ ਵੀ ਪੰਜਾਬੀ ਅਣਗਿਣਤ ਕੁਰਬਾਨੀਆਂ ਨਾਲ ਮੋਹਰੀ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਬਹਾਦਰ ਫੌਜੀਆਂ ਨੇ ਅੱਤ ਦੀ ਗਰਮੀ ਤੇ ਹੱਡ ਚੀਰਵੀਂ ਠੰਢ ਦੇ ਬਾਵਜੂਦ ਦੇਸ਼ ਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕੀਤੀ ਹੈ ਤਾਂ ਕਿ ਲੋਕ ਆਪਣੇ ਘਰਾਂ ਵਿੱਚ ਆਰਾਮ ਨਾਲ ਸੌਂ ਸਕਣ। ਉਨ੍ਹਾਂ ਚੇਤੇ ਕੀਤਾ ਕਿ 1971 ਵਿੱਚ ਪਾਕਿਸਤਾਨ ਨੇ ਭਾਰਤ ਵਿੱਚ ਦਾਖ਼ਲ ਹੋਣ ਲਈ ਲੌਂਗੇਵਾਲਾ ਨੂੰ ਆਸਾਨ ਸ਼ਿਕਾਰ ਸਮਝਿਆ ਸੀ ਕਿਉਂਕਿ ਉੱਥੇ ਤਾਇਨਾਤ ਬ੍ਰਿਗੇਡੀਅਰ ਚਾਂਦਪੁਰੀ ਕੋਲ ਸਿਰਫ਼ 120 ਫੌਜੀਆਂ ਦੀ ਕੰਪਨੀ ਸੀ। ਉਨ੍ਹਾਂ ਨੇ ਕਿਹਾ ਕਿ ਹਾਲਾਤ ਭਾਰਤ ਦੇ ਪੱਖ ਵਿੱਚ ਨਾ ਹੋਣ ਦੇ ਬਾਵਜੂਦ ਬ੍ਰਿਗੇਡੀਅਰ ਚਾਂਦਪੁਰੀ ਵੱਲੋਂ ਦਿਖਾਈ ਬਹਾਦਰੀ ਨਾਲ ਦੇਸ਼ ਜਿੱਤ ਦੇ ਰਾਹ ਉਤੇ ਪੈ ਸਕਿਆ।

ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਵੱਲੋਂ ਦੇਖੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਰਾਹ ਉਤੇ ਚੱਲਦਿਆਂ 500 ਆਮ ਆਦਮੀ ਕਲੀਨਿਕਾਂ ਰਾਹੀਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ‘ਸਕੂਲਜ਼ ਆਫ਼ ਐਮੀਨੈਂਸ’ ਦੀ ਸਥਾਪਨਾ ਕੀਤੀ ਜਾ ਰਹੀ ਹੈ ਤਾਂ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਾਨਵੈਂਟ ਵਿੱਚ ਪੜ੍ਹਦੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ਦੇ 87 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਸਪਲਾਈ ਮਿਲ ਰਹੀ ਹੈ। ਇਸੇ ਤਰ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀਆਂ ਮਿਸਾਲੀ ਪਹਿਲਕਦਮੀਆਂ ਰਾਹੀਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨੀ ਯਕੀਨੀ ਬਣਾਏਗੀ।

ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਿਲਾਫ਼ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਜਨਤਕ ਫੰਡ ਖੁਰਦ-ਬੁਰਦ ਕੀਤੇ ਹਨ, ਉਨ੍ਹਾਂ ਨੂੰ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ। ਭਗਵੰਤ ਮਾਨ ਨੇ ਕਿਹਾ ਕਿ ਕਈ ਭ੍ਰਿਸ਼ਟ ਲੀਡਰਾਂ ਨੂੰ ਪਹਿਲਾਂ ਹੀ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਪਹੁੰਚਾ ਦਿੱਤਾ ਹੈ ਅਤੇ ਅਜਿਹੇ ਘਿਨਾਉਣੇ ਅਪਰਾਧ ਦੇ ਬਾਕੀ ਦੋਸ਼ੀ ਵੀ ਬਖ਼ਸ਼ੇ ਨਹੀਂ ਜਾਣਗੇ।

ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰੀ ਭਾਵੇਂ ਸੱਤਾਧਾਰੀ ਪਾਰਟੀ ਨਾਲ ਸਬੰਧਤ ਹੋਵੇ ਜਾਂ ਹੋਰ ਪਾਰਟੀ ਨਾਲ, ਉਸ ਨਾਲ ਕੋਈ ਲਿਹਾਜ਼ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਇਸ ਨੇਕ ਕਾਰਜ ਲਈ ਆਮ ਲੋਕਾਂ ਨੂੰ ਸਰਕਾਰ ਦਾ ਸਹਿਯੋਗ ਕਰਨ ਦਾ ਵੀ ਸੱਦਾ ਦਿੱਤਾ।

ਮਾਨ ਨੇ ਕਿਹਾ ਕਿ ਸਾਡੇ ਮਹਾਨ ਗੁਰੂ ਸਾਹਿਬਾਨ ਨੇ ਸਾਨੂੰ ਬੇਇਨਸਾਫ਼ੀ, ਜ਼ੁਲਮ ਅਤੇ ਦਮਨ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਰਾਹ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਗਾਂ ਵਾਲੇ ਹਨ, ਜਿਨ੍ਹਾਂ ਨੇ ਮਿਹਨਤ ਤੇ ਸਮਰਪਿਤ ਭਾਵਨਾ ਨਾਲ ਹਰੇਕ ਖੇਤਰ ਵਿਚ ਸਫ਼ਲਤਾ ਹਾਸਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇ ਹਰੇਕ ਖੇਤਰ ਵਿਚ ਵਿਆਪਕ ਵਿਕਾਸ ਦੇਖਣ ਨੂੰ ਮਿਲੇਗਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਇਲਾਕੇ ਦੇ ਕਿਸਾਨਾਂ ਦੀ ਸਹੂਲਤ ਲਈ ਕੰਢੀ ਨਹਿਰ ਨੂੰ ਛੇਤੀ ਹੀ ਚਾਲੂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦਿਨ ਤੇਲੰਗਾਨਾ ਵਿਚ ਸਿੰਜਾਈ ਸਿਸਟਮ ਦਾ ਵੀ ਜਾਇਜ਼ਾ ਲਿਆ ਸੀ, ਜੋ ਉਥੋਂ ਦੇ ਸੂਬੇ ਲਈ ਬਹੁਤ ਲਾਭਕਾਰੀ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖਾਸ ਕਰਕੇ ਕੰਢੀ ਖੇਤਰ ਵਿਚ ਤੇਲੰਗਾਨਾ ਮਾਡਲ ਨੂੰ ਇੱਥੇ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ ਰਹੀ ਹੈ। ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨੂੰ ਪ੍ਰਵਾਨ ਕਰਦੇ ਹੋਏ ਡੱਲੇਵਾਲ ਤੋਂ ਚਾਂਦਪੁਰ ਰੁੜਕੀ ਸੜਕ ਨੂੰ 18 ਫੁੱਟੀ ਸੜਕ ਵਜੋਂ ਅਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ।

ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਖਜ਼ਾਨੇ ਦੀ ਕੋਈ ਘਾਟ ਨਹੀਂ ਹੈ। ਭਗਵੰਤ ਮਾਨ ਨੇ ਵਿਰੋਧੀਆਂ ਨੂੰ ਨਿਸ਼ਾਨੇ ਉਤੇ ਲੈਂਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਖਾਲੀ ਖਜ਼ਾਨੇ ਦੀ ਦੁਹਾਈ ਪਾਉਂਦੀਆਂ ਸਨ ਤਾਂ ਕਿ ਆਪਣੀਆਂ ਮਨਪਸੰਦ ਕੰਪਨੀਆਂ ਨੂੰ ਫਾਇਦੇ ਦਿੱਤੇ ਜਾ ਸਕਣ।

ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਸ਼ਖਸੀਅਤਾਂ ਦਾ ਸਨਮਾਨ ਕੀਤਾ। ਸੀਐਮ ਮਾਨ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਵੀ ਨਤਮਸਤਕ ਹੋਏ। ਉਨ੍ਹਾਂ ਨੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਨਾਮ ਉਤੇ ਬਣੇ ਪਾਰਕ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਮਿਊਜ਼ੀਅਮ ਵਿਖੇ ਵੀ ਗਏ, ਜਿੱਥੇ ਲੌਂਗੇਵਾਲਾ ਜੰਗ ਦੀ ਸੂਰਮਗਤੀ ਅਤੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀਆਂ ਦੁਰਲੱਭ ਤਸਵੀਰਾਂ ਨੂੰ ਦਰਸਾਇਆ ਗਿਆ ਹੈ।

ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ, ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 1971 War HeroBhagwant MannBrig Chandpuri's BraveryIndian Armypro punjab tvPunjab CMpunjab governmentpunjabi newsStatue Of Brigadier Kuldeep Singh Chandpuri
Share214Tweet134Share54

Related Posts

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.