ਖਰੀਦ ਏਜੰਸੀਆਂ ਵੱਲੋਂ ਖਰੀਦੀਆਂ ਕਣਕ ਦੀਆਂ ਬੋਰੀਆਂ ਵਿੱਚ ਪੱਥਰ ਪਾਏ ਜਾਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਕਮਿਸ਼ਨ ਏਜੰਟ ਦਾ ਲਾਇਸੈਂਸ 15 ਦਿਨਾਂ ਲਈ ਰੱਦ ਕਰ ਦਿੱਤਾ ਹੈ।
ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਸਰਕਾਰੀ ਖਰੀਦ ਏਜੰਸੀ ‘ਚ ਕੰਮ ਕਰਦੇ ਮਜ਼ਦੂਰਾਂ ਨੂੰ 200 ਕਣਕ ਦੀਆਂ ਬੋਰੀਆਂ ਪੱਥਰਾਂ ਨਾਲ, 2 ਕਿਲੋ ਪ੍ਰਤੀ ਬੋਰੀ ਦੇ ਹਿਸਾਬ ਨਾਲ ਅਨਾਜ ਦੇ ਵਿਚਕਾਰ ਮਿਲੀਆਂ। ਜਾਂਚ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ ਹੈ।
ਮਾਰਕੀਟ ਕਮੇਟੀ ਪਾਤੜਾਂ ਦੇ ਐਸ.ਡੀ.ਐਮ-ਕਮ-ਮੈਨੇਜਿੰਗ ਡਾਇਰੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਨਿਰੀਖਣ ਦੌਰਾਨ ਬੇਨਿਯਮੀਆਂ ਪਾਏ ਜਾਣ ‘ਤੇ ਘੱਗਾ ਸਥਿਤ ਮੈਸਰਜ਼ ਮੈਨੀ ਟਰੇਡਿੰਗ ਕੰਪਨੀ ਦਾ ਲਾਇਸੰਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨੇ ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਐਕਟ ਦੀ ਧਾਰਾ 10 ਤਹਿਤ ਪ੍ਰਾਪਤ ਲਾਇਸੈਂਸ ਦੀਆਂ ਕਈ ਸ਼ਰਤਾਂ ਦੀ ਉਲੰਘਣਾ ਕੀਤੀ ਹੈ।
ਐਸਡੀਐਮ ਨੇ ਅੱਗੇ ਕਿਹਾ ਕਿ ਜਾਂਚ ਦੀ ਵੀਡੀਓ ਸਮੇਤ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ਵੀਡੀਓ ਵਿੱਚ ਮਜ਼ਦੂਰਾਂ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਉਨ੍ਹਾਂ ਨੂੰ ਚੁੱਪ ਰਹਿਣ ਲਈ ਕਿਕਬੈਕ ਦੀ ਪੇਸ਼ਕਸ਼ ਕੀਤੀ ਗਈ ਸੀ।