ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਨਸ਼ਾ ਤਸਕਰਾਂ ਨੂੰ ਸਿਧੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ‘ਚ ਨਸ਼ੇ ਦਾ ਕਾਰੋਬਾਰ ਬੰਦ ਕਰ ਦਿਓ ਜਾਂ ਮੇਰਾ ਹਰਿਆਣਾ ਛੱਡ ਦਿਓ। ਇਸ ਮੁਤਾਬਕ ਉਨ੍ਹਾਂ ਵੱਲੋਂ ਇਕ ਵੀਡੀਓ ਸੁਨੇਹਾ ਦਿੰਦਿਆਂ ਟਵੀਟ ਵੀ ਕੀਤਾ ਗਿਆ ਹੈ ਜਿਸ ‘ਚ ਉਨ੍ਹਾਂ ਸਾਫ ਸਬਦਾਂ ‘ਚ ਕਿਹਾ ਕਿ ਹਰਿਆਣਾ ‘ਚ ਨਸ਼ੇ ਦਾ ਕਾਰੋਬਾਰ ਕਰਨਾ ਬੰਦ ਕਰ ਦਿਓ ਜਾਂ ਮੇਰਾ ਹਰਿਆਣਾ ਛੱਡ ਦਿਓ, ਅਸੀਂ ਉਨ੍ਹਾਂ ਨੂੰ ਨਹੀਂ ਰਹਿਣ ਦੇਵਾਂਗੇ, ਅਸੀਂ ਉਨ੍ਹਾਂ ਸਾਰਿਆਂ ਦੀਆਂ ਲਿਸਟਾਂ ਬਣਾ ਦਿੱਤੀਆਂ ਹਨ, ਜਿਨ੍ਹਾਂ ਨੇ ਨਸ਼ੇ ਦੇ ਕਾਰੋਬਾਰ ਤੋਂ ਧਨ ਕਮਾਇਆ ਹੈ, ਅਸੀਂ ਉਨ੍ਹਾਂ ਸਾਰਿਆਂ ‘ਤੇ ਕਾਰਵਾਈ ਕਰਾਂਗੇ, ਸਾਰੇ ਜ਼ਿਲਿਆਂ ‘ਚ ਮੇਰੇ ਬੁਲਡੋਜ਼ਰ ਤਿਆਰ ਖੜ੍ਹੇ ਹਨ।
हरियाणा में नशे का कारोबार करना छोड़ दो यां मेरा हरियाणा छोड़ दो हम इनको रहने नहीं देंगे हमने सब की सूचियां बना ली हैं जो उन्होंने नशे के कारोबार से संपत्ति बनाई है हम उस सब पर कार्यवाही करेंगे मेरे बुलडोजर सब जिलों में तैयार खड़े है । pic.twitter.com/J5tOSuexp0
— ANIL VIJ MINISTER HARYANA (@anilvijminister) September 26, 2022
ਦੱਸ ਦਈਏ ਕਿ ਹਰਿਆਣਾ ਸਰਕਾਰ ਹੁਣ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ ਅਤੇ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਖਿਲਾਫ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਰੋਹਤਕ ‘ਚ ਨਸ਼ਾ ਤਸਕਰੀ ‘ਚ ਸ਼ਾਮਲ ਲੋਕਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਇਕੱਠੀ ਕੀਤੀ ਗਈ ਪ੍ਰਾਪਰਟੀ ਨੂੰ ਢਾਹਿਆ ਜਾ ਰਿਹਾ ਹੈ।
ਸ਼ਨੀਵਾਰ ਸਵੇਰੇ ਪ੍ਰਸ਼ਾਸਨਿਕ ਅਧਿਕਾਰੀ ਵੱਡੀ ਗਿਣਤੀ ‘ਚ ਪੁਲਿਸ ਫੋਰਸ ਅਤੇ ਜੇ.ਸੀ.ਬੀ ਮਸ਼ੀਨਾਂ ਨਾਲ ਸ਼ਹਿਰ ਦੇ ਖੋਖਰਾਕੋਟ ਇਲਾਕੇ ‘ਚ ਪਹੁੰਚੇ ਅਤੇ 3 ਘਰ ਪੂਰੀ ਤਰ੍ਹਾਂ ਤਬਾਹ ਕਰ ਦਿੱਤੇ। ਜਿਨ੍ਹਾਂ ਦੇ ਲੋਕਾਂ ਦੇ ਘਰ ਟੁੱਟੇ ਹਨ, ਉਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਨੋਟਿਸ ਨਹੀਂ ਦਿੱਤਾ ਗਿਆ। ਪ੍ਰਸ਼ਾਸਨ ਨੇ ਅਚਾਨਕ ਉਨ੍ਹਾਂ ਨੂੰ ਬੇਘਰ ਕਰ ਦਿੱਤਾ, ਜਿਹੜੇ ਲੋਕ ਨਸ਼ਾ ਕਰਦੇ ਸਨ, ਉਹ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਪਰਿਵਾਰ ਨੂੰ ਸਜ਼ਾ ਕਿਉਂ ਮਿਲ ਰਹੀ ਹੈ?
ਇਹ ਵੀ ਪੜ੍ਹੋ- ਵਧਦੀ ਮਹਿੰਗਾਈ ਕਾਰਨ ਹੁਣ EMI ‘ਤੇ ਹੋ ਰਹੇ ਵਿਆਹ, ‘Buy Now Pay Later’ ਵਰਗੀਆਂ ਸਕੀਮਾਂ ਚਲਾ ਰਹੀਆਂ ਇਹ ਕੰਪਨੀਆਂ
ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਇਹ ਪੁਰਾਤੱਤਵ ਵਿਭਾਗ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਸੀ ਅਤੇ ਇਸ ਦੇ ਨਾਲ ਹੀ ਇਹ ਲੋਕ ਨਸ਼ਿਆਂ ਦਾ ਕਾਰੋਬਾਰ ਕਰਦੇ ਸਨ, ਇਸ ਲਈ ਇਹ ਕਾਰਵਾਈ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਰਾਤੱਤਵ ਵਿਭਾਗ ਦੀਆਂ ਹਦਾਇਤਾਂ ’ਤੇ ਅਸੀਂ ਸਿਰਫ਼ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਹੈ। ਇਸ ਮੌਕੇ ਸੈਂਕੜੇ ਪੁਲਿਸ ਮੁਲਾਜ਼ਮ ਜਿਨ੍ਹਾਂ ਵਿੱਚ ਜ਼ਿਆਦਾਤਰ ਮਹਿਲਾ ਪੁਲਿਸ ਮੁਲਾਜ਼ਮ ਸਨ, ਹਾਜ਼ਰ ਸਨ।
ਖੋਖਰਾ ਕੋਟ ਦੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਅਤੇ ਔਰਤਾਂ ਅਤੇ ਬੱਚਿਆਂ ਨੂੰ ਘਰਾਂ ਤੋਂ ਬਾਹਰ ਕੱਢਿਆ ਗਿਆ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਹਿਲਾਂ ਹੀ ਮਕਾਨ ਖਾਲੀ ਕਰਨ ਦੇ ਨੋਟਿਸ ਦਿੱਤੇ ਗਏ ਸਨ ਅਤੇ ਉਸ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਜਿਨ੍ਹਾਂ ਦੇ ਘਰ ਢਾਹੇ ਗਏ ਹਨ, ਉਨ੍ਹਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਾ ਤਾਂ ਇਹ ਪੁਰਾਤੱਤਵ ਵਿਭਾਗ ਦੀ ਜ਼ਮੀਨ ਹੈ ਅਤੇ ਨਾ ਹੀ ਉਹ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ।
ਇਹ ਵੀ ਪੜ੍ਹੋ- Russia-Ukraine War: ਜੰਗ ਦਾ ਸ਼ਿਕਾਰ ਹੋਇਆ ਇਹ ਫੌਜੀ, ਰੂਸ ਨੇ ਕੀਤਾ ਕੈਦ, ਹੁਣ ਲਗਦੈ ਹੱਡੀਆਂ ਦਾ ਢਾਂਚਾ (ਤਸਵੀਰਾਂ )
ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਜਾਣਬੁੱਝ ਕੇ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਹੈ। ਜਿਹੜੇ ਲੋਕ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਸਨ, ਉਨ੍ਹਾਂ ਨੂੰ ਸਜ਼ਾ ਭੁਗਤਣੀ ਪੈ ਰਹੀ ਹੈ। ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਈ ਬਹੁਤ ਗਲਤ ਹੈ। ਛੋਟੇ ਬੱਚਿਆਂ ਨੂੰ ਘਰੋਂ ਬੇਘਰ ਕਰ ਦਿੱਤਾ ਗਿਆ। ਇਸ ਬਰਸਾਤ ਦੇ ਮੌਸਮ ਵਿੱਚ ਹੁਣ ਉਹ ਕਿੱਥੇ ਜਾਣ?