ਵੀਰਵਾਰ, ਅਕਤੂਬਰ 23, 2025 04:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਖਿਲਾਫ਼ ਹੋਵੇ ਸਖ਼ਤ ਕਾਰਵਾਈ – ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਫਰੀਦਕੋਟ ਦੇ ਗੋਲੇਵਾਲਾ ’ਚ ਬੇਅਦਬੀ ਦਾ ਵੀ ਲਿਆ ਨੋਟਿਸ

by Gurjeet Kaur
ਅਪ੍ਰੈਲ 24, 2023
in ਪੰਜਾਬ
0
harjinder singh dhami

ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਦੇ ਦੋਸ਼ੀ ਵਿਅਕਤੀ ਖਿਲਾਫ਼ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਬੇਹੱਦ ਸਤਿਕਾਰਤ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦੋਸ਼ੀਆਂ ਖਿਲਾਫ਼ ਢਿੱਲੀ ਕਾਰਵਾਈ ਕਰਕੇ ਬੇਅਦਬੀ ਕਰਨ ਵਾਲਿਆਂ ਦੇ ਹੌਂਸਲੇ ਵੱਧ ਰਹੇ ਹਨ।

 

ਜੇਕਰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਤਾਂ ਕਿਸੇ ਦੀ ਅਜਿਹਾ ਘਿਨੌਣਾ ਅਪਰਾਧ ਕਰਨ ਦੀ ਹਿੰਮਤ ਨਾ ਪਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਬੇਅਦਬੀ ਕਰਨ ਵਾਲੇ ਫੜ੍ਹੇ ਗਏ ਕਿਸੇ ਵਿਅਕਤੀ ਖਿਲਾਫ ਸੰਗਤ ਵਿਚ ਗੁੱਸਾ ਉੱਠਦਾ ਹੈ ਤਾਂ ਅਕਸਰ ਹੀ ਕਾਨੂੰਨ ਦਾ ਹਵਾਲਾ ਦੇ ਕੇ ਉਸ ਨੂੰ ਬਚਾ ਲਿਆ ਜਾਂਦਾ ਹੈ, ਜਦਕਿ ਦੂਸਰੇ ਪਾਸੇ ਪੁਲਿਸ ਵੱਲੋਂ ਢਿੱਲੀ ਕਾਰਵਾਈ ਨਾਲ ਦੋਸ਼ੀ ਕੁਝ ਚਿਰ ਮਗਰੋਂ ਬਾਹਰ ਆ ਜਾਂਦੇ ਹਨ। ਇਹ ਸਰਕਾਰਾਂ ਲਈ ਵੱਡਾ ਸਵਾਲ ਹੈ, ਜਿਸ ਤੋਂ ਉਹ ਬਚ ਨਹੀਂ ਸਕਦੀਆਂ।

ਐਡਵੋਕੇਟ ਧਾਮੀ ਨੇ ਕਿਹਾ ਕਿ ਮੋਰਿੰਡਾ ਵਿਖੇ ਬੇਅਦਬੀ ਦੀ ਘਟਨਾ ਰੂਹ ਨੂੰ ਝੰਜੋੜਨ ਵਾਲੀ ਹੈ, ਜਿਸ ਦੇ ਦੋਸ਼ੀ ਨੇ ਸ਼ਰ੍ਹੇਆਮ ਆ ਕੇ ਗੁਰੂ ਸਾਹਿਬ ਦਾ ਅਪਮਾਨ ਕੀਤਾ ਹੈ। ਇਸ ਵਿਅਕਤੀ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਰੜੀ ਕਾਰਵਾਈ ਕਰਕੇ ਇਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਮਲੇ ਦੀ ਗੰਭੀਰ ਜਾਂਚ ਕੀਤੀ ਜਾਵੇ ਤਾਂ ਜੋ ਬੇਅਦਬੀ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਸਾਹਮਣੇ ਆ ਸਕਣ। ਐਡਵੋਕੇਟ ਧਾਮੀ ਨੇ ਆਖਿਆ ਕਿ ਜੇਕਰ ਸਰਕਾਰ ਅਤੇ ਪੁਲਿਸ ਨੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਠੀਕ ਨਹੀਂ ਹੋਵੇਗਾ।

 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਫਰੀਦਕੋਟ ਦੇ ਪਿੰਡ ਗੋਲੇਵਾਲਾ ਵਿਚ ਗੁਟਕਾ ਸਾਹਿਬ ਦੇ ਪਾਵਨ ਅੰਗ ਖਿਲਾਰਨ ਦੀ ਘਟਨਾ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਵੀ ਸ਼ਰ੍ਹੇਆਮ ਬੇਅਦਬੀ ਕੀਤੀ ਗਈ ਹੈ, ਜਿਸ ਦੀਆਂ ਤਸਵੀਰਾਂ ਸੀਸੀਟੀਵੀ ਵਿਚ ਵੀ ਕੈਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਦੋਸ਼ੀ ਭਾਵੇਂ ਕਿਸੇ ਵੀ ਧਰਮ ਜਾਂ ਫਿਰਕੇ ਨਾਲ ਸਬੰਧਤ ਹੋਵੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਫਿਰਕੂ ਮਾਹੌਲ ਪੈਦਾ ਕਰਨ ਅਤੇ ਸਿੱਖਾਂ ਦੀਆਂ ਭਾਵਨਾਵਾਂ ਦਾ ਕਤਲ ਕਰਨ ਵਾਲੇ ਲੋਕਾਂ ਤੋਂ ਸਖ਼ਤੀ ਨਾਲ ਪੁਛਗਿਛ ਕੀਤੀ ਜਾਵੇ, ਤਾਂ ਜੋ ਇਸ ਵਰਤਾਰੇ ਦੇ ਮੁੱਖ ਦੋਸ਼ੀਆਂ ਨੂੰ ਹੱਥ ਪਾਇਆ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

 

 

Tags: beadbipro punjab tvPunjabiNewssgpcSGPC President Harjinder Singh Dhami
Share210Tweet131Share53

Related Posts

ਪੰਜਾਬ ਦੇ 6 ਸ਼ਹਿਰਾਂ ‘ਚ AQI 200 ਤੋਂ ਪਾਰ, ਅਲਰਟ ਜਾਰੀ; ਮੀਂਹ ਦੀ ਨਹੀਂ ਕੋਈ ਉਮੀਦ

ਅਕਤੂਬਰ 23, 2025

CM ਮਾਨ ਦੀ ਫਰਜ਼ੀ ਵੀਡੀਓ ਮਾਮਲੇ ‘ਚ ਐਕਸ਼ਨ, ਅਦਾਲਤ ਨੇ ਫੇਸਬੁੱਕ ਤੇ ਗੂਗਲ ਨੂੰ ਜਾਰੀ ਕੀਤਾ ਨੋਟਿਸ

ਅਕਤੂਬਰ 23, 2025

ਜਲੰਧਰ ਦੀ ਚੱਪਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ

ਅਕਤੂਬਰ 23, 2025

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ‘ਚ ਵੱਡਾ ਬਲਾਸਟ, ਇੱਕ ਦੀ ਮੌਤ, ਕਈ ਝੁਲਸੇ

ਅਕਤੂਬਰ 23, 2025

ਮਾਨ ਸਰਕਾਰ ਦੀ ਪਹਿਲ ਨਾਲ ਪਿੰਡਾਂ ਦੀਆਂ ਸੜਕਾਂ ’ਤੇ ਵਧੀ ਸੁਰੱਖਿਆ, SSF ਦਾ ‘ਹੌਲੀ ਚਲੋ’ ਅਭਿਆਨ ਬਣਿਆ ਜਨ ਆੰਦੋਲਨ!

ਅਕਤੂਬਰ 23, 2025

ਪਟਾਕੇ ਚਲਾਉਣ ਨੂੰ ਲੈ ਕੇ ਹੋਇਆ ਝਗੜਾ ਬਣਿਆ ਮੌਤ ਦਾ ਕਾਰਨ, ਆਪ ਪੰਚਾਇਤ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ

ਅਕਤੂਬਰ 23, 2025
Load More

Recent News

YouTube Shorts ‘ਤੇ ਵੀ ਆਇਆ ਇੰਸਟਾਗ੍ਰਾਮ ਵਾਲਾ ਫੀਚਰ, ਯੂਜ਼ਰਸ ਨੂੰ ਮਿਲੇਗਾ ਇਹ ਫਾਇਦਾ

ਅਕਤੂਬਰ 23, 2025

ਪੰਜਾਬ ਦੇ 6 ਸ਼ਹਿਰਾਂ ‘ਚ AQI 200 ਤੋਂ ਪਾਰ, ਅਲਰਟ ਜਾਰੀ; ਮੀਂਹ ਦੀ ਨਹੀਂ ਕੋਈ ਉਮੀਦ

ਅਕਤੂਬਰ 23, 2025

CM ਮਾਨ ਦੀ ਫਰਜ਼ੀ ਵੀਡੀਓ ਮਾਮਲੇ ‘ਚ ਐਕਸ਼ਨ, ਅਦਾਲਤ ਨੇ ਫੇਸਬੁੱਕ ਤੇ ਗੂਗਲ ਨੂੰ ਜਾਰੀ ਕੀਤਾ ਨੋਟਿਸ

ਅਕਤੂਬਰ 23, 2025

ਜਲੰਧਰ ਦੀ ਚੱਪਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ

ਅਕਤੂਬਰ 23, 2025

ਭਾਈ ਦੂਜ ‘ਤੇ ਸਰਕਾਰ ਦਾ ਤੋਹਫ਼ਾ: ਔਰਤਾਂ ਲਈ ‘ਸਹੇਲੀ ਸਮਾਰਟ ਕਾਰਡ’ ਕੀਤਾ ਜਾਵੇਗਾ ਲਾਂਚ

ਅਕਤੂਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.