ਸੋਮਵਾਰ, ਜੁਲਾਈ 13, 2026 08:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਖਿਲਾਫ਼ ਹੋਵੇ ਸਖ਼ਤ ਕਾਰਵਾਈ – ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਫਰੀਦਕੋਟ ਦੇ ਗੋਲੇਵਾਲਾ ’ਚ ਬੇਅਦਬੀ ਦਾ ਵੀ ਲਿਆ ਨੋਟਿਸ

by Gurjeet Kaur
ਅਪ੍ਰੈਲ 24, 2023
in ਪੰਜਾਬ
0
harjinder singh dhami

ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਦੇ ਦੋਸ਼ੀ ਵਿਅਕਤੀ ਖਿਲਾਫ਼ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਬੇਹੱਦ ਸਤਿਕਾਰਤ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦੋਸ਼ੀਆਂ ਖਿਲਾਫ਼ ਢਿੱਲੀ ਕਾਰਵਾਈ ਕਰਕੇ ਬੇਅਦਬੀ ਕਰਨ ਵਾਲਿਆਂ ਦੇ ਹੌਂਸਲੇ ਵੱਧ ਰਹੇ ਹਨ।

 

ਜੇਕਰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਤਾਂ ਕਿਸੇ ਦੀ ਅਜਿਹਾ ਘਿਨੌਣਾ ਅਪਰਾਧ ਕਰਨ ਦੀ ਹਿੰਮਤ ਨਾ ਪਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਬੇਅਦਬੀ ਕਰਨ ਵਾਲੇ ਫੜ੍ਹੇ ਗਏ ਕਿਸੇ ਵਿਅਕਤੀ ਖਿਲਾਫ ਸੰਗਤ ਵਿਚ ਗੁੱਸਾ ਉੱਠਦਾ ਹੈ ਤਾਂ ਅਕਸਰ ਹੀ ਕਾਨੂੰਨ ਦਾ ਹਵਾਲਾ ਦੇ ਕੇ ਉਸ ਨੂੰ ਬਚਾ ਲਿਆ ਜਾਂਦਾ ਹੈ, ਜਦਕਿ ਦੂਸਰੇ ਪਾਸੇ ਪੁਲਿਸ ਵੱਲੋਂ ਢਿੱਲੀ ਕਾਰਵਾਈ ਨਾਲ ਦੋਸ਼ੀ ਕੁਝ ਚਿਰ ਮਗਰੋਂ ਬਾਹਰ ਆ ਜਾਂਦੇ ਹਨ। ਇਹ ਸਰਕਾਰਾਂ ਲਈ ਵੱਡਾ ਸਵਾਲ ਹੈ, ਜਿਸ ਤੋਂ ਉਹ ਬਚ ਨਹੀਂ ਸਕਦੀਆਂ।

ਐਡਵੋਕੇਟ ਧਾਮੀ ਨੇ ਕਿਹਾ ਕਿ ਮੋਰਿੰਡਾ ਵਿਖੇ ਬੇਅਦਬੀ ਦੀ ਘਟਨਾ ਰੂਹ ਨੂੰ ਝੰਜੋੜਨ ਵਾਲੀ ਹੈ, ਜਿਸ ਦੇ ਦੋਸ਼ੀ ਨੇ ਸ਼ਰ੍ਹੇਆਮ ਆ ਕੇ ਗੁਰੂ ਸਾਹਿਬ ਦਾ ਅਪਮਾਨ ਕੀਤਾ ਹੈ। ਇਸ ਵਿਅਕਤੀ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਰੜੀ ਕਾਰਵਾਈ ਕਰਕੇ ਇਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਮਲੇ ਦੀ ਗੰਭੀਰ ਜਾਂਚ ਕੀਤੀ ਜਾਵੇ ਤਾਂ ਜੋ ਬੇਅਦਬੀ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਸਾਹਮਣੇ ਆ ਸਕਣ। ਐਡਵੋਕੇਟ ਧਾਮੀ ਨੇ ਆਖਿਆ ਕਿ ਜੇਕਰ ਸਰਕਾਰ ਅਤੇ ਪੁਲਿਸ ਨੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਠੀਕ ਨਹੀਂ ਹੋਵੇਗਾ।

 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਫਰੀਦਕੋਟ ਦੇ ਪਿੰਡ ਗੋਲੇਵਾਲਾ ਵਿਚ ਗੁਟਕਾ ਸਾਹਿਬ ਦੇ ਪਾਵਨ ਅੰਗ ਖਿਲਾਰਨ ਦੀ ਘਟਨਾ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਵੀ ਸ਼ਰ੍ਹੇਆਮ ਬੇਅਦਬੀ ਕੀਤੀ ਗਈ ਹੈ, ਜਿਸ ਦੀਆਂ ਤਸਵੀਰਾਂ ਸੀਸੀਟੀਵੀ ਵਿਚ ਵੀ ਕੈਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਦੋਸ਼ੀ ਭਾਵੇਂ ਕਿਸੇ ਵੀ ਧਰਮ ਜਾਂ ਫਿਰਕੇ ਨਾਲ ਸਬੰਧਤ ਹੋਵੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਫਿਰਕੂ ਮਾਹੌਲ ਪੈਦਾ ਕਰਨ ਅਤੇ ਸਿੱਖਾਂ ਦੀਆਂ ਭਾਵਨਾਵਾਂ ਦਾ ਕਤਲ ਕਰਨ ਵਾਲੇ ਲੋਕਾਂ ਤੋਂ ਸਖ਼ਤੀ ਨਾਲ ਪੁਛਗਿਛ ਕੀਤੀ ਜਾਵੇ, ਤਾਂ ਜੋ ਇਸ ਵਰਤਾਰੇ ਦੇ ਮੁੱਖ ਦੋਸ਼ੀਆਂ ਨੂੰ ਹੱਥ ਪਾਇਆ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

 

 

Tags: beadbipro punjab tvPunjabiNewssgpcSGPC President Harjinder Singh Dhami
Share211Tweet132Share53

Related Posts

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026
Load More

Recent News

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026

ਅੱਜ ਤੋਂ ਸ਼ੁਰੂ ਹੋਇਆ ਭਾਰਤ ਦਾ ਪਹਿਲਾ ਮਸ਼ੀਨ-ਗਾਈਡਡ ਐਕਸਪ੍ਰੈਸਵੇਅ; ਪੜ੍ਹੋ ਖਾਸ ਵਿਸ਼ੇਸ਼ਤਾਵਾਂ

ਜੁਲਾਈ 13, 2026

ਡੀਐਮ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸਰਚ ਟੀਮ ਨੇ ਹਰ ਕੋਨੇ-ਕੋਨੇ ਦੀ ਲਈ ਤਲਾਸ਼ੀ

ਜੁਲਾਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.