ਸ਼ੁੱਕਰਵਾਰ, ਮਈ 22, 2026 11:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਸ਼ਨੀਵਾਰ ਨੂੰ ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਜੱਦੀ ਪਿੰਡ ਗਦਰੀਆਂ

by Pro Punjab Tv
ਮਾਰਚ 1, 2026
in Featured, Featured News, ਪੰਜਾਬ, ਰਾਜਨੀਤੀ
0
  • ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਸਰਕਾਰ ਦੇ ਮੰਤਰੀ ਤੇ ‘ਆਪ’ ਵਿਧਾਇਕ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤਾ ਭਰੋਸਾ
  • ਪੰਜਾਬ ਸਰਕਾਰ ਵਲੋਂ ਇੱਕ ਕਰੋੜ ਦੀ ਸਨਮਾਨ ਰਾਸ਼ੀ ਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਕੀਤੀ ਘੋਸ਼ਣਾ
  • ਸ਼ਹੀਦਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ, ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ: ਲਾਲ ਚੰਦ ਕਟਾਰੂਚੱਕ
  • ਸ਼ਹੀਦਾਂ ‘ਤੇ ਰਾਜਨੀਤੀ ਕਰਨ ਵਾਲੇ ਵਿਰੋਧੀ ਆਗੂ ਪੁਲਿਸ ਦੀ ਸਫਲਤਾ ‘ਤੇ ਚੁੱਪ ਕਿਉਂ ਧਾਰ ਲੈਂਦੇ ਹਨ? ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਸ਼ੈਰੀ ਕਲਸੀ*

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਸ਼ਨੀਵਾਰ ਨੂੰ ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਜੱਦੀ ਪਿੰਡ ਗਦਰੀਆਂ (ਦੀਨਾਨਗਰ) ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੀ ਮੌਜੂਦ ਸਨ।

ਆਗੂਆਂ ਨੇ ਸ਼ਹੀਦ ਦੇ ਪਰਿਵਾਰ ਨੂੰ ਹੌਸਲਾ ਦਿੱਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹੀ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਆਧਿਆ ਚੌਕੀ ‘ਤੇ ਡਿਊਟੀ ਦੌਰਾਨ ਸਾਡੇ ਬਹਾਦਰ ਸਿਪਾਹੀਆਂ ਗੁਰਨਾਮ ਸਿੰਘ ਅਤੇ ਅਸ਼ੋਕ ਕੁਮਾਰ ਦਾ ਕਤਲ ਇੱਕ ਕਾਇਰਤਾ ਭਰਿਆ ਕਾਰਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੁਲਿਸ ‘ਤੇ ਹਮਲਾ ਨਹੀਂ ਹੈ, ਸਗੋਂ ਪੰਜਾਬ ਦੀ ਮਿੱਟੀ ਅਤੇ ਇੱਥੋਂ ਦੇ ਲੋਕਾਂ ਦੇ ਸਕੂਨ ‘ਤੇ ਹਮਲਾ ਹੈ। ਸ਼ਹੀਦਾਂ ਦੀ ਕੁਰਬਾਨੀ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਕਾਨੂੰਨ ਤਹਿਤ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਸਰਹੱਦ ਪਾਰੋਂ ਹੋ ਰਹੀਆਂ ਸਾਜ਼ਿਸ਼ਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਬਦਨਾਮ ਖੁਫ਼ੀਆ ਏਜੰਸੀ ਆਈਐਸਆਈ ਲਗਾਤਾਰ ਪੰਜਾਬ ਦੇ ਰਸਤੇ ਭਾਰਤ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰਦੀ ਹੈ। ਪਠਾਨਕੋਟ ਏਅਰਬੇਸ ਅਤੇ ਦੀਨਾਨਗਰ ਥਾਣੇ ‘ਤੇ ਹੋਏ ਹਮਲੇ ਇਸੇ ਦਾ ਹਿੱਸਾ ਸਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪਾਕਿਸਤਾਨ ਦੀਆਂ ਨਫ਼ਰਤ ਭਰੀਆਂ ਭਾਵਨਾਵਾਂ ਨੂੰ ਪੰਜਾਬ ਦੀ ਧਰਤੀ ‘ਤੇ ਕਦੇ ਵੀ ਸਫਲ ਨਹੀਂ ਹੋਣ ਦਿੱਤਾ ਜਾਵੇਗਾ।

ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦੁਸ਼ਮਣ ਦੇਸ਼ਾਂ ਵੱਲੋਂ ਫੈਲਾਏ ਗਏ ਜਾਲ ਅਤੇ ਲਾਲਚ ਵਿੱਚ ਨਾ ਫਸਣ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ, ਇੱਥੋਂ ਦੀ ਏਕਤਾ ਅਤੇ ਭਾਈਚਾਰੇ ਨੂੰ ਕਿਸੇ ਵੀ ਕੀਮਤ ‘ਤੇ ਟੁੱਟਣ ਨਹੀਂ ਦਿੱਤਾ ਜਾਵੇਗਾ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਜਲਦ ਹੀ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਸਰਕਾਰ ਗੈਂਗਸਟਰਵਾਦ ਅਤੇ ਨਸ਼ਿਆਂ ਵਿਰੁੱਧ ਆਪਣੀ ‘ਜ਼ੀਰੋ ਟੋਲਰੈਂਸ’ ਨੀਤੀ ‘ਤੇ ਕਾਇਮ ਹੈ ਅਤੇ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ।

ਮੰਤਰੀ ਲਾਲਜੀਤ ਭੁੱਲਰ ਨੇ ਪੰਜਾਬ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਨੇ ਸਿਰਫ਼ 24 ਘੰਟਿਆਂ ਦੇ ਅੰਦਰ ਸਾਰੇ ਦੋਸ਼ੀਆਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਸਪੱਸ਼ਟ ਸੰਦੇਸ਼ ਦਿੱਤਾ ਕਿ ਜੋ ਵੀ ਵਿਅਕਤੀ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰੇਗਾ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋਵੇਗਾ, ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਦੋਵਾਂ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪਰਿਵਾਰ ਦੇ ਯੋਗ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਸ਼ਹੀਦਾਂ ਦੀ ਘਾਟ ਨੂੰ ਕਿਸੇ ਵੀ ਕੀਮਤ ‘ਤੇ ਪੂਰਾ ਨਹੀਂ ਕੀਤਾ ਜਾ ਸਕਦਾ, ਪਰ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ 24 ਘੰਟੇ ਖੜ੍ਹੀ ਹੈ।

ਅਕਾਲੀ ਦਲ, ਕਾਂਗਰਸ ਅਤੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਭੁੱਲਰ ਨੇ ਕਿਹਾ ਕਿ ਇਹ ਪਾਰਟੀਆਂ ਸਿਰਫ਼ ਰਾਜਨੀਤੀ ਕਰ ਰਹੀਆਂ ਹਨ ਕਿਉਂਕਿ ਉਹ ਸਰਕਾਰ ਦੀ ਸਫਲਤਾ ਤੋਂ ਡਰੀਆਂ ਹੋਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਹੱਦੀ ਸੂਬਾ ਹੋਣ ਕਾਰਨ ਇਹ ਪਾਰਟੀਆਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਕਿਤੇ ਨਾ ਕਿਤੇ ਸ਼ਾਮਲ ਹਨ ਅਤੇ ਪੁਲਿਸ ਦਾ ਮਨੋਬਲ ਡੇਗਣ ਦਾ ਕੰਮ ਕਰ ਰਹੀਆਂ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਰੋਧੀ ਦੇਸ਼ ਦੀਆਂ ਏਜੰਸੀਆਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਜੋ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸਰਕਾਰ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਦਿਸ਼ਾ ਵਿੱਚ ਦਿਨ-ਰਾਤ ਮਿਹਨਤ ਕਰ ਰਹੇ ਹਨ।

ਵਿਰੋਧੀ ਧਿਰ ‘ਤੇ ਹਮਲਾ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਜਦੋਂ ਕੋਈ ਵਾਰਦਾਤ ਹੁੰਦੀ ਹੈ, ਤਾਂ ਵਿਰੋਧੀ ਪਾਰਟੀਆਂ ਸੋਸ਼ਲ ਮੀਡੀਆ ‘ਤੇ ਤੁਰੰਤ ‘ਲਾਈਵ’ ਹੋ ਕੇ ਰਾਜਨੀਤੀ ਸ਼ੁਰੂ ਕਰ ਦਿੰਦੀਆਂ ਹਨ। ਪਰ ਜਦੋਂ ਪੰਜਾਬ ਪੁਲਿਸ 24 ਘੰਟਿਆਂ ਦੇ ਅੰਦਰ ਦੋਸ਼ੀਆਂ ਨੂੰ ਫੜ ਲੈਂਦੀ ਹੈ, ਤਾਂ ਇਹ ਆਗੂ ਪੁਲਿਸ ਦੀ ਸ਼ਲਾਘਾ ਵਿੱਚ ਇੱਕ ਸ਼ਬਦ ਵੀ ਨਹੀਂ ਬੋਲਦੇ। ਉਨ੍ਹਾਂ ਸਵਾਲ ਉਠਾਇਆ ਕਿ ਕੀ ਇਹ ਆਗੂ ਪੰਜਾਬ ਦੇ ਹਿਤੈਸ਼ੀ ਹਨ ਜਾਂ ਆਈਐਸਆਈ ਅਤੇ ਗੈਂਗਸਟਰਾਂ ਦੀ ਵਿਚਾਰਧਾਰਾ ਦਾ ਸਮਰਥਨ ਕਰ ਰਹੇ ਹਨ?

Tags: latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsStrict action will be taken against those who tamper with law and order
Share200Tweet125Share50

Related Posts

ਟਵਿਸ਼ਾ ਸ਼ਰਮਾ ਮਾਮਲੇ ਨੇ ਲਿਆ ਨਵਾਂ ਮੋੜ, ਪਤੀ ਫਰਾਰ ਤੇ ਸੱਸ ਨਹੀਂ ਦੇ ਰਹੀ ਕਾਰਵਾਈ ‘ਚ ਸਹਿਯੋਗ

ਮਈ 22, 2026

NTA ਨੇ NEET UG 2026 ਫਾਰਮ ਫੀਸ ਰਿਫੰਡ ਪ੍ਰਕਿਰਿਆ ਕੀਤੀ ਸ਼ੁਰੂ, ਜਾਣੋ ਕਿੱਥੇ ਭਰ ਸਕਦੇ ਹਨ ਵਿਦਿਆਰਥੀ ਆਪਣੇ ਬੈਂਕ ਵੇਰਵੇ ?

ਮਈ 22, 2026

Weather Update: ਗਰਮੀ ਦੇ ਵਰਦੇ ਕਹਿਰ ਤੋਂ ਕਦੋਂ ਮਿਲੇਗੀ ਰਾਹਤ, ਮੌਸਮ ਵਿਭਾਗ ਦੀ Update

ਮਈ 22, 2026

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਮਈ 22, 2026

ਦਵਾਰਕਾ ਐਕਸਪ੍ਰੈਸਵੇਅ ਨੇੜੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਤੇਜ਼ ਅੱਗ ਤੇ ਧੂੰਏਂ ਕਾਰਨ ਡਰੇ ਲੋਕ

ਮਈ 22, 2026

ਰਾਜ ਸਭਾ ਦੀਆਂ 26 ਸੀਟਾਂ ਦੇ ਚੋਣ ਦੀ ਤਾਰੀਖ ਦਾ ਹੋਇਆ ਐਲਾਨ

ਮਈ 22, 2026
Load More

Recent News

ਟਵਿਸ਼ਾ ਸ਼ਰਮਾ ਮਾਮਲੇ ਨੇ ਲਿਆ ਨਵਾਂ ਮੋੜ, ਪਤੀ ਫਰਾਰ ਤੇ ਸੱਸ ਨਹੀਂ ਦੇ ਰਹੀ ਕਾਰਵਾਈ ‘ਚ ਸਹਿਯੋਗ

ਮਈ 22, 2026

NTA ਨੇ NEET UG 2026 ਫਾਰਮ ਫੀਸ ਰਿਫੰਡ ਪ੍ਰਕਿਰਿਆ ਕੀਤੀ ਸ਼ੁਰੂ, ਜਾਣੋ ਕਿੱਥੇ ਭਰ ਸਕਦੇ ਹਨ ਵਿਦਿਆਰਥੀ ਆਪਣੇ ਬੈਂਕ ਵੇਰਵੇ ?

ਮਈ 22, 2026

Weather Update: ਗਰਮੀ ਦੇ ਵਰਦੇ ਕਹਿਰ ਤੋਂ ਕਦੋਂ ਮਿਲੇਗੀ ਰਾਹਤ, ਮੌਸਮ ਵਿਭਾਗ ਦੀ Update

ਮਈ 22, 2026

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਮਈ 22, 2026

ਦਵਾਰਕਾ ਐਕਸਪ੍ਰੈਸਵੇਅ ਨੇੜੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਤੇਜ਼ ਅੱਗ ਤੇ ਧੂੰਏਂ ਕਾਰਨ ਡਰੇ ਲੋਕ

ਮਈ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.