ਡਿਪਟੀ ਕਮਿਸ਼ਨਰ ਪਟਿਆਲਾ (DC Patiala) ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ (Punjab government) ਦੀਆਂ 3 ਮਹੀਨਿਆਂ ਦੇ ਅੰਦਰ-ਅੰਦਰ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੈਂਸਾਂ (firearms licenses) ਦੀ ਸਮੀਖਿਆ ਕਰਨ ਦੀਆਂ ਹਦਾਇਤਾਂ ‘ਤੇ ਅਮਲ ਕਰਦਿਆਂ ਜ਼ਿਲ੍ਹਾਂ ਮਜਿਸਟਰੇਟ ਦਫ਼ਤਰ ਨੇ ਕਾਰਵਾਈ ਕਰਕੇ 274 ਅਸਲਾਂ ਲਾਇਸੰਸ ਮੁਅੱਤਲ ਕੀਤੇ ਹਨ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 274 ਅਸਲਾ ਲਾਇਸੈਂਸਾਂ ਨੂੰ ਨੋਟਿਸ ਦੇ ਕੇ ਮੁਅੱਤਲ ਕਰ ਦਿੱਤਾ ਗਿਆ ਹੈ ਤਾਂ ਕਿ ਉਨ੍ਹਾਂ ਨੂੰ ਰੱਦ ਕੀਤਾ ਜਾਵੇ ਕਿਉਂਕਿ ਇਨ੍ਹਾਂ ਨੂੰ ਵਾਰ-ਵਾਰ ਮੌਕਾ ਦੇਣ ਦੇ ਬਾਵਜੂਦ ਇਨ੍ਹਾਂ ਨੇ ਆਪਣੇ ਕੋਲ ਰੱਖੇ ਵਾਧੂ ਹਥਿਆਰਾਂ ਨੂੰ ਜਮ੍ਹਾਂ ਨਹੀਂ ਸੀ ਕਰਵਾਇਆ, ਇਨ੍ਹਾਂ ਨੂੰ ਵੀ ਤੁਰੰਤ ਪ੍ਰਭਾਵ ਨਾਲ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।
ਡਿਪਟੀ ਕਮਿਸ਼ਨਰ ਸਾਹਨੀ ਨੇ ਅੱਗੇ ਦੱਸਿਆ ਕਿ ਅਸਲਾ ਐਕਟ ਦੀ ਧਾਰਾ 9 ਦੇ ਤਹਿਤ ਸੀਆਰਪੀਸੀ ਦੀ ਧਾਰਾ 107/110 ਤਹਿਤ ਬਾਊਂਡ ਕੀਤੇ ਗਏ ਸਾਰੇ ਹਥਿਆਰਾਂ ਦੇ ਲਾਇਸੰਸ ਵੀ ਮੁਅੱਤਲ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਨੇ ਕਿਸੇ ਵੀ ਅਪਰਾਧਿਕ ਪਿਛੋਕੜ ਜਾਂ ਮਾੜੇ ਵਿਵਹਾਰ ਵਾਲੇ ਅਸਲਾ ਲਾਇਸੰਸ ਧਾਰਕਾਂ ਦੀ ਪੜਤਾਲ ਲਈ ਪੁਲਿਸ ਵਿਭਾਗ ਨੂੰ ਲਗਪਗ 30,000 ਅਸਲਾ ਲਾਇਸੈਂਸਾਂ ਦੀ ਸੂਚੀ ਵੀ ਸਾਂਝੀ ਕੀਤੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਇਹਨਾਂ ਨੂੰ ਜਾਰੀ ਅਸਲਾ ਲਾਇਸੈਂਸ ਦੀ ਇਹਨਾਂ ਨੂੰ ਲੋੜ ਵੀ ਹੈ ਜਾਂ ਨਹੀਂ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h