Punjab Education Minister: ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਖਿਲਾਫ ‘ਆਪ’ ਸਰਕਾਰ ਨੇ ਸਖ਼ਤ ਸਟੈਂਡ ਲਿਆ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਫੀਸਾਂ ਦੀ ਉਗਰਾਹੀ ‘ਤੇ ਇੱਕ ਈ-ਮੇਲ EMOfficepunjab@gmail.com ਲਾਂਚ ਕੀਤਾ ਹੈ।
ਦੱਸ ਦਈਏ ਕਿ ਇਸ ਈਮੇਲ ’ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਸਕੂਲ ਪ੍ਰਬੰਧਕਾਂ ਖ਼ਿਲਾਫ਼ ਮਨਮਾਨੀ ਫੀਸ ਵਸੂਲੀ ਲਈ ਸ਼ਿਕਾਇਤ ਦਰਜ ਕਰਵਾ ਸਕਣਗੇ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਹਰ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਅਗਲੀ ਕਾਰਵਾਈ ਕਰਨਗੇ।
ਪੰਜਾਬ ਸਰਕਾਰ ਦਾ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਵੱਡਾ ਐਕਸ਼ਨ
ਸਿੱਖਿਆ ਮੰਤਰੀ @harjotbains ਨੇ ਮਾਪਿਆਂ ਦੇ ਨਾਮ ਸੁਨੇਹਾ ਜਾਰੀ ਕਰਕੇ ਕਿਹਾ ਕਿ ਪ੍ਰਾਈਵੇਟ ਸਕੂਲ ਹੁਣ ਮਨਚਾਹੇ ਤਰੀਕੇ ਨਾਲ ਫ਼ੀਸਾਂ ਨਹੀਂ ਵਸੂਲ ਕਰ ਸਕਣਗੇ
EMOfficepunjab@gmail.com ‘ਤੇ ਮਾਪੇ ਦਰਜ਼ ਕਰਵਾ ਸਕਣਗੇ ਆਪਣੀਆਂ ਸ਼ਿਕਾਇਤਾਂ—Minister @harjotbains pic.twitter.com/4wJttLwm4Z
— AAP Punjab (@AAPPunjab) April 1, 2023
ਪੰਜਾਬ ‘ਚ ਸਰਕਾਰ ਬਣਨ ਤੋਂ ਬਾਅਦ ‘ਆਪ’ ਸਿੱਖਿਆ, ਰੁਜ਼ਗਾਰ ਅਤੇ ਸਿਹਤ ਦੇ ਖੇਤਰਾਂ ‘ਚ ਸ਼ਲਾਘਾਯੋਗ ਬਦਲਾਅ ਕਰਨ ਦਾ ਦਾਅਵਾ ਕਰਦੀ ਆ ਰਹੀ ਹੈ। ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਮਾਨਯੋਗ ਸਰਕਾਰ ਵੱਲੋਂ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਖੋਲੇ ਜਾ ਰਹੇ ਸਮਾਰਟ ਸਕੂਲ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਦੇ ਖੇਤਰ ਅਨੁਸਾਰ ਸਿੱਖਿਆ ਦਿੱਤੀ ਜਾਵੇਗੀ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਟੇਟ ਅਤੇ ਨੈਸ਼ਨਲ ਐਵਾਰਡ ਜਿੱਤ ਚੁੱਕੇ ਅਧਿਆਪਕਾਂ ਨੂੰ ਐਕਸਟੈਨਸ਼ਨ ਦੇਣ ਦੇ ਹੁਕਮ ਜਾਰੀ ਕੀਤੇ ਹਨ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਰਾਜ ਅਤੇ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਦੀ ਸੇਵਾ ਕਾਲ ਵਿੱਚ 1 ਅਤੇ 2 ਸਾਲ ਦਾ ਵਾਧਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਦਾ ਸੇਵਾ ਕਾਲ ਵਧਾਉਣ ਦਾ ਫੈਸਲਾ ਉਨ੍ਹਾਂ ਦੇ ਸਨਮਾਨ ਵਜੋਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਸਰਕਾਰ ਸਮਾਜ ਸੇਵੀ ਲੋਕਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h