Strike of Food supply Employees: ਭਾਰਤੀ ਖੁਰਾਕ ਨਿਗਮ (FCI) ਨੇ ਖੁਰਾਕ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਦੀ ਇੱਕ ਹਫ਼ਤੇ ਤੋਂ ਚੱਲ ਰਹੀ ਹੜਤਾਲ ਕਾਰਨ ਪੰਜਾਬ ਦੀਆਂ ਮੰਡੀਆਂ (Punjab Mandis) ਚੋਂ ਝੋਨੇ ਦੀ ਖਰੀਦ (purchase of paddy) ਬੰਦ ਕਰ ਦਿੱਤੀ ਹੈ। ਇਸ ਕਾਰਨ ਪੰਜਾਬ ਦੇ ਕਿਸਾਨਾਂ (Punjab Farmers) ਦੇ ਕਰੀਬ 500 ਕਰੋੜ ਰੁਪਏ ਫਸੇ ਹੋਏ ਹਨ। ਹੁਣ ਇਸ ਦੀ ਅਦਾਇਗੀ ਵਿੱਚ ਦੇਰੀ ਹੋਵੇਗੀ।
ਦੂਜੇ ਪਾਸੇ ਕਣਕ ਦੇ ਭਾਅ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਆਮ ਆਦਮੀ ਦੀਆਂ ਮੁਸ਼ਕਿਲਾਂ ਵੀ ਵਧ ਗਈਆਂ ਹਨ। ਆਟੇ ਦੀ ਕੀਮਤ 35 ਤੋਂ 40 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ। ਜਨਵਰੀ ‘ਚ ਆਟਾ ਹੋਰ ਮਹਿੰਗਾ ਹੋਣ ਦੀ ਸੰਭਾਵਨਾ ਹੈ। ਪੰਜਾਬ ਦੀਆਂ ਮੰਡੀਆਂ ‘ਚ ਕਣਕ ਦਾ ਥੋਕ ਭਾਅ 2800 ਰੁਪਏ ਪ੍ਰਤੀ ਕੁਇੰਟਲ ਤੋਂ ਉਪਰ ਪਹੁੰਚ ਗਿਆ ਹੈ ਜਦਕਿ ਦਿੱਲੀ ਦੀਆਂ ਮੰਡੀਆਂ ‘ਚ ਇਹ 2900 ਰੁਪਏ ਤੋਂ ਉਪਰ ਪਹੁੰਚ ਗਿਆ ਹੈ।
ਉਧਰ ਖੁਰਾਕ ਤੇ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਬੁੱਧਵਾਰ ਸ਼ਾਮ ਨੂੰ ਖੁਰਾਕ ਤੇ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਕਰਵਾਉਣ ਲਈ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਹੜਤਾਲ ਖ਼ਤਮ ਕਰਨ ਦੀ ਅਪੀਲ ਕਰਦਿਆਂ ਮੰਤਰੀ ਨੇ ਭਰੋਸਾ ਦਿਵਾਇਆ ਕਿ ਕਿਸੇ ਵੀ ਬੇਕਸੂਰ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।
ਦੱਸ ਦਈਏ ਕਿ ਵਿਜੀਲੈਂਸ ਬਿਊਰੋ ਵੱਲੋਂ ਦੋ ਡੀ.ਐਫ.ਐਸ.ਸੀ. ਦੀ ਗ੍ਰਿਫ਼ਤਾਰੀ ਅਤੇ ਸੂਬੇ ਭਰ ਵਿੱਚ ਪਿਛਲੇ ਸਾਲਾਂ ਦੌਰਾਨ ਸੂਬੇ ਦੀਆਂ ਏਜੰਸੀਆਂ ਵੱਲੋਂ ਪ੍ਰਾਪਤ ਲੱਕੜ ਦੇ ਬਕਸਿਆਂ ਦੀ ਹਾਲ ਹੀ ਵਿੱਚ ਕੀਤੀ ਗਈ ਚੈਕਿੰਗ ਵਿਰੁੱਧ ਸੂਬੇ ਦੀਆਂ ਅਨਾਜ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਕਰਮਚਾਰੀ 24.11.2022 ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਬੈਠੇ ਹਨ।
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ, ਅਤੇ ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਰਾਹੁਲ ਭੰਡਾਰੀ ਨੇ ਅੱਜ ਹੜਤਾਲ ‘ਤੇ ਬੈਠੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ।
ਇਹ ਵੀ ਪੜ੍ਹੋ: ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ‘ਚ ਪ੍ਰਮੁੱਖ ਸ਼ਹਿਰੀ ਜਾਇਦਾਦਾਂ ਖਰੀਦਣ ਦਾ ਮੌਕਾ, 11 ਦਸੰਬਰ ਤੋਂ ਸ਼ੁਰੂ ਹੋਵੇਗੀ ਈ-ਨਿਲਾਮੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h