ਸ਼ੁੱਕਰਵਾਰ, ਸਤੰਬਰ 25, 2026 07:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

by Gurjeet Kaur
ਦਸੰਬਰ 5, 2023
in ਪੰਜਾਬ
0
ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

 

ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨਿਰੰਤਰ ਤੇਜ਼ੀ ਨਾਲ ਜਾਰੀ ਰਹਿਣਗੀਆਂ: ਚੇਤਨ ਸਿੰਘ ਜੌੜਾਮਾਜਰਾ

 

 

 

ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ।

 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਖਣਨ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਦਿਆਂ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪੁਲਿਸ ਵਿਭਾਗ ਨੂੰ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਕਿਹਾ।

 

  ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਅਤੇ ਪੁਲਿਸ ਦੀ ਸਫ਼ਲ ਕਾਰਵਾਈ ਤਹਿਤ ਦੋ ਵੱਖ-ਵੱਖ ਥਾਵਾਂ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਕਰੱਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ ਚਾਰ ਟਿੱਪਰਾਂ, ਇੱਕ ਜੇ.ਸੀ.ਬੀ ਮਸ਼ੀਨ ਸਮੇਤ ਬਜਰੀ-ਗਟਕੇ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ।

 

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 4(1), 21(1) ਅਤੇ  ਆਈ.ਪੀ.ਸੀ. ਦੀ ਧਾਰਾ 379 ਤਹਿਤ ਥਾਣਾ ਮਾਮੂਨ ਅਤੇ ਥਾਣਾ ਨੰਗਲ ਭੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।

ਖਣਨ ਮੰਤਰੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਸਿਟੀ ਪਠਾਨਕੋਟ ਦੀ ਮੁਸਤੈਦ ਨਿਗਰਾਨੀ ਹੇਠ ਚਲਾਏ ਗਏ ਆਪ੍ਰੇਸ਼ਨ ਦੌਰਾਨ ਥਾਣਾ ਨੰਗਲ ਭੂਰ ਦੀ ਮਹਿਲਾ ਐਸ.ਐਚ.ਓ. ਵੱਲੋਂ ਬਹਾਦਰੀ ਨਾਲ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਪੰਜਾਬ ਸਰਕਾਰ ਦੀ ਸੁਹਿਰਦਤਾ ਅਤੇ ਸੂਬੇ ਦੇ ਕੁਦਰਤੀ ਸੋਮਿਆਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।

 

ਖਣਨ ਮੰਤਰੀ   ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਾ-ਕਾਬਿਲੇ-ਬਰਦਾਸ਼ਤ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਤੇਜ਼ੀ ਨਾਲ ਜਾਰੀ ਰਹਿਣਗੀਆਂ ਅਤੇ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Tags: : Chetan Singh JodaMajrapro punjab tvpunjabi newsਚੇਤਨ ਸਿੰਘ ਜੌੜਾਮਾਜਰਾਪੰਜਾਬ ਸਰਕਾਰ
Share212Tweet133Share53

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.