ਚੰਡੀਗੜ੍ਹ ‘ਚ ਪੰਜਾਬ ਯੂਨੀਵਰਸਿਟੀ ਵਿੱਚ ਅੱਜ ਵਿਦਿਆਰਥੀ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇੱਥੇ 91 ਸੈਨੇਟਰਾਂ ਦੀ ਚੋਣ ਹੋਣੀ ਹੈ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਵਿਦਿਆਰਥੀ ਅਤੇ ਪੁਲਿਸ ਆਹਮੋ-ਸਾਹਮਣੇ ਹੋ ਰਹੇ ਹਨ।
ਪੁਲਿਸ ਨਾਲ ਝੜਪ ਤੋਂ ਬਾਅਦ, ਵਿਦਿਆਰਥੀਆਂ ਨੇ ਪੀਜੀਆਈ ਦੇ ਸਾਹਮਣੇ ਗੇਟ ਨੰਬਰ 1 ਤੋੜ ਦਿੱਤਾ। ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਉਨ੍ਹਾਂ ਨੂੰ ਰੋਕਣ ਲਈ ਗੇਟ ‘ਤੇ ਚੜ੍ਹੀ , ਪਰ ਵਿਦਿਆਰਥੀ ਨਹੀਂ ਮੰਨੇ।
ਪੁਲਿਸ ਵੱਲੋਂ ਗੇਟ ਬੰਦ ਕੀਤੇ ਗਏ ਸਨ ਅਤੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਸੀ। ਵਿਦਿਆਰਥੀ ਇਹ ਗੇਟ ਖੋਲ੍ਹ ਕੇ ਅੰਦਰ ਦਾਖਲ ਹੋਏ ਸਨ, ਜਿਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋਈ। ਪੁਲਿਸ ਨੇ ਗੇਟ ਨੰਬਰ 2 ਤੋਂ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।







