Students Deport from Canada: ਕੈਨੇਡਾ ਤੋਂ ਕਰੀਬ 700 ਭਾਰਤੀ ਵਿਦਿਆਰਥੀਆਂ ਨੂੰ ਭਾਰਤ ਡਿਪੋਰਟ ਕੀਤੇ ਜਾਣ ਦਾ ਖ਼ਤਰਾ ਹੈ। ਇਨ੍ਹਾਂ ਚੋਂ ਜ਼ਿਆਦਾਤਰ ਪੰਜਾਬੀ ਵਿਦਿਆਰਥੀ ਹਨ। ਪੰਜਾਬ ਸਰਕਾਰ ਵੀ ਐਕਸ਼ਨ ਮੋਡ ਵਿੱਚ ਹੈ। ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਡਵੋਕੇਟ ਜਨਰਲ (ਏਜੀ) ਵਿਨੋਦ ਘਈ ਨਾਲ ਵਿਦਿਆਰਥੀਆਂ ਦੀ ਨੁਮਾਇੰਦਗੀ ਲਈ ਮੀਟਿੰਗ ਕੀਤੀ।
ਐਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਨੇ ਵਿਦਿਆਰਥੀਆਂ ਦੀ ਮਦਦ ਲਈ ਏਜੀ ਵਿਨੋਦ ਘਈ ਨਾਲ ਕਾਨੂੰਨੀ ਪੱਖ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸਾਰੇ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਸਾਰੇ 700 ਭਾਰਤੀ ਵਿਦਿਆਰਥੀਆਂ ਲਈ ਲਾਬਿੰਗ ਕਰਕੇ ਉਨ੍ਹਾਂ ਦੇ ਡਿਪੋਰਟ ਹੋਣ ਦੇ ਖ਼ਤਰੇ ਨੂੰ ਟਾਲਣ ਦੀ ਕੋਸ਼ਿਸ਼ ਕਰ ਰਹੀ ਹੈ।
ਮੰਤਰੀ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਏਜੀ ਨਾਲ ਗੱਲ ਕਰਕੇ ਸਾਰੇ ਕਾਨੂੰਨੀ ਪਹਿਲੂਆਂ ‘ਤੇ ਵਿਚਾਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਮੀਗ੍ਰੇਸ਼ਨ ਕੇਸ ਨਾਲ ਸਬੰਧਤ ਵਕੀਲ ਲੱਭਣ ਅਤੇ ਵਿਦਿਆਰਥੀਆਂ ਦੇ ਕੇਸ ਦੀ ਪੈਰਵੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਦਿੱਲੀ ਸਥਿਤ ਕੈਨੇਡੀਅਨ ਰਾਜਦੂਤ ਅਤੇ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੂੰ ਪੱਤਰ ਲਿਖਣਗੇ। ਇਸ ਦੇ ਨਾਲ ਹੀ ਕੈਨੇਡਾ ‘ਚ ਬੈਠੇ ਭਾਰਤੀ ਰਾਜਦੂਤ ਨੂੰ ਵੀ ਪੱਤਰ ਲਿਖਿਆ ਜਾਵੇਗਾ। ਮੰਤਰੀ ਨੇ ਕਿਹਾ ਕਿ ਚੌਥਾ ਪੱਤਰ ਉਸ ਕਾਲਜ ਨੂੰ ਲਿਖਿਆ ਜਾਵੇਗਾ ਜਿੱਥੋਂ ਭਾਰਤੀ ਵਿਦਿਆਰਥੀਆਂ ਨੇ ਸਿੱਖਿਆ ਹਾਸਲ ਕੀਤੀ ਹੈ, ਤਾਂ ਜੋ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।
ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਜਾਂਚ ਵਿੱਚ ਪਾਇਆ ਗਿਆ ਹੈ ਕਿ ਭਾਰਤੀ ਵਿਦਿਆਰਥੀਆਂ ਨੇ ਜਾਣਬੁੱਝ ਕੇ ਕੋਈ ਜਾਅਲਸਾਜ਼ੀ ਨਹੀਂ ਕੀਤੀ ਹੈ। ਉਸ ਨਾਲ ਟਰੈਵਲ ਏਜੰਟ ਨੇ ਧੋਖਾਧੜੀ ਕੀਤੀ ਹੈ ਤੇ ਪੰਜਾਬ ਸਰਕਾਰ ਦੋਸ਼ੀ ਟਰੈਵਲ ਏਜੰਟ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h