Action against Child Labour: ਡਾ: ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਬਾਲ ਮਜ਼ਦੂਰੀ ਵਿਰੁੱਧ ਕਾਰਵਾਈ ਮਹੀਨੇ ਦੇ ਹਿੱਸੇ ਵਜੋਂ ਪਟਿਆਲਾ ਵਿੱਚ ਕੀਤੀ ਗਈ ਸਫ਼ਲ ਛਾਪੇਮਾਰੀ ਅਤੇ ਬਚਪਨ ਬਚਾਓ ਅੰਦੋਲਨ (ਬੀਬੀਏ) ਦੇ ਸਹਿਯੋਗ ਨਾਲ ਕੀਤੀ ਗਈ ਛਾਪੇਮਾਰੀ ਦੇ ਨਤੀਜੇ ਵਜੋਂ ਵੱਖ-ਵੱਖ ਖੇਤਰਾਂ ਤੋਂ 19 ਬੱਚਿਆਂ ਨੂੰ ਬਚਾਇਆ ਗਿਆ।
ਵਧੇਰੇ ਜਾਣਕਾਰੀ ਦਿੰਦਿਆਂ ਡਾ: ਬਲਜੀਤ ਕੌਰ ਨੇ ਦੱਸਿਆ ਕਿ ਬਚਾਏ ਗਏ 19 ਬੱਚਿਆਂ ਚੋਂ 9 ਦੀ ਉਮਰ 14 ਸਾਲ ਤੋਂ ਘੱਟ ਸੀ, ਜਦਕਿ ਬਾਕੀ 9 ਕਿਸ਼ੋਰ ਸਨ। ਉਨ੍ਹਾਂ ਦੇ ਦਸਤਾਵੇਜ਼ਾਂ ਦੀ ਪੂਰੀ ਤਰ੍ਹਾਂ ਤਸਦੀਕ ਕਰਨ ਤੋਂ ਬਾਅਦ, ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਕਾਰਵਾਈਆਂ ਅਤੇ ਮੁੜ ਵਸੇਬੇ ਦੇ ਉਪਾਅ ਸ਼ੁਰੂ ਕੀਤੇ ਜਾਣਗੇ।
ਮੰਤਰੀ ਨੇ ਅੱਗੇ ਦੱਸਿਆ ਕਿ ਆਪਰੇਸ਼ਨ ਦੌਰਾਨ ਮੋਟਰ ਰਿਪੇਅਰ ਦੀ ਦੁਕਾਨ ਤੋਂ ਬਚਾਏ ਗਏ 14 ਸਾਲਾ ਬੱਚੇ ਨੇ ਮਕੈਨੀਕਲ ਇੰਜੀਨੀਅਰ ਬਣਨ ਦੀ ਤੀਬਰ ਇੱਛਾ ਪ੍ਰਗਟਾਈ। ਉਸ ਦੀਆਂ ਇੱਛਾਵਾਂ ਨੂੰ ਪਛਾਣਦੇ ਹੋਏ, ਅਸੀਂ ਗੈਰ ਸਰਕਾਰੀ ਸੰਗਠਨ ਮਨੁੱਖੀ ਅਧਿਕਾਰ ਮਿਸ਼ਨ ਨਾਲ ਭਾਈਵਾਲੀ ਕੀਤੀ ਹੈ, ਜਿਸ ਨੇ ਉਸ ਦੀ ਸਿੱਖਿਆ ਨੂੰ ਸਪਾਂਸਰ ਕਰਨ ਲਈ ਸਹਿਮਤੀ ਦਿੱਤੀ ਹੈ।
On the directions of Social Security, Women & Child Development, Minister Dr. Baljit Kaur, a successful raid was conducted in Patiala as part of action month against child labour. The raid, carried out in collaboration with BBA,resulted in rescue of 19 children from various areas pic.twitter.com/TnHV1r6AyH
— Government of Punjab (@PunjabGovtIndia) June 9, 2023
ਡਾ: ਬਲਜੀਤ ਕੌਰ ਨੇ ਬਚਪਨ ਬਚਾਓ ਅੰਦੋਲਨ ਦਾ ਇਸ ਉਪਰਾਲੇ ਦੌਰਾਨ ਭਰਪੂਰ ਸਹਿਯੋਗ ਅਤੇ ਸਮੱਰਥਨ ਲਈ ਧੰਨਵਾਦ ਕੀਤਾ। ਮੰਤਰੀ ਨੇ ਅੱਗੇ ਕਿਹਾ ਕਿ ਬਾਲ ਮਜ਼ਦੂਰੀ ਬੱਚਿਆਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਘੋਰ ਉਲੰਘਣਾ ਹੈ ਅਤੇ ਸਾਡੀ ਸਰਕਾਰ ਇਸ ਮੁੱਦੇ ਨੂੰ ਸਾਡੇ ਸਮਾਜ ਵਿੱਚੋਂ ਖ਼ਤਮ ਕਰਨ ਲਈ ਵਚਨਬੱਧ ਹੈ। ਅਸੀਂ ਅਧਿਕਾਰਾਂ ਦੀ ਰੱਖਿਆ ਅਤੇ ਰਾਜ ਭਰ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਣਥੱਕ ਕੰਮ ਕਰਨਾ ਜਾਰੀ ਰੱਖਾਂਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h