ਜਲੰਧਰ ਤੋਂ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਸਵੇਰੇ ਸ਼ਹਿਰ ਦੇ ਕਿਸ਼ਨਪੁਰਾ ਚੌਕ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਤਿੰਨ ਸਾਲ ਦੇ ਬੱਚੇ ਨੂੰ ਕੁਚਲ ਦਿੱਤਾ। ਜਿਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤ੍ਰਿਪੁਰ ਹੰਸ ਪੁੱਤਰ ਲੱਕੀ ਹੰਸ ਵਾਸੀ ਕਿਸ਼ਨਪੁਰਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ, ਤ੍ਰਿਪੁਰ ਹੰਸ ਜਲੰਧਰ ਦਿੱਲੀ ਰਾਸ਼ਟਰੀ ਰਾਜਮਾਰਗ ‘ਤੇ ਸਥਿਤ ਲੱਕੀ ਢਾਬੇ ਦੇ ਸੰਚਾਲਕ ਲੱਕੀ ਹੰਸ ਦਾ ਪੁੱਤਰ ਸੀ। ਅੱਜ ਸਵੇਰੇ ਉਹ ਆਪਣੇ ਪਰਿਵਾਰ ਨਾਲ ਧਾਰਮਿਕ ਸਥਾਨ ਜਾਣ ਲਈ ਘਰ ਦੇ ਬਾਹਰ ਕਾਰ ਵਿੱਚ ਬੈਠਾ ਸੀ।
ਫਿਰ ਉਸਨੇ ਤੇਜ਼ ਰਫ਼ਤਾਰ ਨਾਲ ਕਾਰ ਚਲਾਈ ਅਤੇ ਇੱਕ ਕੁੱਤੇ ਨੂੰ ਕੁਚਲ ਦਿੱਤਾ। ਜਦੋਂ ਪਰਿਵਾਰ ਦਾ ਧਿਆਨ ਕੁੱਤੇ ਵੱਲ ਗਿਆ ਤਾਂ ਇਸ ਦੌਰਾਨ ਉਸਨੇ ਉਨ੍ਹਾਂ ਦੇ 3 ਸਾਲ ਦੇ ਬੱਚੇ ਨੂੰ ਵੀ ਕੁਚਲ ਦਿੱਤਾ। ਜਾਣਕਾਰੀ ਅਨੁਸਾਰ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ।