Sudhir Suri Murder Case : ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਦੇ ਕਤਲ ਮਾਮਲੇ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ ਹੈ। ਇਸ ਨੂੰ ਲੈ ਕੇ ਸ਼ਿਵ ਸੈਨਾ ਨੇਤਾਵਾਂ ‘ਚ ਕਾਫੀ ਗੁੱਸਾ ਹੈ। ਇਸ ਦਾ ਪੂਰਾ ਅਸਰ ਅੰਮ੍ਰਿਤਸਰ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਹੁਣ ਇਸ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ NIA ਹੁਣ ਇਸ ਮਾਮਲੇ ਦੀ ਜਾਂਚ ਕਰੇਗੀ, ਟੀਮ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ ਅਤੇ ਹਰ ਤੱਥ ਦੀ ਜਾਂਚ ਕਰੇਗੀ।
ਸੁਧੀਰ ਸੂਰੀ ਦੇ ਪੋਸਟਮਾਰਟਮ ਬਾਰੇ ਇਹ ਖੁਲਾਸਾ ਹੋਇਆ ਹੈ ਕਿ ਉਸ ਨੂੰ ਚਾਰ ਗੋਲੀਆਂ ਲੱਗੀਆਂ ਹਨ, ਦੋ ਸੀਨੇ ਵਿੱਚ, ਇੱਕ ਪੇਟ ਵਿੱਚ ਅਤੇ ਇੱਕ ਮੋਢੇ ਵਿੱਚ। ਹਾਲਾਂਕਿ ਪੋਸਟਮਾਰਟਮ ਜਾਰੀ ਹੈ। ਜਿਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ ਪਰ ਪਰਿਵਾਰ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਜਦੋਂ ਤੱਕ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ।
ਇਹ ਵੀ ਪੜ੍ਹੋ :