ਕਤਲਕਾਂਡ ਦੀ ਜਾਂਚ ਕਰ ਰਹੀ ਸਿਟ ਦੇ ਮੁਖੀ ਬਦਲੇ ਗਏ ਸੰਦੀਪ ਦੇ ਮੋਬਾਇਲ ਤੋਂ ਡਾਟਾ ਕੀਤਾ ਰਿਕਵਰ- ਸੂਤਰ
ਪਿਛਲੇ 6 ਮਹੀਨਿਆਂ ਦੀ ਕਾਲ ਡਿਟੇਲ ਵੀ ਕਢਵਾਈ ਗਈ
ਜਗਜੀਤ ਵਾਲੀਆ ਨੂੰ ਲਗਾਇਆ ਐਸਆਈਟੀ ਇੰਚਾਰਜ
ਡੀਜੀਪੀ ਗੌਰਵ ਯਾਦਵ ਖੁਦ ਪੂਰੀ ਮੌਨੀਟਰਿੰਗ ਕਰ ਰਹੇ
ਸ਼ਿਵ ਸੈਨਾ ਟਕਸਾਲੀ ਆਗੂ ਸੁਧੀਰ ਸੂਰੀ ਦੇ ਕਤਲ ਕੇਸ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। ਐਸਆਈਟੀ ਦੀ ਨਿਗਰਾਨੀ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਅੰਦਰੂਨੀ ਸੁਰੱਖਿਆ) ਆਰ. ਐਨ. ਢੋਕੇ, ਜਦਕਿ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਇੰਟੈਲੀਜੈਂਸ) ਦੀ ਅਗਵਾਈ ਜਗਜੀਤ ਵਾਲੀਆ ਕਰਨਗੇ।
ਪੁਲੀਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਇਸ ਵਿੱਚ ਸਿਟੀ-2 ਅਤੇ ਸਿਟੀ-3 ਦੇ ਵਧੀਕ ਡੀਸੀਪੀਜ਼, ਐਂਟੀ ਗੈਂਗਸਟਰ ਟਾਸਕ ਫੋਰਸ ਦੇ ਇੰਚਾਰਜ ਅਤੇ ਕਰਾਈਮ ਇਨਵੈਸਟੀਗੇਸ਼ਨ ਏਜੰਸੀ ਦੀ ਐਸਆਈਟੀ ਦੇ ਇੰਚਾਰਜ ਮੈਂਬਰ ਹਨ। ਉਨ੍ਹਾਂ ਕਿਹਾ, “ਹੁਣ ਤੱਕ ਕੀਤੀ ਗਈ ਤਫ਼ਤੀਸ਼ ਅਨੁਸਾਰ ਮੁਲਜ਼ਮ ਸੰਦੀਪ ਸਿੰਘ ਨੇ ਫੇਸਬੁੱਕ ਅਤੇ ਹੋਰ ਸੋਸ਼ਲ ਮੀਡੀਆ ਰਾਹੀਂ ਖ਼ੁਦ ਕੱਟੜ ਬਣ ਕੇ ਨਫ਼ਰਤ ਤੋਂ ਪ੍ਰੇਰਿਤ ਅਪਰਾਧ ਨੂੰ ਅੰਜਾਮ ਦਿੱਤਾ।” ਹਾਲਾਂਕਿ ਉਨ੍ਹਾਂ ਕਿਹਾ ਕਿ ਇਹ ਕੋਈ ਸਿੱਟਾ ਨਹੀਂ ਹੈ ਅਤੇ ਇਸ ਦੀ ਪੂਰੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰੇਗੀ। ਤਕਨੀਕੀ ਅਤੇ ਵਿੱਤੀ ਜਾਂਚ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬੀ ਅਦਾਕਾਰ ਤੇ ਨਿਰਦੇਸ਼ਕ ਗੁਰਿੰਦਰ ਡਿੰਪੀ ਦਾ ਦਿਹਾਂਤ