ਸੁਧੀਰ ਸੂਰੀ ਦੇ ਕਾਤਲ ਦੀ ਕੋਰਟ ‘ਚ ਪੇਸ਼ੀ, ਸੁਧੀਰ ਸੂਰੀ ਦੇ ਕਾਤਲ ਦਾ ਪੁਲਿਸ ਨੂੰ ਮਿਲਿਆ 7 ਦਿਨ ਦਾ ਰਿਮਾਂਡ
ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੇ ਮੁਲਜ਼ਮ ਸੰਦੀਪ ਸਿੰਘ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲੀਸ ਨੇ ਸੱਤ ਦਿਨ ਦਾ ਰਿਮਾਂਡ ਹਾਸਲ ਕੀਤਾ। ਅੱਜ ਉਸ ਨੂੰ ਭਾਰੀ ਪੁਲੀਸ ਫੋਰਸ ਅਤੇ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਦੋਸ਼ੀ ਸੰਦੀਪ ਸਿੰਘ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਦਿਨ ਸੰਦੀਪ ਸਿੰਘ ਨੇ ਸੁਧੀਰ ਸੂਰੀ ‘ਤੇ ਗੋਲੀਆਂ ਚਲਾਈਆਂ ਸਨ, ਉਸ ਨੂੰ ਚਾਰ ਗੋਲੀਆਂ ਲੱਗੀਆਂ ਸਨ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੂਰੀ ਦੀ ਮੌਤ ਤੋਂ ਬਾਅਦ ਪੂਰੇ ਪੰਜਾਬ ‘ਚ ਮਾਹੌਲ ਤਣਾਅਪੂਰਨ ਹੈ। ਜਿੱਥੇ ਸ਼ਿਵ ਸੈਨਾ ਆਗੂ ਇਨਸਾਫ਼ ਦੀ ਮੰਗ ਕਰ ਰਹੇ ਹਨ, ਉੱਥੇ ਹੀ ਪਰਿਵਾਰ ਨੇ ਵੀ ਸ਼ਹੀਦ ਦੇ ਰਿਕਾਰਡ ਦੀ ਮੰਗ ਕੀਤੀ ਹੈ।