ਵੀਰਵਾਰ, ਮਈ 15, 2025 03:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਪੇਸ਼ਾਵਰ ਮਸਜਿਦ ‘ਚ ਨਮਾਜ਼ ਤੋਂ ਬਾਅਦ ਆਤਮਘਾਤੀ ਹਮਲਾ, ਹੁਣ ਤੱਕ 20 ਮੌਤਾਂ, 90 ਤੋਂ ਵੱਧ ਜ਼ਖ਼ਮੀ (ਵੀਡੀਓ)

ਪਾਕਿਸਤਾਨ ਦੇ ਪੇਸ਼ਾਵਰ 'ਚ ਇਕ ਮਸਜਿਦ 'ਤੇ ਆਤਮਘਾਤੀ ਹਮਲਾ ਹੋਇਆ ਹੈ। ਇਸ ਧਮਾਕੇ 'ਚ ਹੁਣ ਤੱਕ 20 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 90 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ

by Bharat Thapa
ਜਨਵਰੀ 30, 2023
in ਵਿਦੇਸ਼
0

ਪਾਕਿਸਤਾਨ ਦੇ ਪੇਸ਼ਾਵਰ ‘ਚ ਇਕ ਮਸਜਿਦ ‘ਤੇ ਆਤਮਘਾਤੀ ਹਮਲਾ ਹੋਇਆ ਹੈ। ਇਸ ਧਮਾਕੇ ‘ਚ ਹੁਣ ਤੱਕ 20 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 90 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਕਾਰਨ ਮਸਜਿਦ ਦਾ ਇਕ ਹਿੱਸਾ ਪੂਰੀ ਤਰ੍ਹਾਂ ਢਹਿ ਗਿਆ। ਇਹ ਧਮਾਕਾ ਪੇਸ਼ਾਵਰ ‘ਚ ਪੁਲਿਸ ਲਾਈਨ ਨੇੜੇ ਸਥਿਤ ਮਸਜਿਦ ‘ਚ ਜ਼ੌਹਰ ਦੀ ਨਮਾਜ਼ ਤੋਂ ਬਾਅਦ ਹੋਇਆ। ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਧਮਾਕੇ ਤੋਂ ਬਾਅਦ ਹਫੜਾ-ਦਫੜੀ ਦਾ ਮਾਹੌਲ ਦਿਖਾਈ ਦੇ ਰਿਹਾ ਹੈ।

ਪੇਸ਼ਾਵਰ ਦੇ ਲੇਡੀ ਰੀਡਿੰਗ ਹਸਪਤਾਲ (ਐਲਆਰਸੀ) ਦੇ ਬੁਲਾਰੇ ਮੁਹੰਮਦ ਅਸੀਮ ਨੇ ਪਾਕਿਸਤਾਨੀ ਮੀਡੀਆ ਨੂੰ ਦੱਸਿਆ ਕਿ ਜ਼ਖਮੀਆਂ ਨੂੰ ਅਜੇ ਵੀ ਹਸਪਤਾਲ ਲਿਆਂਦਾ ਜਾ ਰਿਹਾ ਹੈ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ। ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਘੇਰ ਲਿਆ ਗਿਆ ਹੈ ਅਤੇ ਸਿਰਫ਼ ਐਂਬੂਲੈਂਸਾਂ ਨੂੰ ਹੀ ਅੰਦਰ ਜਾਣ ਦਿੱਤਾ ਜਾ ਰਿਹਾ ਹੈ। ਪੁਲਸ ਅਧਿਕਾਰੀ ਸਿਕੰਦਰ ਖਾਨ ਨੇ ਦੱਸਿਆ ਕਿ ਇਮਾਰਤ ਦਾ ਇਕ ਹਿੱਸਾ ਢਹਿ ਗਿਆ ਹੈ। ਇਸ ਦੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ।

May Allah protect everyone #Peshawar pic.twitter.com/aWubSOASvy

— 𝐅𝐚𝐢𝐬𝐚𝐥 𝐊𝐡𝐚𝐧 (@KaliwalYam) January 30, 2023

ਪਾਕਿਸਤਾਨੀ ਮੀਡੀਆ ਆਊਟਲੈੱਟ ਡਾਨ ਮੁਤਾਬਕ ਇਹ ਧਮਾਕਾ ਕਰੀਬ 1:40 ਵਜੇ ਹੋਇਆ।ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਧਮਾਕੇ ਦੀ ਸੂਚਨਾ ਮਿਲਣ ਤੋਂ ਬਾਅਦ ਇਸ ਦੀ ਨਿੰਦਾ ਕੀਤੀ ਹੈ। ਇਸ ਤੋਂ ਪਹਿਲਾਂ ਵੀ ਪਾਕਿਸਤਾਨ ‘ਚ ਮਸਜਿਦ ‘ਤੇ ਹਮਲੇ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ। 16 ਮਈ 2022 ਨੂੰ, ਪਾਕਿਸਤਾਨ ਦੇ ਕਰਾਚੀ ਵਿੱਚ ਇੱਕ ਧਮਾਕਾ ਹੋਇਆ ਸੀ। ਐੱਮ.ਏ.ਜਿਨਾਹ ਰੋਡ ‘ਤੇ ਮੇਮਨ ਮਸਜਿਦ ਨੇੜੇ ਧਮਾਕਾ ਹੋਇਆ, ਜਿਸ ‘ਚ ਇਕ ਔਰਤ ਦੀ ਮੌਤ ਹੋ ਗਈ। ਜਦਕਿ 8 ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚ ਇੱਕ ਪੁਲੀਸ ਮੁਲਾਜ਼ਮ ਵੀ ਸ਼ਾਮਲ ਹੈ।
ਇਸ ਤੋਂ ਪਹਿਲਾਂ ਵੀ ਕਰਾਚੀ ਵਿੱਚ ਧਮਾਕਾ ਹੋਇਆ ਸੀ। 13 ਮਈ 2022 ਦੀ ਰਾਤ ਨੂੰ ਇੱਕ ਬੰਬ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਜਦਕਿ 13 ਲੋਕ ਜ਼ਖਮੀ ਹੋ ਗਏ। ਇਹ ਧਮਾਕਾ ਕਰਾਚੀ ਦੇ ਸਭ ਤੋਂ ਵਿਅਸਤ ਵਪਾਰਕ ਖੇਤਰ ਸਦਰ ਵਿੱਚ ਹੋਇਆ। ਪੁਲਿਸ ਨੇ ਦੱਸਿਆ ਸੀ ਕਿ ਧਮਾਕਾ ਇੱਕ ਹੋਟਲ ਦੇ ਬਾਹਰ ਇੱਕ ਡਸਟਬਿਨ ਵਿੱਚ ਹੋਇਆ। ਚਸ਼ਮਦੀਦਾਂ ਨੇ ਦੱਸਿਆ ਕਿ ਧਮਾਕਾ ਇੰਨਾ ਭਿਆਨਕ ਸੀ ਕਿ ਆਲੇ-ਦੁਆਲੇ ਦੇ ਅਪਾਰਟਮੈਂਟਾਂ, ਦੁਕਾਨਾਂ, ਕਾਰਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਅੱਗ ਲੱਗ ਗਈ।

ਹਮਲੇ ‘ਚ 3 ਚੀਨੀ ਨਾਗਰਿਕ ਮਾਰੇ ਗਏ ਸਨ
ਇਸ ਤੋਂ ਪਹਿਲਾਂ 26 ਅਪ੍ਰੈਲ 2022 ਨੂੰ ਪਾਕਿਸਤਾਨ ਦੀ ਕਰਾਚੀ ਯੂਨੀਵਰਸਿਟੀ ‘ਚ ਆਤਮਘਾਤੀ ਹਮਲਾ ਹੋਇਆ ਸੀ। ਇਸ ਵਿੱਚ 3 ਚੀਨੀ ਅਤੇ ਇੱਕ ਪਾਕਿਸਤਾਨੀ ਨਾਗਰਿਕ ਮਾਰੇ ਗਏ ਸਨ। ਇਹ ਹਮਲਾ ਬਲੋਚਿਸਤਾਨ ਲਿਬਰੇਸ਼ਨ ਆਰਮੀ ਦੇ ਆਤਮਘਾਤੀ ਹਮਲਾਵਰ ਸ਼ੈਰੀ ਬਲੋਚ ਨੇ ਕੀਤਾ ਸੀ।
ਪਿਛਲੇ ਕੁਝ ਸਾਲਾਂ ‘ਚ ਪਾਕਿਸਤਾਨ ‘ਚ ਚੀਨੀ ਨਾਗਰਿਕਾਂ ‘ਤੇ ਹਮਲੇ ਵੀ ਵਧੇ ਹਨ। ਇਸ ਤੋਂ ਬਾਅਦ ਪਾਕਿਸਤਾਨ ‘ਚ ਚੀਨ ਦੇ ਉਪ ਰਾਜਦੂਤ ਪਾਂਗ ਚੁਨਕਯੂ ਨੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨਾਲ ਮੁਲਾਕਾਤ ਕੀਤੀ ਸੀ ਅਤੇ ਪਾਕਿਸਤਾਨ ‘ਚ ਚੀਨੀ ਨਾਗਰਿਕਾਂ ਦੀ ਸੁਰੱਖਿਆ ਸਮੇਤ ਕਈ ਮੁੱਦਿਆਂ ‘ਤੇ ਗੱਲਬਾਤ ਕੀਤੀ ਸੀ। ਚੀਨ ਦੇ ਉਪ ਰਾਜਦੂਤ ਚੁਨਕਯੂ ਨੇ ਕਿਹਾ ਸੀ- ਉਨ੍ਹਾਂ ਦਾ ਦੇਸ਼ ਚਾਹੁੰਦਾ ਹੈ ਕਿ ਕਰਾਚੀ ਮਾਮਲੇ ਦੀ ਪੂਰੀ ਜਾਂਚ ਹੋਵੇ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿੱਤੀ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: 20 dead90 injuredafter namazPeshawar mosquepropunjabtvSuicide attack
Share218Tweet136Share55

Related Posts

ਉਰੂਗਵੇ ਦੇ ਸਾਬਕਾ ਰਾਸ਼ਟਰਪਤੀ ਜੋਸ ਮੁਜਿਕਾ ਨੂੰ ਕਿਉਂ ਕਿਹਾ ਜਾਂਦਾ ਹੈ ਦੁਨੀਆਂ ਦਾ ”ਸਭ ਤੋਂ ਗਰੀਬ ਰਾਸ਼ਟਰਪਤੀ”

ਮਈ 14, 2025

ਅਨੀਤਾ ਆਨੰਦ ਨੇ ਕੈਨੇਡਾ ਦੀ ਪਹਿਲੀ ਹਿੰਦੂ ਮੰਤਰੀ ਵਜੋਂ ਚੁੱਕੀ ਸਹੁੰ, ਮਿਲੀ ਅਹਿਮ ਜਿੰਮੇਵਾਰੀ

ਮਈ 14, 2025

ਭਾਰਤ ਪਾਕਿ ਵਿਚਾਲੇ ਸਿਜਫ਼ਾਇਰ ਤੇ ਫਿਰ ਬੋਲੇ ਟਰੰਪ, ਕਿਹਾ ਮੈਂ ਦੋਨਾਂ ਦੇਸ਼ਾਂ ਨੂੰ ਕਹਿੰਦਾ ਹਾਂ…

ਮਈ 14, 2025

ਕੌਣ ਹੈ ਕਸ਼ਿਸ਼ ਚੋਧਰੀ, ਬਲੋਚਿਸਤਾਨ ‘ਚ ਰਚਿਆ ਇਤਿਹਾਸ

ਮਈ 14, 2025

ਕੈਨੇਡਾ PM ਕਾਰਨੀ ਨੇ ਬਣਾਈ ਆਪਣੀ ਕੈਬਿਨਟ, ਚਾਰ ਪੰਜਾਬੀ ਸ਼ਾਮਿਲ

ਮਈ 14, 2025

UK ਨੇ ਬਦਲੇ ਇਮੀਗ੍ਰੇਸ਼ਨ ਨਿਯਮ, ਭਾਰਤੀ ਵਿਦਿਆਰਥੀਆਂ ਤੇ ਕਾਮਿਆਂ ‘ਤੇ ਕੀ ਪਵੇਗਾ ਅਸਰ

ਮਈ 13, 2025
Load More

Recent News

131 ਕਿਲੋ ਦੇ ਕੇਕ ਦੀ ਡਰੈੱਸ ਪਹਿਨ ਕੁੜੀ ਨੇ ਲੋਕਾਂ ਨੂੰ ਪਾਇਆ ਚੱਕਰਾਂ ‘ਚ, ਬਣਾਇਆ ਵੱਖਰਾ ਰਿਕਾਰਡ

ਮਈ 14, 2025

ਗਰਮੀਆਂ ਚ ਸਰੀਰ ਲਈ ਵਰਦਾਨ ਹੈ ਇਹ ਫਲ ਦਾ ਸ਼ਰਬਤ, ਅੱਜ ਹੀ ਬਣਾਓ ਆਪਣੇ ਰੁਟੀਨ ਦਾ ਹਿੱਸਾ

ਮਈ 14, 2025

PSEB Result 2025: PSEB ਨੇ ਜਾਰੀ ਕੀਤੇ ਨਤੀਜੇ ਇਥੇ ਕਰ ਸਕਦੇ ਹੋ ਚੈੱਕ ਇਹਨਾਂ ਕੁੜੀਆਂ ਨੇ ਮਾਰੀ ਬਾਜੀ

ਮਈ 14, 2025

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪਤੀਆਂ ਨੇ ਦਿੱਤਾ ਧੋਖਾ ਤਾਂ ਕੁੜੀਆਂ ਨੇ ਆਪਸ ‘ਚ ਕਰਵਾਇਆ ਵਿਆਹ

ਮਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.