ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ ਹੈ। ਦਲ ਦੇ 8 ਮੈਂਬਰੀ ਐਡਵਾਈਜ਼ਰੀ ਬੋਰਡ ਦਾ ਵੀ ਗਠਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਬਾਦਲ ਦੇ ਐਲਾਨ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ ਹੋਣਗੇ, ਜਦਕਿ ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ ਹੋਣਗੇ।
ਇਸ ਦੇ ਨਾਲ ਹੀ ਦੱਸ ਦਈਏ ਕਿ ਜਗਮੀਤ ਬਰਾੜ ਅਤੇ ਮਨਪ੍ਰੀਤ ਇਆਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਕੋਰ ਕਮੇਟੀ ਅਤੇ ਪਾਰਟੀ ਪ੍ਰਧਾਨ ਦੇ ਸਲਾਹਕਾਰ ਬੋਰਡ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਨਵੀਂ ਕੋਰ ਕਮੇਟੀ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ। ਪਾਰਟੀ ਨੇ ਸੰਗਰੂਰ ਜ਼ਿਮਨੀ ਚੋਣ ਵਿਚ ਹੋਈ ਹਾਰ ਅਤੇ ਝੂੰਦਾ ਕਮੇਟੀ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਸਾਰੀਆਂ ਕਮੇਟੀਆਂ ਅਤੇ ਬੋਰਡਾਂ ਨੂੰ ਭੰਗ ਕਰ ਦਿੱਤਾ ਸੀ।
ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਦੇ ਕੌਮੀ ਸਲਾਹਕਾਰ ਰਹਿ ਚੁੱਕੇ ਹਰਚਰਨ ਸਿੰਘ ਬੈਂਸ ਵੀ ਸਲਾਹਕਾਰ ਬੋਰਡ ਵਿੱਚੋਂ ਗਾਇਬ ਹਨ। ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬੈਂਸ ਪਾਰਟੀ ਦੇ ਮੀਡੀਆ ਸਲਾਹਕਾਰ ਹਨ। ਇਸ ਦੌਰਾਨ ਜਗਮੀਤ ਬਰਾੜ ਨੇ ਵੀਰਵਾਰ ਨੂੰ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਬੁਲਾਈ ਹੈ। ਕੋਰ ਕਮੇਟੀ ਤੋਂ ਬਾਹਰ ਕੀਤੇ ਜਾਣ ‘ਤੇ ਉਹ ਸਪੱਸ਼ਟ ਤੌਰ ‘ਤੇ ਨਾਰਾਜ਼ ਹਨ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h