ਸ਼ੁੱਕਰਵਾਰ, ਨਵੰਬਰ 7, 2025 05:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਬਾਦਲ ਨੇ ਕੀਤੇ ਐਲਾਨ : ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਤੇ ਪੁਰਾਣੀ ਪੈਨਸ਼ਨ ਸਕੀਮ ਕਰਾਂਗੇ ਬਹਾਲ

by Gurjeet Kaur
ਮਈ 30, 2024
in ਪੰਜਾਬ
0

ਕਿਹਾਕਿ – ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਵੇਂ ਤਨਖਾਹ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ ਤੇ ਮੁਲਾਜ਼ਮਾਂ ਦੇ ਸਾਰੇ ਬਕਾਏ ਜਾਰੀ ਕੀਤੇ ਜਾਣਗੇ

30 ਮਈ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ ਅਤੇ ਠੇਕੇ ’ਤੇ ਕੰਮ ਕਰਦੇ ਸਾਰੇ ਮੁਲਾਜ਼ਮ ਰੈਗੂਲਰ ਕੀਤੇ ਜਾਣਗੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ ਏ) ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ ਤੇ ਮੁਲਾਜ਼ਮਾਂ ਦੇ ਸਾਰੇ ਬਕਾਏ ਅਕਾਲੀ ਦਲ ਦੇ ਸੱਤਾ ਵਿਚ ਆਉਣ ’ਤੇ ਤੁਰੰਤ ਜਾਰੀ ਕੀਤੇ ਜਾਣਗੇ। ਉਹਨਾਂ ਕਿਹਾ ਕਿ ਅਸੀਂ ਨਵਾਂ ਤਨਖਾਹ ਕਮਿਸ਼ਨ ਬਣਾਵਾਂਗੇ ਤੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਭੱਤਿਆਂ ਵਿਚ ਵਾਧਾ ਕਰਾਂਗੇ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਸਰਕਾਰਾਂ ਨੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ 2016 ਵਿਚ ਕਾਂਗਰਸ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀ ਸਥਾਪਲਾ ਕੀਤੀ ਪਰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਗਠਿਤ ਕੀਤੇ ਪੰਜਵੇਂ ਤਨਖਾਹ ਕਮਿਸ਼ਨ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਕੀਤਾ ਵਾਧਾ ਵਾਪਸ ਲੈ ਲਿਆ। ਉਹਨਾਂ ਕਿਹਾ ਕਿ ਤਨਖਾਹਾਂ ਵੱਧਣ ਮਗਰੋਂ ਮੁਲਾਜ਼ਮਾਂ ਦੇ ਬਕਾਏ ਵੀ ਪੈਂਡਿੰਗ ਪਏ ਹਨ।

ਪੁਰਾਣੀ ਪੈਨਸ਼ਨ ਸਕੀਮ (ਓ ਪੀ ਐਸ) ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ 18 ਨਵੰਬਰ 2022 ਨੂੰ ਓ ਪੀ ਐਸ ਸਕੀਮ ਦੀ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਡਰਾਮਾ ਕੀਤਾ ਤੇ ਮੁਲਾਜ਼ਮਾਂ ਨੂੰ ਧੋਖਾ ਦਿੱਤਾ।

ਉਹਨਾਂ ਕਿਹਾ ਕਿ ਇਹ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਹੋਈ। ਉਹਨਾਂ ਕਿਹਾ ਕਿ ਇਸ ਤੋਂ ਪਤਾ ਚਲਦਾ ਹੈ ਕਿ ਆਪ ਸਰਕਾਰ ’ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ ਅਤੇ ਇਹਨਾਂ ਦਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਕੋਈ ਇਰਾਦਾ ਨਹੀਂ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਸਰਕਾਰ ਬਣਨ ’ਤੇ ਤੁਰੰਤ ਓ ਪੀ ਐਸ ਸਕੀਮ ਲਾਗੂ ਕਰੇਗਾ।

ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿਅਕਾਲੀ ਦਲ ਦੀ ਸਰਕਾਰ ਬਣਨ ’ਤੇ ਠੇਕੇ ’ਤੇ ਕੰਮ ਕਰਦੇ ਸਾਰੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪਿਛਲੇ 7 ਸਾਲਾਂ ਤੋਂ 35 ਹਜ਼ਾਰ ਤੋਂ ਵੱਧ ਮੁਲਾਜ਼ਮ ਠੇਕੇ ’ਤੇ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਸਰਕਾਰਾਂ ਨੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ, ਅਸੀਂ ਸੱਤਾ ਵਿਚ ਆਉਂਦਿਆਂ ਉਹਨਾਂ ਦੀਆਂ ਸੇਵਾਵਾਂ ਰੈਗੂਲਰ ਕਰਾਂਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਜਿਹੜੀਆਂ ਮਹਿੰਗਾਈ ਭੱਤੇ (ਡੀ ਏ) ਦੀਆਂ ਤਿੰਨ ਕਿਸ਼ਤਾਂ ਪੈ਼ਡਿੰਗ ਹਨ ਤੇ ਹਰ ਮੁਲਾਜ਼ਮ ਦਾ ਇਸ ਵਾਸਤੇ ਹਰ ਮਹੀਨੇ 5 ਹਜ਼ਾਰ ਰੁਪਏ ਦਾ ਨੁਕਸਾਨ ਹੋ ਰਿਹਾ ਹੈ, ਉਹ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦਿੱਤੀਆਂ ਜਾਣਗੀਆਂ।

ਉਹਨਾਂ ਕਿਹਾ ਕਿ ਪੇਅ ਕਮਿਸ਼ਨ ਦੇ ਹਰ ਮੁਲਾਜ਼ਮ ਦੇ ਤਿੰਨ ਲੱਖ ਰੁਪਏ ਬਕਾਇਆ ਹਨ। ਉਹਨਾਂ ਕਿਹਾ ਕਿ ਅਸੀਂ ਮੁਲਾਜ਼ਮਾਂ ਦੇ ਬਕਾਏ ਵੀ ਜਾਰੀ ਕਰਾਂਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਨੌਕਰੀ ਦੌਰਾਨ ਨਿਸ਼ਚਿਤ ਤਰੱਕੀ ਦੀ ਸਕੀਮ ਜੋ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਬਣਾਈ ਸੀ ਤੇ ਜਿਸ ਵਿਚ ਕਾਂਗਰਸ ਤੇ ਆਪ ਸਰਕਾਰਾਂ ਨੇ ਛੇੜਖਾਨੀ ਕੀਤੀ ਤੇ ਫਿਰ ਸਕੀਮ ਬੰਦ ਕਰ ਦਿੱਤੀ, ਅਸੀਂ ਇਸ ਸਕੀਮ ਨੂੰ ਮੁੜ ਸ਼ੁਰੂ ਕਰਾਂਗੇ।
ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੇ ਨਵੇਂ ਉਮੀਦਵਾਰਾਂ ਨਾਲ ਤਨਖਾਹਾਂ ਵਿਚ ਕੀਤੇ ਜਾ ਰਹੇ ਵਿਤਕਰੇ ਦੇ ਮਾਮਲੇ ਦੀ ਘੋਖ ਕਰ ਕੇ ਇਸਨੂੰ ਵੀ ਦਰੁੱਸਤ ਕੀਤਾ ਜਾਵੇਗਾ।
ਉਹਨਾਂ ਇਹ ਵੀ ਐਲਾਨ ਕੀਤਾ ਕਿ ਹਰ ਸ਼ਹਿਰ ਵਿਚ ਸਰਕਾਰੀ ਕੁਆਰਟਰ ਬਣਾ ਕੇ ਮੁਲਾਜ਼ਮਾਂ ਨੂੰ ਉਹਨਾਂ ਦੇ ਸਿਰਾਂ ’ਤੇ ਛੱਤ ਮੁਹੱਈਆ ਕਰਵਾਈ ਜਾਵੇਗੀ।

Tags: AnnouncedContract employeesold pensionpro punjab tvrestore the regularsukhbir badalupdate
Share201Tweet126Share50

Related Posts

ਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ

ਨਵੰਬਰ 7, 2025

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਰਸ਼ ਦੀ ਹਿਮਾਇਤ

ਨਵੰਬਰ 7, 2025

ਨੌਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅਸਥਾਈ ਸਭਾ ਦੀ ਉਸਾਰੀ 20 ਨਵੰਬਰ ਤੱਕ ਹੋ ਜਾਵੇਗੀ ਪੂਰੀ

ਨਵੰਬਰ 7, 2025

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ : ਜਾਣੋ ਕਦੋਂ ਤੋਂ ਸ਼ੁਰੂ ਹੋਵੇਗੀ ਕੜਾਕੇ ਦੀ ਠੰਢ

ਨਵੰਬਰ 7, 2025

ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ ਦੇਸ਼ ਦਾ ਪਹਿਲਾ ਐਂਟੀ-ਡਰੋਨ ਕਵਰੇਜ ਸੂਬਾ, ‘ਸੈਕਿੰਡ ਲਾਈਨ ਆਫ਼ ਡਿਫੈਂਸ’ ਬਣੀ ਸੁਰੱਖਿਆ ਦੀ ਮਿਸਾਲ

ਨਵੰਬਰ 6, 2025

ਨਸ਼ਿਆਂ ਦੇ ਸੌਦਾਗਰਾਂ ‘ਤੇ ਮਾਨ ਦਾ ਵਾਰ ! ਅਕਾਲੀ ਰਾਜ ਵਿੱਚ ‘ਚਿੱਟਾ’ ਨਹੀਂ, ‘ਮਜੀਠੀਆ’ ਕਿਹਾ ਜਾਂਦਾ ਸੀ!

ਨਵੰਬਰ 6, 2025
Load More

Recent News

ਜੈ ਸ਼ਾਹ ਦੇ ਦਖਲ ਤੋਂ ਬਾਅਦ, ਭਾਰਤ ਦੀ ਧੀ ਪ੍ਰਤੀਕਾ ਰਾਵਲ ਨੂੰ ਮਿਲਿਆ ਵਿਸ਼ਵ ਚੈਂਪੀਅਨ ਮੈਡਲ

ਨਵੰਬਰ 7, 2025

ਕੀ ਸੀ ਉਹ SoftWare ਜਿਸ ਨਾਲ 300 ਉਡਾਣਾਂ ਨੂੰ ਹੋ ਗਈ ਦੇਰੀ

ਨਵੰਬਰ 7, 2025

ਇੱਕ ਦਿਨ ‘ਚ ਹੀਟਰ ਨੂੰ ਲਗਾਤਾਰ 6 ਘੰਟੇ ਚਲਾਉਣ ‘ਤੇ ਕਿੰਨੀ ਆਉਂਦੀ ਹੈ ਬਿਜਲੀ ਦੀ ਲਾਗਤ

ਨਵੰਬਰ 7, 2025

ਅੱਧੀ ਹੋਈ ਇਸ Foldable ਫੋਨ ਦੀ ਕੀਮਤ, ਇੱਥੇ ਮਿਲ ਰਿਹਾ 51% ਤੱਕ ਘੱਟ ਕੀਮਤ ‘ਤੇ

ਨਵੰਬਰ 7, 2025

IGI ਹਵਾਈ ਅੱਡੇ ‘ਤੇ ਵਿਗੜਦੀ ਸਥਿਤੀ ਨੇ ਲੱਖਾਂ ਯਾਤਰੀਆਂ ਨੂੰ ਕੀਤਾ ਪਰੇਸ਼ਾਨ

ਨਵੰਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.