ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਚੰਡੀਗੜ੍ਹ ਪਹੁੰਚੇ ਪੰਜਾਬ ਕੇਡਰ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਹਟਾਉਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਤਾਅਨਾ ਮਾਰਿਆ ਹੈ। ਉਨ੍ਹਾਂ ਟਵੀਟ ਕੀਤਾ ਕਿ ਸੀਐਮ ਦਾ ਮਤਲਬ ਮੁੱਖ ਮੰਤਰੀ ਹੁੰਦਾ ਹੈ, ਕਾਮੇਡੀ ਮੈਨ ਨਹੀਂ.. ਭਗਵੰਤ ਮਾਨ ਇਸ ਨੂੰ ਸਮਝੋ।
ਸੁਖਬੀਰ ਬਾਦਲ ਦਾ ਟਵਿਟ
CM means "Chief Minister", not the COMEDY MAN. @BhagwantMann PLEASE do understand this. 🙏 pic.twitter.com/67I6h8ibxb
— Sukhbir Singh Badal (@officeofssbadal) December 15, 2022
ਦੱਸ ਦਈਏ ਕਿ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ (Punjab cadre IPS officer) ਨੂੰ ਚੰਡੀਗੜ੍ਹ ਦੇ ਐਸਐਸਪੀ (SSP of Chandigarh) ਦੇ ਅਹੁਦੇ ਤੋਂ ਸਮੇਂ ਤੋਂ ਪਹਿਲਾਂ ਹਟਾਏ ਜਾਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਸੀ ਕਿ ਚੰਡੀਗੜ੍ਹ ਐਸਐਸਪੀ ਦੇ ਅਹੁਦੇ ਤੋਂ ਪੰਜਾਬ ਕੈਡਰ ਦੇ ਆਈਪੀਐਸ ਅਧਿਕਾਰੀ ਦਾ ਰਿਮੂਵਲ ਕੇਂਦਰ ਸ਼ਾਸਤ ਪ੍ਰਦੇਸ਼ ਦੇ ਕੰਮਕਾਜੀ ਮਾਮਲਿਆਂ ਵਿੱਚ ਸੂਬਿਆਂ ਦੇ ਸੰਤੁਲਨ ਨੂੰ ਬਿਗਾੜ ਦਵੇਗਾ।
ਪੰਜਾਬ ਦੇ ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਰਵਾਇਤੀ ਤੌਰ ‘ਤੇ ਪੰਜਾਬ ਕੇਡਰ ਦੇ ਇੱਕ ਆਈਪੀਐਸ ਅਧਿਕਾਰੀ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਐਸਐਸਪੀ ਵਜੋਂ ਤਾਇਨਾਤ ਕੀਤਾ ਜਾਂਦਾ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h