ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਅਕਾਲੀ ਨੇਤਾ ਮੋਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ‘ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁੱਖ ਪ੍ਰਗਟਾਇਆ ਹੈ।
ਸੁਖਬੀਰ ਸਿੰਘ ਬਾਦਲ ਨੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮੋਹਿੰਦਰ ਸਿੰਘ ਕੇਪੀ ਦੇ ਨੌਜਵਾਨ ਬੇਟੇ ਰਿਚੀ ਕੇਪੀ ਦੀ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਅਸਹਿ ਭਾਣਾ ਮੰਨਣ ਦਾ ਬਲ ਬਖਸ਼ਣ।