Sukhbir Badal writes to PM Modi: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਲੋਕਤੰਤਰ ਵਿਰੋਧੀ ਤੇ ਦਮਨਕਾਰੀ ਸਾਰੇ ਕਾਲੇ ਕਾਨੂੰਨਾਂ ਜਿਵੇਂ ਕਿ ਐਨਐਸਏ, ਯੂਏਪੀਏ ਆਦਿ ਨੂੰ ਤੁਰੰਤ ਖਾਰਜ ਕੀਤਾ ਜਾਵੇ। ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਨੂੰ ਖਾਰਜ ਕਰਨ ਤੱਕ ਪੰਜਾਬ ਵਿਚ ਆਪ ਸਰਕਾਰ ਵੱਲੋਂ ਇਹਨਾਂ ਦੀ ਘੋਰ ਦੁਰਵਰਤੋਂ ’ਤੇ ਤੁਰੰਤ ਰੋਕ ਲਗਾਈ ਜਾਵੇ।
ਸੁਖਬੀਰ ਬਾਦਲ ਨੇ ਕਿਹਾ ਕਿ ਇਹ ਘੋਰ ਦੁਰਵਰਤੋਂ ਦੇਸ਼ ਭਗਤ ਸਿੱਖਾਂ ਦੇ ਖਿਲਾਫ ਆਮ ਆਦਮੀ ਪਾਰਟੀ ਦੇ ਕੌਮੀ ਆਗੂਆਂ ਦੀ ਨਫਰਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਆਪ ਸਰਕਾਰ ਵੱਲੋਂ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਯੋਗਤਾ ਤੇ ਨਾਕਾਮੀ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਦਾ ਵੀ ਯਤਨ ਹੈ।
ਅਕਾਲੀ ਦਲ ਦੇ ਮੁਖੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਬੰਧੀ ਪੱਤਰ ਲਿਖ ਕੇ ਇਨ੍ਹਾਂ ਰੱਦ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਤੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਮਾਮਲੇ ਵਿਚ ਤਜ਼ਰਬਾ ਤੇ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਸਾਡੇ ਦੇਸ਼ ਦੇ ਅਕਸ ’ਤੇ ਉਲਟ ਪ੍ਰਭਾਵ ਦੇ ਮੱਦੇਨਜ਼ਰ ਅਜਿਹਾ ਕਰਨਾ ਲਾਜ਼ਮੀ ਹੈ।
ਪੰਜਾਬ ਸਰਕਾਰ ‘ਤੇ ਵਰ੍ਹੇ ਬਾਦਲ
ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਸਨੇ ਕਾਨੂੰਨਾਂ ਦੀ ਦੁਰਵਰਤੋਂ ਖਾਲਸਾ ਪੰਥ ਖਾਸ ਤੌਰ ’ਤੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਵਾਸਤੇ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਪਰਿਵਾਰ ਦੇ ਨਿਰਦੋਸ਼ ਬਜ਼ੁਰਗਾਂ, ਔਰਤਾਂ ਤੇ ਬੱਚਿਆਂ ਨੂੰ ਦਮਨਕਾਰੀ ਨੀਤੀਆਂ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ।
Appeal to PM @narendramodi ji to repeal blacks laws like NSA & UAPA as they are black spot on the image of world’s largest democracy. @AAPPunjab govt of @BhagwantMann should also stop communal witch hunt against innocents by misusing black laws to hide its failures on all fronts. pic.twitter.com/Z1iWBXDsFs
— Sukhbir Singh Badal (@officeofssbadal) April 14, 2023
ਬਾਦਲ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਨਿਰਦੋਸ਼ ਸਿੱਖ ਲੋਕਾਂ ਖਾਸ ਤੌਰ ’ਤੇ ਨੌਜਵਾਨਾਂ ਨੂੰ ਇਨ੍ਹਾਂ ਕਾਨੂੰਨਾਂ ਦੀ ਦੁਰਵਰਤੋਂ ਕਰ ਕੇ ਸ਼ਿਕਾਰ ਬਣਾਉਣ ਦਾ ਨਵਾਂ ਰਿਕਾਰਡ ਬਣਾਇਆ ਹੈ। ਉਨ੍ਹਾਂ ਨੇ ਰਾਜ ਸਰਕਾਰ ਵੱਲੋਂ ਮਾਸੂਮ ਤੇ ਦੇਸ਼ਭਗਤ ਸਿੱਖ ਕੌਮ ਦੇ ਖਿਲਾਫ ਇਸ ਤਰੀਕੇ ਫੜੋ ਫੜੀ ਦੀ ਮੁਹਿੰਮ ਵਿੱਢਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ ਸ਼ੱਕ ਦੇ ਆਧਾਰ ’ਤੇ ਸਿੱਖ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਰਹੀ ਹੈ ਤੇ ਉਨ੍ਹਾਂ ਖਿਲਾਫ ਐਨ ਐਸ ਏ ਵਰਗੇ ਦਮਨਕਾਰੀ ਕਾਨੂੰਨਾਂ ਤਹਿਤ ਕੇਸ ਦਰਜ ਕਰ ਰਹੀ ਹੈ ਤੇ ਉਨ੍ਹਾਂ ਨੂੰ ਡਿਬਰੂਗੜ੍ਹ ਵਰਗੀਆਂ ਦੂਰ ਦੁਰਾਡੀਆਂ ਥਾਵਾਂ ’ਤੇ ਭੇਜ ਰਹੀ ਹੈ।
ਅਕਾਲੀ ਦਲ ਦੇ ਮੁਖੀ ਨੇ ਕਿਹਾ ਕਿ ਇਨ੍ਹਾਂ ਸਭ ਗੱਲਾਂ ਨੇ ਪੰਜਾਬੀਆਂ ਨੂੰ ਅੰਗਰੇਜ਼ਾਂ ਦੇ ਰਾਜ ਵੇਲੇ ਦਾ ਕਾਲਾ ਪਾਣੀ ਚੇਤੇ ਕਰਵਾ ਦਿੱਤਾ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਹਨਾਂ ਕਾਨੂੰਨਾਂ ਨੂੰ ਖਾਰਜ ਕਰਨ ਵਿਚ ਤੁਰੰਤ ਦਖਲ ਦੀ ਮੰਗ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਹੋਰ ਗੱਲਾਂ ਤੋਂ ਇਲਾਵਾ ਇਨ੍ਹਾਂ ਕਾਨੂੰਨਾਂ ਦੀ ਸੱਤਾਧਾਰੀ ਪਾਰਟੀ ਵੱਲੋਂ ਸਿਆਸੀ ਵਿਰੋਧੀਆਂ ਖਾਸ ਤੌਰ ’ਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਖਿਲਾਫ ਦੁਰਵਰਤੋਂ ਕੀਤੀ ਜਾ ਰਹੀ ਹੈ।
ਬਾਦਲ ਨੇ ਦੇਸ਼ ਵਿਚ ਕਾਨੂੰਨਾਂ ਦੇ ਇਤਿਹਾਸ ਨੂੰ ਚੇਤੇ ਕਰਦਿਆਂ ਕਿਹਾ ਕਿ ਪੰਜਾਬੀਆਂ ਖਾਸ ਤੌਰ ’ਤੇ ਸਿੱਖਾਂ ਤੇ ਉਨ੍ਹਾਂ ਦੇ ਲੋਕਤੰਤਰੀ ਢੰਗ ਨਾਲ ਚੁਣੇ ਹੋਏ ਪ੍ਰਤੀਨਿਧਾਂ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਾਂਗਰਸ ਦੀਆਂ ਸਰਕਾਰਾਂ ਵੇਲੇ ਖਾਸ ਤੌਰ ’ਤੇ ਸ੍ਰੀਮਤੀ ਇੰਦਰਾ ਗਾਂਧੀ ਵੱਲੋਂ ਲਗਾਈ ਐਮਰਜੰਸੀ ਵੇਲੇ ਇਹਨਾਂ ਕਾਲੇ ਕਾਨੂੰਨਾਂ ਦਾ ਸ਼ਿਕਾਰ ਹੋਣਾ ਪਿਆ ਹੈ।
ਨੀਲ ਹੀ ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਸਭ ਤੋਂ ਸਤਿਕਾਰਤ ਸ਼ਖਸੀਅਤਾਂ ਜਿਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਾਸਟਰ ਤਾਰਾ ਸਿੰਘ, ਸੰਤ ਫਤਿਹ ਸਿੰਘ, ਸੰਤ ਹਰਚੰਦ ਸਿੰਘ ਲੌਂਗੋਵਾਲ, ਪ੍ਰਕਾਸ਼ ਸਿੰਘ ਬਾਦਲ ਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਨਿਸ਼ਾਨਾ ਬਣਾਇਆ ਗਿਆ ਤੇ ਉਨ੍ਹਾਂ ਖਿਲਾਫ ਦੇਸ਼ ਵਿਰੁੱਧ ਜੰਗ ਛੇੜਨ ਦੇ ਝੂਠੇ ਦੋਸ਼ ਲਗਾਏ ਗਏ ਤੇ ਉਨ੍ਹਾਂ ਨੂੰ ਇਨ੍ਹਾਂ ਕਾਨੂੰਨਾਂ ਤਹਿਤ ਜੇਲ੍ਹਾਂ ਵਿਚ ਸੁੱਟ ਦਿੱਤਾ ਗਿਆ।
ਸਾਬਕਾ ਉਪ ਮੁੱਖ ਮੰਤਰੀ ਨੇ ਆਪਣੇ ਪੱਤਰਵਿਚ ਲਿਖਿਆ ਹੈ ਕਿ ਅਸੀਂ ਵੇਖ ਰਹੇ ਹਾਂ ਕਿ ਉਹੀ ਕਾਲੇ ਕਾਨੂੰਨ ਵੱਖਰੇ ਰੂਪ ਵਿਚ ਸਾਹਮਣੇ ਆ ਗਏ ਹਨ। ਉਹਨਾਂ ਕਿਹਾ ਕਿ ਇਹਨਾਂ ਦੀ ਦੁਰਵਰਤੋਂ ਇੰਨੀ ਜ਼ਿਆਦਾ ਹੋ ਰਹੀ ਹੈ ਕਿ ਸੰਵਿਧਾਨ ਤਹਿਤ ਲੋਕਾਂ ਨੂੰ ਮਿਲੇ ਮੌਲਿਕ ਅਧਿਕਾਰ ਤੇ ਲੋਕਤੰਤਰੀ ਆਜ਼ਾਦੀ ਵੀ ਗੰਭੀਰ ਖ਼ਤਰੇ ਵਿਚ ਆ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h