ਮੰਗਲਵਾਰ, ਸਤੰਬਰ 2, 2025 11:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਸਿੰਘ ਬਾਦਲ ਵੱਲੋਂ ਖਤਰਨਾਕ ਵਾਵਰੋਲੇ ਕਾਰਨ ਨੁਕਸਾਨੀਆਂ ਫਸਲਾਂ ਲਈ ਮੁਆਵਜ਼ੇ ਦਾ ਐਲਾਨ

by Gurjeet Kaur
ਮਾਰਚ 25, 2023
in ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਸ ਜ਼ਿਲ੍ਹੇ ਦੇ ਪਿੰਡ ਬਕਾਈਂਵਾਲਾ ਵਿਚ ਖਤਰਨਾਕ ਵਾਵਰੋਲੇ ਨਾਲ ਨੁਕਸਾਨ ਗਏ ਮਕਾਨਾਂ ਦੀ ਮੁਰੰਮਤ ਵਾਸਤੇ ਐਮ ਪੀ ਲੈਫ ਫੰਡਾਂ ਵਿਚੋਂ 5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਤੇ ਨਾਲ ਹੀ ਰਾਹਤ ਕਾਰਜਾਂ ਵਾਸਤੇ ਆਪਣੇ ਪੱਲਿਓਂ ਇਕ ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ।

ਅਕਾਲੀ ਦਲ ਦੇ ਪ੍ਰਧਾਨ ਨੇ ਪਿੰਡ ਬਕਾਈਂਵਾਲਾ ਤੇ ਹੋਰ ਪਿੰਡਾਂ ਦਾ ਦੌਰਾ ਕੀਤਾ ਤੇ ਵੇਖਿਆ ਕਿ ਖਤਰਨਾਕ ਵਾਵਰੋਲੇ ਨਾਲ ਕਿੰਨੂਆਂ ਦੇ ਬਾਗਾਂ ਤੇ ਕਣਕ ਦੀ ਫਸਲ ਨੂੰ ਇਥੇ ਤੇ ਨਾਲ ਲਗਵੇਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਕਿੰਨਾ ਨੁਕਸਾਨ ਹੋਇਆ ਹੈ।

ਉਹਨਾਂ ਮੰਗ ਕੀਤੀ ਕਿ ਜਿਹਨਾਂ ਦੇ ਮਕਾਨ ਤੇ ਕਿੰਨੂਆਂ ਦੇ ਬਾਗ ਨੁਕਸਾਨੇ ਗਏ ਹਨ, ਉਹਨਾਂ ਨੂੰ 15 ਦਿਨਾਂ ਦੇ ਅੰਦਰ ਅੰਦਰ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਅਕਾਲੀ ਦਲ ਪ੍ਰਭਾਵਤ ਕਿਸਾਨਾਂ ਵਾਸਤੇ ਨਿਆਂ ਹਾਸਲ ਕਰਨ ਲਈ ਸੰਘਰਸ਼ ਵਿੱਢੇਗਾ। ਉਹਨਾਂ ਨੇ ਇਸ ਮੌਕੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਨਾਲ ਵੀ ਗੱਲਬਾਤ ਕੀਤੀ ਤੇ ਲੋੜ ਪੈਣ ’ਤੇ ਆਪਣੇ ਐਮ ਪੀ ਲੈਡ ਫੰਡਾਂ ਵਿਚੋਂ ਹੋਰ ਫੰਡ ਦੇਣ ਦੀ ਵੀ ਪੇਸ਼ਕਸ਼ ਕੀਤੀ।
ਉਹਨਾਂ ਕਿਹਾ ਕਿ ਸਰਕਾਰ ਨੂੰ ਪ੍ਰਭਾਵਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿਚ ਢਿੱਲ ਮੱਠ ਨਹੀਂ ਕਰਨੀ ਚਾਹੀਦੀ। ਉਹਨਾਂ ਨੇ ਇਸਮੌਕੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਪ੍ਰਭਾਵਤ ਇਲਾਕੇ ਦਾ ਦੌਰਾ ਨਾ ਕਰਨ ਤੇ ਵਾਵਰੋਲੇ ਦੇ ਪ੍ਰਭਾਵਤਾਂ ਨੂੰ ਤੁਰੰਤ ਮੁਆਵਜ਼ਾ ਨਾ ਦੇਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਆਪ ਸਰਕਾਰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਵਾਜਬ ਮੁਆਵਜ਼ਾ ਦੇਣ ਵਿਚ ਨਾਕਾਮ ਰਹਿੰਦੀ ਹੈ ਤਾਂ ਅਸੀਂ ਇਸਦੇ ਖਿਲਾਫ ਇਕ ਨਿਰੰਤਰ ਸੰਘਰਸ਼ ਵਿੱਢਾਂਗੇ।

ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਲੰਬੀ ਹਲਕੇ ਦੇ ਅਨੇਕਾਂ ਪਿੰਡਾਂ ਦਾ ਦੌਰਾ ਕੀਤਾ ਜਿਥੇ ਭਾਰੀ ਬਰਸਾਤ ਤੇ ਗੜੇਮਾਰੀ ਕਾਰਨ ਕਣਕ ਦੀ ਖੜ੍ਹੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਉਹਨਾਂ ਪਿੰਡ ਡਬਵਾਲੀ ਢਾਬ, ਕਰਮਗੜ੍ਹ, ਭਗਵਾਨਪੁਰਾ, ਸ਼ਾਮਖੇੜਾ ਤੇ ਗੁਰੂਸਰ ਜੋਧਾ ਪਿੰਡਾਂ ਵਿਚ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਸਿਕਾਨਾਂ ਨੇ ਦੱਸਿਆ ਕਿ ਸਰਕਾਰ ਨੇ ਹਾਲੇ ਤੱਕ ਉਹਨਾਂ ਕੋਲ ਪਹੁੰਚ ਨਹੀਂ ਕੀਤੀ ਅਤੇ ਕਿਸਾਨਾਂ ਨੇ ਫੌਰੀ ਰਾਹਤ ਦੀ ਮੰਗ ਕੀਤੀ। ਸਰਦਾਰ ਬਾਦਲ ਨੇ ਮੰਗ ਕੀਤੀ ਕਿ ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਜ਼ਿਆਦਾ ਨੁਕਸਾਨੀ ਗਈ ਹੈ ਉਹਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਤੇ ਅੰਸ਼ਕ ਨੁਕਸਾਨ ਵਾਸਤੇ 25 ਹਜ਼ਾਰ ਰੁਪੲ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।

ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਿਸਾਨਾਂ ਨੂੰ ਸਜ਼ਾ ਨਾ ਦੇਣ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਸੂਬੇ ਵਿਚ ਸੱਤਾ ਸੰਭਾਲਣ ਤੋਂ ਬਾਅਦ ਕਿਸਾਨ ਵਿਰੋਧੀ ਰਵੱਈਆ ਅਪਣਾਇਆ ਹੋਇਆ ਹੈ। ਉਹਨਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਨੇ ਮੂੰਗੀ ਦੀ ਫਸਲ ਬੀਜਣ ਵਾਸਤੇ ਕਿਸਾਨਾਂ ਨੂੰ ਇਹ ਕਹਿ ਕੇ ਉਤਸ਼ਾਹਿਤ ਕੀਤਾ ਕਿ ਉਹ ਐਮ ਐਸ ਪੀ ਅਨੁਸਾਰ ਸਾਰੀ ਫਸਲ ਖਰੀਦਣਗੇ ਪਰ ਬਾਅਦ ਵਿਚ ਸਿਰਫ ਕੁਝ ਹੀ ਫਸਲ ਖਰੀਦੀ ਗਈ ਤੇ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪਿਛਲੇ ਸਾਲ ਅਚਨਚੇਤ ਮੌਸਮ ਵਿਚ ਗਰਮੀ ਵਧਣ ਨਾਲ ਕਣਕ ਦਾ ਝਾੜ ਘਟਣ ਵਾਸਤੇ ਵੀ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ ਕਿਸਾਨ ਮੁਸੀਬਤਾਂ ਝੱਲ ਰਹੇ ਹਨ ਤੇ ਦੂਜੇ ਪਾਸੇ ਮੁੱਖ ਮੰਤਰੀ ਡਰਾਮੇਬਾਜ਼ੀ ਵਿਚ ਰੁੱਝੈ ਹਨ ਤੇ ਪੰਜਾਬ ਦੇ ਖ਼ਜ਼ਾਨੇ ਦੀ ਕੀਮਤ ’ਤੇ ਦੇਸ਼ ਭਰ ਵਿਚ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਪ੍ਰਚਾਰ ਵਿਚ ਰੁੱਝੇ ਹਨ। ਉਹਨਾਂ ਕਿਹਾ ਕਿ ਰੋਜ਼ਾਨਾ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ’ਤੇ ਬਰਬਾਦ ਕੀਤਾ ਜਾ ਰਿਹਾ ਹੈ ਪਰ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ।
ਇਸ ਮੌਕੇ ਸੀਨੀਅਰ ਆਗੂ ਡਾ. ਮਹਿੰਦਰ ਰਿਣਵਾ ਤੇ ਹੰਸ ਰਾਜ ਜੋਸ਼ਨ ਵੀ ਸਰਦਾਰ ਬਾਦਲ ਦੇ ਨਾਲ ਪਿੰਡ ਬਕਾਈਂਵਾਲਾ ਪਹੁੰਚੇ।

Tags: farmerpro punjab tvpunjabi newsrainSukhbir Singh Badal
Share207Tweet129Share52

Related Posts

ਪੰਜਾਬ ਦੇ ਇਹ ਜਿਲ੍ਹੇ ਜੂਝ ਰਹੇ ਹੜ੍ਹ ਦੀ ਮੁਸੀਬਤ ਨਾਲ, ਪ੍ਰਸ਼ਾਸਨ ਸਮੇਤ ਹਰ ਕੋਈ ਜੁਟਿਆ ਮਦਦ ‘ਚ

ਸਤੰਬਰ 2, 2025

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤਾ ਐਲਾਨ

ਸਤੰਬਰ 1, 2025

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ AAP

ਅਗਸਤ 31, 2025
Load More

Recent News

ਪੰਜਾਬ ਦੇ ਇਹ ਜਿਲ੍ਹੇ ਜੂਝ ਰਹੇ ਹੜ੍ਹ ਦੀ ਮੁਸੀਬਤ ਨਾਲ, ਪ੍ਰਸ਼ਾਸਨ ਸਮੇਤ ਹਰ ਕੋਈ ਜੁਟਿਆ ਮਦਦ ‘ਚ

ਸਤੰਬਰ 2, 2025

ਅਗਲੇ 2 ਸਾਲਾਂ ‘ਚ ਜਰਮਨੀ ਨੂੰ ਪਛਾੜ ਭਾਰਤ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ- ਮਨੋਹਰ ਲਾਲ ਖੱਟਰ

ਸਤੰਬਰ 1, 2025

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.