Sukhbir singh badal :ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਸੁਖਬੀਰ ਬਾਦਲ ਦੋਹਰੇ ਸੰਵਿਧਾਨ ਮਾਮਲੇ ਸਬੰਧੀ ਅੱਜ ਹੁਸ਼ਿਆਰਪੁਰ ਦੀ ਅਦਾਲਤ ‘ਚ ਪੇਸ਼ ਹੋਣਗੇ। ਦੱਸਣਯੋਗ ਹੈ ਕਿ ਬਲਵੰਤ ਸਿੰਘ ਖੇੜਾ ਦੀ ਤਰਫੋਂ ਦਾਇਰ ਪਟੀਸ਼ਨ ‘ਚ ਅਕਾਲੀ ਦਲ ਦੀ ਸਥਾਪਨਾ 1920 ‘ਚ ਗੁਰਮੁਖ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਸੀ। ਪਾਰਟੀ ਦਾ ਨਾਂ ਵੀ ਅਕਾਲੀ ਦਲ (1920) ਰੱਖਿਆ ਗਿਆ। ਪਰ 1989 ਵਿਚ ਜਦੋਂ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਮੁਖੀ ਬਣਾਇਆ ਗਿਆ ਤਾਂ ਉਨ੍ਹਾਂ ਨੇ ਆਪਣੀ ਪਾਰਟੀ ਦੀ ਤਰਫੋਂ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਹਿੱਸਾ ਲੈਣ ਲਈ ਅਕਾਲੀ ਦਲ 1920 ਦਾ ਨਾਂ ਬਦਲ ਕੇ ਅਕਾਲੀ ਦਲ ਬਾਦਲ ਕਰ ਦਿੱਤਾ।
ਜਿਕਰਯੋਗ ਹੈ ਕਿ ਬਲਵੰਤ ਸਿੰਘ ਖੇੜਾ ਦੀ ਤਰਫੋਂ ਦਾਇਰ ਪਟੀਸ਼ਨ ‘ਚ ਅਕਾਲੀ ਦਲ ਦੀ ਸਥਾਪਨਾ 1920 ‘ਚ ਗੁਰਮੁਖ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਸੀ। ਪਾਰਟੀ ਦਾ ਨਾਂ ਵੀ ਅਕਾਲੀ ਦਲ (1920) ਰੱਖਿਆ ਗਿਆ। ਪਰ 1989 ਵਿਚ ਜਦੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਮੁਖੀ ਬਣਾਇਆ ਗਿਆ ਤਾਂ ਉਨ੍ਹਾਂ ਨੇ ਆਪਣੀ ਪਾਰਟੀ ਦੀ ਤਰਫੋਂ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਹਿੱਸਾ ਲੈਣ ਲਈ ਅਕਾਲੀ ਦਲ 1920 ਦਾ ਨਾਂ ਬਦਲ ਕੇ ਅਕਾਲੀ ਦਲ ਬਾਦਲ ਕਰ ਦਿੱਤਾ।
ਇਹ ਵੀ ਪੜ੍ਹੋ: ਅਮਰੀਕਾ ਵਿੱਚ ਨਜਾਇਜ ਢੰਗ ਨਾਲ ਦਾਖ਼ਲ ਹੋਏ 17 ਭਾਰਤੀ ਫੜੇ …
ਇਸ ਬਾਬਤ ਦੋਸ਼ ਲਗੇ ਹਨ ਕਿ ਬਿਨਾਂ ਕਿਸੇ ਬਦਲਾਅ ਦੇ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਭਾਗ ਲਿਆ ਅਤੇ ਇੱਕ ਸਿਆਸੀ ਪਾਰਟੀ ਦੀ ਤਰਫੋਂ ਧਾਰਮਿਕ ਸੰਸਥਾ ’ਤੇ ਕਬਜ਼ਾ ਕਰ ਲਿਆ, ਜਿਸ ਦਾ ਸਮੁੱਚੀ ਸਿੱਖ ਜਥੇਬੰਦੀ ਵੱਲੋਂ ਵਿਰੋਧ ਕੀਤਾ ਗਿਆ।
ਜਿਕਰਯੋਗ ਹੈ ਕਿ ਬਲਵੰਤ ਸਿੰਘ ਖੇੜਾ ਇੱਕ ਵਿਅਕਤੀ ਨੇ 2009 ਵਿੱਚ ਹੁਸ਼ਿਆਰਪੁਰ ਅਦਾਲਤ ਵਿੱਚ ਦੋਹਰੇ ਸੰਵਿਧਾਨ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਸੀ। ਇਹ ਮਾਮਲਾ ਅਕਾਲੀ ਦਲ ਦੇ ਦੋ ਵੱਖ-ਵੱਖ ਪਾਰਟੀ ਸੰਵਿਧਾਨਾਂ ਨਾਲ ਸਬੰਧਤ ਹੈ। 2019 ਵਿੱਚ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਚੀਮਾ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਇਸ ਮਾਮਲੇ ਵਿੱਚ ਪਹਿਲਾਂ ਹੀ ਜ਼ਮਾਨਤ ‘ਤੇ ਬਾਹਰ ਹਨ ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਹਾਈਕੋਰਟ ਨੇ ਪੇਸ਼ੀ ਤੋਂ ਛੋਟ ਦਿੱਤੀ ਹੋਈ ਹੈ।
ਇਹ ਵੀ ਪੜ੍ਹੋ: ਫਲਾਂ ਨੂੰ ਦਰਖਤਾਂ ‘ਤੇ ਸੜਨ ਲਈ ਛੱਡ ਦਿੱਤਾ,ਕਿਉਂਕਿ ਉਨ੍ਹਾਂ ਨੂੰ ਤੋੜਨ ਵਾਲਾ ਕੋਈ ਨਹੀਂ:ਮੰਤਰੀ ਕਲੇਅਰ