ਪੰਜਾਬ ਕਾਂਗਰਸ ‘ਚ ਫਿਰ ਤੋਂ ਬੇਚੈਨੀ ਸ਼ੁਰੂ ਹੋ ਗਈ ਹੈ। ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੇ ਰਵੱਈਏ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਵੜਿੰਗ ਨੂੰ ਸਲਾਹ ਦਿੱਤੀ ਕਿ ਉਹ ਕਿਸੇ ਇੱਕ ਵਿਅਕਤੀ ਲਈ ਪਾਰਟੀ ਕੇਡਰ ਦੀ ਊਰਜਾ ਬਰਬਾਦ ਨਾ ਕਰਨ। ਉਨ੍ਹਾਂ ਦਾ ਇਸ਼ਾਰਾ ਲੁਧਿਆਣਾ ‘ਚ ਫੜੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲ ਸੀ। ਜਿਸ ਦੀ ਗ੍ਰਿਫਤਾਰੀ ਖਿਲਾਫ ਕਾਂਗਰਸ ਲੁਧਿਆਣਾ ਵਿਖੇ ਧਰਨਾ ਦੇ ਰਹੀ ਹੈ।
ਇਹ ਵੀ ਪੜ੍ਹੋ : ਕਾਂਗਰਸ ਦੀ ਹਾਲਤ ਇੰਨੀ ਬੁਰੀ ਕਿ ਵਾਪਸੀ ਮੁਮਕਿਨ ਨਹੀਂ, ਇਕੱਲਿਆਂ ਦਾ ਰਾਜ ਨਹੀਂ ਹੋ ਸਕਦਾ: ਕੈਪਟਨ ਅਮਰਿੰਦਰ ਸਿੰਘ
ਰਾਜਾ ਵੜਿੰਗ ਨੇ ਭਾਰਤ ਭੂਸ਼ਣ ਆਸ਼ੂ ਨੂੰ ਬਚਾਉਣ ਲਈ ਮੋਰਚਾ ਖੋਲ੍ਹ ਦਿੱਤਾ ਹੈ। ਆਸ਼ੂ ਪਾਰਟੀ ਦੇ ਕਾਰਜਕਾਰੀ ਮੁਖੀ ਵੀ ਹਨ। ਆਸ਼ੂ ਨੂੰ ਬਚਾਉਣ ਲਈ ਪਹਿਲਾਂ ਚੰਡੀਗੜ੍ਹ ਸਥਿਤ ਵਿਜੀਲੈਂਸ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਤੋਂ ਬਾਅਦ ਜਦੋਂ ਆਸ਼ੂ ਨੂੰ ਵਿਜੀਲੈਂਸ ਨੇ ਲੁਧਿਆਣਾ ਤੋਂ ਫੜਿਆ ਤਾਂ ਵੜਿੰਗ ਅੱਧੀ ਰਾਤ ਨੂੰ ਹੀ ਲੁਧਿਆਣਾ ਪਹੁੰਚ ਗਿਆ। ਉਦੋਂ ਤੋਂ ਪੰਜਾਬ ਕਾਂਗਰਸ ਲੁਧਿਆਣਾ ਵਿੱਚ ਧਰਨਾ ਦੇ ਰਹੀ ਹੈ।
ਇਹ ਵੀ ਪੜ੍ਹੋ : ਕੁੰਵਰ ਵਿਜੈ ਪ੍ਰਤਾਪ ’ਚ ਸਾਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਸੀ: ਸੁਖਬੀਰ ਸਿੰਘ ਬਾਦਲ