ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਪਰ ਉਸ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਅਦਾਲਤ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 2 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਦੱਸ ਦਈਏ ਕਿ ਖਹਿਰਾ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।