Sunil Jakhar New President of Punjab BJP: ਦੇਸ਼ ਦੇ 5 ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਕਈ ਸੂਬਿਆਂ ‘ਚ ਸੂਬਾ ਪ੍ਰਧਾਨ ਬਦਲ ਦਿੱਤੇ ਹਨ। ਇਹ ਫੈਸਲਾ ਆਉਣ ਵਾਲੀਆਂ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇ ਸੰਗਠਨ ਨੂੰ ਤਿਆਰ ਕਰਨ ਅਤੇ ਚੋਣਾਂ ਵਿੱਚ ਜੁੱਟ ਜਾਣ ਦੀ ਰਣਨੀਤੀ ਦੇ ਹਿੱਸੇ ਵਜੋਂ ਲਿਆ ਗਿਆ ਹੈ।
ਦੱਸ ਦਈਏ ਕਿ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੂਬਾ ਸੰਗਠਨ ਵਿੱਚ ਵੱਡੇ ਬਦਲਾਅ ਕੀਤੇ ਹਨ। ਇਸ ਵਿੱਚ ਭਾਜਪਾ ਨੇ ਸੂਬਿਆਂ ਦੇ ਸੂਬਾ ਪ੍ਰਧਾਨ ਬਦਲ ਦਿੱਤੇ ਹਨ। ਸੂਬਿਆਂ ਨੂੰ ਨਵੇਂ ਪ੍ਰਧਾਨ ਮਿਲੇ ਹਨ, ਜਿਨ੍ਹਾਂ ਵਿੱਚ ਪੰਜਾਬ, ਝਾਰਖੰਡ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਸ਼ਾਮਲ ਹਨ।
ਪੰਜਾਬ ਵਿੱਚ ਕਾਂਗਰਸ ਤੋਂ ਆਏ ਸੁਨੀਲ ਜਾਖੜ ਨੂੰ ਪੰਜਾਬ ਦਾ ਪ੍ਰਧਾਨ ਬਣਾਇਆ ਗਿਆ ਹੈ। ਬਾਬੂਲਾਲ ਮਰਾਂਡੀ ਨੂੰ ਝਾਰਖੰਡ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਹੈ। ਜੀ ਕਿਸ਼ਨ ਰੈੱਡੀ ਨੂੰ ਤੇਲੰਗਾਨਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਡੀ ਪੁਰੰਡੇਸ਼ਵਰੀ ਨੂੰ ਆਂਧਰਾ ਪ੍ਰਦੇਸ਼ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਅਮਿਤ ਸ਼ਾਹ ਦਾ ਕਰੀਬੀ ਮੰਨੇ ਜਾਂਦੇ ਜਾਖੜ
ਅਸ਼ਵਨੀ ਸ਼ਰਮਾ ਨੂੰ ਰਾਹਤ ਦੇਣ ਦੀ ਚਰਚਾ ਅਮਿਤ ਸ਼ਾਹ ਦੇ ਗੁਰਦਾਸਪੁਰ ਦੌਰੇ ਤੋਂ ਸ਼ੁਰੂ ਹੋ ਗਈ ਸੀ। ਜਾਖੜ ਕੇਂਦਰੀ ਗ੍ਰਹਿ ਮੰਤਰੀ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਜਾਖੜ ਗੁਰਦਾਸਪੁਰ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਵੀ ਹੋ ਸਕਦੇ ਹਨ। ਪਾਰਟੀ ਪ੍ਰਧਾਨ ਬਣਾਉਣ ਦਾ ਮੁੱਖ ਕਾਰਨ ਇਹ ਹੈ ਕਿ ਉਹ ਹਿੰਦੂ ਅਤੇ ਜੱਟ ਭਾਈਚਾਰਿਆਂ ਦਾ ਸਾਂਝਾ ਚਿਹਰਾ ਹੈ।
ਪੰਜਾਬ ਦੇ ਬਹੁਤੇ ਮੁੱਖ ਮੰਤਰੀ ਮਾਲਵੇ ਤੋਂ
ਮਾਲਵੇ ਵਿੱਚ ਭਾਜਪਾ ਦੇ ਮਜ਼ਬੂਤ ਚਿਹਰੇ ਹਨ। ਕੈਪਟਨ ਅਮਰਿੰਦਰ ਸਿੰਘ, ਰਾਣਾ ਗੁਰਮੀਤ ਸਿੰਘ ਸੋਢੀ, ਕੇਵਲ ਸਿੰਘ ਢਿੱਲੋਂ, ਅਰਵਿੰਦ ਖੰਨਾ, ਸੁਨੀਲ ਜਾਖੜ, ਗੁਰਪ੍ਰੀਤ ਸਿੰਘ ਕਾਂਗੜ ਅਤੇ ਮਨਪ੍ਰੀਤ ਸਿੰਘ ਬਾਦਲ ਸਾਰੇ ਮਾਲਵੇ ਤੋਂ ਹਨ। ਅਕਾਲੀ ਦਲ ਤੋਂ ਵੱਖ ਹੋ ਕੇ ਭਾਜਪਾ ਮਾਲਵੇ ਵਿਚ ਬਹੁਤ ਕਮਜ਼ੋਰ ਹੋ ਗਈ ਸੀ। ਵਿਧਾਨ ਸਭਾ ਚੋਣਾਂ ਵਿੱਚ ਵੀ ਮਾਲਵਾ ਖੇਤਰ ਵਿੱਚ ਭਾਜਪਾ ਨੂੰ ਤਰਜੀਹ ਨਹੀਂ ਦਿੱਤੀ ਗਈ।
ਇਤਿਹਾਸ ਇਸ ਗੱਲ ਦਾ ਵੀ ਗਵਾਹ ਹੈ ਕਿ ਪੰਜਾਬ ਦੇ ਬਹੁਤੇ ਮੁੱਖ ਮੰਤਰੀ ਮਾਲਵੇ ਦੇ ਹੀ ਰਹੇ ਹਨ। ਮਾਲਵੇ ਤੋਂ ਕੈਪਟਨ ਅਮਰਿੰਦਰ ਸਿੰਘ ਦੋ ਵਾਰ, ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ, ਬੀਬੀ ਰਜਿੰਦਰ ਕੌਰ ਭੱਠਲ, ਹਰਚਰਨ ਸਿੰਘ ਬਰਾੜ, ਚਰਨਜੀਤ ਸਿੰਘ ਚੰਨੀ ਚੋਣ ਲੜ ਚੁੱਕੇ ਹਨ। ਇਸ ਲਈ ਸੱਤਾ ਦੀ ਚਾਬੀ ਮਾਲਵੇ ਦੇ ਹੱਥਾਂ ਵਿੱਚ ਹੈ। ਜਾਖੜ ਮਾਲਵੇ ਤੋਂ ਹਨ ਅਤੇ ਉਨ੍ਹਾਂ ਦੇ ਭਤੀਜੇ ਸੰਦੀਪ ਜਾਖੜ ਕਾਂਗਰਸ ਦੇ ਵਿਧਾਇਕ ਹਨ। ਭਾਜਪਾ ਨੇ ਜਾਖੜ ਨੂੰ ਪ੍ਰਧਾਨ ਬਣਾ ਕੇ ਪੰਜਾਬ ਦੇ ਮਾਲਵੇ ਵਿਚ ਆਪਣਾ ਝੰਡਾ ਲਹਿਰਾਉਣ ਦੀ ਯੋਜਨਾ ਬਣਾਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h