Supreme Court rejects Balwant Singh Rajoana’s plea: ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਇੱਕ ਵੱਡੇ ਕੇਸ ਦਾ ਫੈਸਲਾ ਸੁਣਾਇਆ। ਇਹ ਕੇਸ ਬਲਵੰਤ ਸਿੰਘ ਰਾਜੋਆਣਾ ‘ਤੇ ਹੈ। ਦਰਅਸਲ, ਰਾਜੋਆਣਾ ਨੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਦੇ ਜਸਟਿਸ ਬੀ.ਆਰ.ਗਵਈ, ਜਸਟਿਸ ਵਿਕਰਮਨਾਥ ਅਤੇ ਜਸਟਿਸ ਸੰਜੇ ਕਰੋਲ ਦੀ ਬੈਂਚ ਨੇ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ‘ਤੇ ਸਮਰੱਥ ਅਥਾਰਟੀ (ਗ੍ਰਹਿ ਮੰਤਰਾਲਾ) ਨੂੰ ਫੈਸਲਾ ਲੈਣ ਲਈ ਕਿਹਾ ਹੈ।
ਜਸਟਿਸ ਬੀ.ਆਰ. ਗਵਈ ਨੇ ਕਿਹਾ ਕਿ ਯੋਗ ਅਥਾਰਟੀ ਰਹਿਮ ਦੀ ਪਟੀਸ਼ਨ ‘ਤੇ ਮੁੜ ਵਿਚਾਰ ਕਰ ਸਕਦੀ ਹੈ ਤੇ ਸਮਾਂ ਆਉਣ ‘ਤੇ ਫੈਸਲਾ ਲੈ ਸਕਦੀ ਹੈ। ਇਸ ਮੁਤਾਬਕ ਰਿੱਟ ਪਟੀਸ਼ਨ ਦਾ ਨਿਪਟਾਰਾ ਕੀਤਾ ਜਾਂਦਾ ਹੈ। ਜਸਟਿਸ ਬੀ.ਆਰ. ਗਵਈ ਨੇ ਰਾਜੋਆਣਾ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਤੇ ਕੇਂਦਰ ਦੀ ਨੁਮਾਇੰਦਗੀ ਕਰ ਰਹੇ ਐਡੀਸ਼ਨਲ ਸਾਲਿਸਿਟਰ ਜਨਰਲ ਕੇਐਮ ਨਟਰਾਜ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ। ਰੋਹਤਗੀ ਨੇ ਦਲੀਲ ਦਿੱਤੀ ਸੀ ਕਿ ਰਹਿਮ ਦੀ ਅਪੀਲ ‘ਤੇ ਲੰਬੇ ਸਮੇਂ ਤੋਂ ਫੈਸਲਾ ਨਹੀਂ ਹੋਇਆ ਹੈ, ਜੋ ਉਸ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ।
Supreme Court asks competent authorities to take a decision as and when they deem necessary, on the mercy petition of Balwant Singh Rajoana, who was awarded a death sentence for the assassination of the then Punjab CM Beant Singh in 1995. pic.twitter.com/izX6ZMULAx
— ANI (@ANI) May 3, 2023
ਪਿਛਲੇ 27 ਸਾਲਾਂ ਤੋਂ ਜੇਲ੍ਹ ‘ਚ ਬੰਦ ਹੈ ਰਾਜੋਆਣਾ
ਬਲਵੰਤ ਸਿੰਘ ਰਾਜੋਆਣਾ ਕਰੀਬ 27 ਸਾਲਾਂ ਤੋਂ ਜੇਲ੍ਹ ਵਿੱਚ ਹਨ। ਉਸ ਨੂੰ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ 1995 ਵਿੱਚ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਗਈ ਸੀ। ਉਸ ਨੇ 2012 ਵਿੱਚ ਰਹਿਮ ਦੀ ਅਪੀਲ ਦਾਇਰ ਕੀਤੀ ਸੀ, ਜੋ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ। ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਬਾਰੇ ਗ੍ਰਹਿ ਮੰਤਰਾਲੇ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਬਲਵੰਤ ਸਿੰਘ ਰਾਜੋਆਣਾ ਨੇ ਸੁਪਰੀਮ ਕੋਰਟ ਤੋਂ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ਕੀਤੀ ਹੈ। ਉਸ ਨੇ ਆਪਣੀ ਅਰਜ਼ੀ ਵਿੱਚ ਕਿਹਾ ਹੈ ਕਿ ਉਸ ਦੀ ਰਹਿਮ ਦੀ ਅਪੀਲ 2012 ਤੋਂ ਪੈਂਡਿੰਗ ਹੈ। ਕੇਂਦਰ ਸਰਕਾਰ ਲੰਬੇ ਸਮੇਂ ਤੋਂ ਉਸ ਦੀ ਪਟੀਸ਼ਨ ‘ਤੇ ਕੋਈ ਫੈਸਲਾ ਨਹੀਂ ਲੈ ਸਕੀ ਹੈ। ਉਹ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਹੈ। ਇਹ ਉਸਦੇ ਮੌਲਿਕ ਅਧਿਕਾਰਾਂ ਦੀ ਵੀ ਉਲੰਘਣਾ ਹੈ। ਦੋਸ਼ੀ ਬਲਵੰਤ ਸਿੰਘ ਨੇ ਆਪਣੀ ਪਟੀਸ਼ਨ ‘ਚ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਬੇਨਤੀ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h