Suryakumar Yadav in IND vs NZ: T20 ‘ਚ ਸੂਰਿਆਕੁਮਾਰ ਯਾਦਵ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਉਸਨੇ ਨਿਊਜ਼ੀਲੈਂਡ ਖਿਲਾਫ ਦੂਜੇ ਟੀ-20 (IND vs NZ) ਵਿੱਚ ਸ਼ਾਨਦਾਰ ਸੈਂਕੜਾ ਲਗਾਇਆ। ਇਸ ਤਰ੍ਹਾਂ ਉਨ੍ਹਾਂ ਨੇ 2022 ‘ਚ ਟੀ-20 ਇੰਟਰਨੈਸ਼ਨਲ ‘ਚ 1100 ਦੌੜਾਂ ਪੂਰੀਆਂ ਕਰ ਲਈਆਂ ਹਨ। ਦੁਨੀਆ ਦਾ ਕੋਈ ਹੋਰ ਬੱਲੇਬਾਜ਼ 1000 ਦੌੜਾਂ ਤੱਕ ਵੀ ਨਹੀਂ ਪਹੁੰਚ ਸਕਿਆ।
ਦੱਸ ਦਈਏ ਕਿ ਸੂਰਿਆ ਨੇ 49 ਗੇਂਦਾਂ ਵਿੱਚ ਸੈਂਕੜਾ ਪੂਰਾ ਕੀਤਾ। 2022 ਦੇ ਟੀ-20 ਅੰਤਰਰਾਸ਼ਟਰੀ ‘ਚ ਇਹ ਉਸਦਾ ਦੂਜਾ ਸੈਂਕੜਾ ਹੈ। ਇਸ ਤਰ੍ਹਾਂ ਉਸ ਨੇ ਰੋਹਿਤ ਸ਼ਰਮਾ ਦੇ ਵੱਡੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ। 2018 ਵਿੱਚ, ਰੋਹਿਤ ਨੇ ਇੱਕ ਸਾਲ ਵਿੱਚ ਟੀ-20 ਅੰਤਰਰਾਸ਼ਟਰੀ ਵਿੱਚ 2 ਸੈਂਕੜੇ ਲਗਾਏ ਸੀ।
ਮੈਚ ‘ਚ ਪਹਿਲਾਂ ਖੇਡਦਿਆਂ ਟੀਮ ਇੰਡੀਆ ਨੇ 6 ਵਿਕਟਾਂ ‘ਤੇ 191 ਦੌੜਾਂ ਦਾ ਵੱਡਾ ਸਕੋਰ ਬਣਾਇਆ। ਸੂਰਿਆ 51 ਗੇਂਦਾਂ ‘ਤੇ 111 ਦੌੜਾਂ ਬਣਾ ਕੇ ਅਜੇਤੂ ਰਿਹਾ। ਉਸ ਨੇ 11 ਚੌਕੇ ਅਤੇ 7 ਛੱਕੇ ਲਗਾਏ। ਤੇਜ਼ ਗੇਂਦਬਾਜ਼ ਟਿਮ ਸਾਊਦੀ ਨੇ 20ਵੇਂ ਓਵਰ ‘ਚ ਹੈਟ੍ਰਿਕ ਲੈ ਕੇ ਸਕੋਰ ਨੂੰ 200 ਦੌੜਾਂ ਤੱਕ ਨਹੀਂ ਪਹੁੰਚਣ ਦਿੱਤਾ।
ਸੂਰਿਆਕੁਮਾਰ ਯਾਦਵ ਨੇ ਇਸ ਤੋਂ ਪਹਿਲਾਂ ਇੰਗਲੈਂਡ ਖਿਲਾਫ ਆਪਣੇ ਘਰ ‘ਚ 117 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h