Shubman Gill and Suryakumar Yadav, WTC Final: IPL 2023 ਖ਼ਤਮ ਹੁੰਦੇ ਹੀ ਭਾਰਤੀ ਕ੍ਰਿਕਟ ਟੀਮ ਨੇ ਆਗਾਮੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਈ ਖਿਡਾਰੀ ਪਹਿਲਾਂ ਹੀ ਲੰਡਨ ਪਹੁੰਚ ਚੁੱਕੇ ਹਨ ਅਤੇ ਹੁਣ ਗੁਜਰਾਤ ਟਾਈਟਨਜ਼ ਦੇ ਖਿਡਾਰੀ ਸ਼ੁਭਮਨ ਗਿੱਲ ਤੇ ਮੁੰਬਈ ਇੰਡੀਅਨਜ਼ ਦੇ ਖਿਡਾਰੀ ਸੂਰਿਆਕੁਮਾਰ ਯਾਦਵ ਵੀ ਲੰਡਨ ਪਹੁੰਚ ਚੁੱਕੇ ਹਨ। ਜਿੱਥੋਂ ਦੋਵਾਂ ਖਿਡਾਰੀਆਂ ਦੀ ਇੱਕ ਸ਼ਾਨਦਾਰ ਤਸਵੀਰ ਸ਼ੇਅਰ ਕੀਤੀ ਗਈ ਹੈ, ਜਿਸ ‘ਚ ਇਹ ਦੇਸੀ ਮੁੰਡੇ ਕਾਫੀ ਸਟਾਈਲਿਸ਼ ਲੱਗ ਰਹੇ ਹਨ।
ਸੂਰਿਆਕੁਮਾਰ ਯਾਦਵ ਤੇ ਸ਼ੁਭਮਨ ਗਿੱਲ ਨੇ ਲੰਡਨ ਪਹੁੰਚ ਸ਼ੇਅਰ ਕੀਤੀ ਸ਼ਾਨਦਾਰ ਤਸਵੀਰ
ਆਈਪੀਐਲ ਫਰੈਂਚਾਇਜ਼ੀ ਮੁੰਬਈ ਇੰਡੀਅਨਜ਼ ਨੇ ਹਾਲ ਹੀ ਵਿੱਚ ਆਪਣੇ ਅਧਿਕਾਰਤ ਇੰਸਟਾਗ੍ਰਾਮ ‘ਤੇ ਸੂਰਿਆਕੁਮਾਰ ਯਾਦਵ ਤੇ ਸ਼ੁਭਮਨ ਗਿੱਲ ਦੀ ਇੱਕ ਤਸਵੀਰ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਫੈਨਸ ਨੂੰ ਜਾਣਕਾਰੀ ਦਿੱਤੀ ਕਿ ਉਹ ਲੰਡਨ ਪਹੁੰਚ ਗਏ ਹਨ। ਜਿੱਥੇ ਉਨ੍ਹਾਂ ਦਾ ਸਾਹਮਣਾ ਆਗਾਮੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਆਸਟਰੇਲੀਆ ਨਾਲ ਹੋਵੇਗਾ।
ਇਸ ਫੋਟੋ ‘ਚ ਸੂਰਿਆ ਅਤੇ ਗਿੱਲ ਕਾਫੀ ਸਟਾਈਲਿਸ਼ ਲੱਗ ਰਹੇ ਹਨ। ਦੱਸ ਦੇਈਏ ਕਿ ਵਿਰਾਟ ਕੋਹਲੀ, ਰੋਹਿਤ ਸ਼ਰਮਾ ਸਮੇਤ ਸਾਰੇ ਖਿਡਾਰੀ ਪਹਿਲਾਂ ਹੀ ਲੰਡਨ ਪਹੁੰਚ ਚੁੱਕੇ ਹਨ, ਜਿੱਥੇ ਉਨ੍ਹਾਂ ਨੇ ਆਪਣਾ ਅਭਿਆਸ ਵੀ ਸ਼ੁਰੂ ਕਰ ਦਿੱਤਾ ਹੈ।
Shubman Gill and Suryakumar Yadav have reached the UK for the WTC Finals! 🙌#SuryakumarYadav #ShubmanGill #WTCFinals pic.twitter.com/AmH0o5McXv
— OneCricket (@OneCricketApp) June 1, 2023
ਸ਼ੁਭਮਨ ਗਿੱਲ ਅਤੇ ਸੂਰਿਆਕੁਮਾਰ ਯਾਦਵ ਦੀ ਇਹ ਫੋਟੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦੋਵਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇਸ ਨੂੰ ਸ਼ੇਅਰ ਕੀਤਾ ਹੈ। ਤੇ ਦੋਵਾਂ ਦੇ ਫੈਨਸ ਇਸ ਫੋਟੋ ਨੂੰ ਲਾਈਕ ਤੇ ਕੁਮੈਂਟ ਕਰ ਰਹੇ ਹਨ। ਜਿੱਥੇ ਯੂਜ਼ਰਸ ਦੇਸੀ ਬੁਆਏ ਦੇ ਸਵੈਗ ਦੀ ਤਾਰੀਫ ਕਰ ਰਹੇ ਹਨ, ਉੱਥੇ ਹੀ ਕੁਝ ਉਸ ਨੂੰ ਭਾਰਤੀ ਕ੍ਰਿਕਟ ਦਾ ਭਵਿੱਖ ਦੱਸ ਰਹੇ ਹਨ।
ਇੱਕ ਯੂਜ਼ਰ ਨੇ ਟਿੱਪਣੀ ਕਰਦਿਆਂ ਕਿਹਾ ਕਿ ਭਰਾ + ਭਰਾ = ਤਬਾਹੀ। ਇੱਥੇ ਇੱਕ ਯੂਜ਼ਰ ਨੇ ਲਿਖਿਆ ਅਸੀਂ ਸਿਕੰਦਰ ਹਾਂ। ਦੱਸ ਦੇਈਏ ਕਿ IPL 2023 ਵਿੱਚ ਸੂਰਿਆਕੁਮਾਰ ਯਾਦਵ ਅਤੇ ਸ਼ੁਭਮਨ ਗਿੱਲ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ਼ੁਭਮਨ ਗਿੱਲ ਨੇ ਜਿੱਥੇ 890 ਦੌੜਾਂ ਬਣਾ ਕੇ ਆਰੇਂਜ ਕੈਪ ਆਪਣੇ ਨਾਮ ਕਰ ਲਈ, ਉੱਥੇ ਹੀ ਸੂਰਜਕੁਮਾਰ ਯਾਦਵ ਨੇ ਇਸ ਸੀਜ਼ਨ ਵਿੱਚ ਮੁੰਬਈ ਇੰਡੀਅਨਜ਼ ਲਈ 479 ਦੌੜਾਂ ਬਣਾਈਆਂ। 7 ਜੂਨ ਤੋਂ 11 ਜੂਨ ਤੱਕ ਹੋਣ ਵਾਲੇ ਡਬਲਯੂਟੀਸੀ ਫਾਈਨਲ ਲਈ ਖਿਡਾਰੀਆਂ ਤੋਂ ਇਸੇ ਤਰ੍ਹਾਂ ਦੀ ਪਾਰੀ ਦੀ ਉਮੀਦ ਹੈ।
WTC ਫਾਈਨਲ ਲਈ ਭਾਰਤੀ ਟੀਮ
ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਅਜਿੰਕਿਆ ਰਹਾਣੇ, ਕੇ.ਐਸ. ਭਰਤ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਮੋ. ਸ਼ਮੀ, ਮੁਹੰਮਦ. ਸਿਰਾਜ, ਉਮੇਸ਼ ਯਾਦਵ, ਜੈਦੇਵ ਉਨਾਦਕਟ, ਈਸ਼ਾਨ ਕਿਸ਼ਨ (ਵਿਕਟਕੀਪਰ)।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h