Swine Flu: ਕੇਰਲ ਦੇ ਵਾਇਨਾਡ ਜ਼ਿਲ੍ਹੇ ‘ਚ ਅਫਰੀਕਨ ਸਵਾਈਨ ਫਲੂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਤਕ ਦੋ ਸੂਰ ਫਾਰਮਾਂ ‘ਚ 190 ਸੂਰਾਂ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਅਧਿਕਾਰੀਆਂ ਕਿਹਾ ਕਿ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਹਲਾਤ ਕਾਬੂ ਵਿੱਚ ਹਨ।
ਜਿਕਰਯੋਗ ਹੈ ਕਿ ਨੈਸ਼ਨਲ ਇੰਸਟੀਚਿਊਟ ਆਫ ਹਾਈ-ਸਿਕਿਓਰਿਟੀ ਐਨੀਮਲ ਡਿਜ਼ੀਜ਼, ਭੋਪਾਲ, ਭੋਪਾਲ ਤੋਂ ਭੇਜੇ ਗਏ ਨਮੂਨਿਆਂ ਦੀ ਜਾਂਚ ਰਿਪੋਰਟ ਇਸ ਬਿਮਾਰੀ ਲਈ ਪਾਜ਼ੇਟਿਵ ਆਉਣ ਤੋਂ ਬਾਅਦ ਸੂਰਾਂ ਦਾ ਕਤਲੇਆਮ ਸ਼ੁਰੂ ਕੀਤਾ ਗਿਆ ਸੀ। ਇਹ ਵੀ ਸੂਚਨਾ ਹੈ ਕਿ ਕਿਸਾਨਾਂ ਨੂੰ ਸੂਚਿਤ ਕੀਤਾ ਹੈ ਕਿ ਜਲਦ ਉਚਿਤ ਮੁਆਵਜ਼ਾ ਜਾਰੀ ਕੀਤਾ ਜਾਵੇਗਾ।
ਹੋਰ ਖੇਤਰਾਂ ਜਾਂ ਖੇਤਾਂ ਵਿੱਚ ਫੈਲਣ ਤੋਂ ਰੋਕਣ ਲਈ ਰਾਸ਼ਟਰੀ ਪ੍ਰੋਟੋਕੋਲ ਅਨੁਸਾਰ ਸੂਰਾਂ ਨੂੰ ਮਾਰਨ ਦਾ ਕੰਮ ਕੀਤਾ ਜਾ ਰਿਹਾ ਹੈ।
ਸਵਾਈਨ ਫਲੂ ਦੇ ਲੱਛਣ
ਆਮ ਫਲੂ ਵਰਗੇ ਹੀ ਹੁੰਦੇ ਹਨ,ਪਛਾਣ ਖੂਨ ਦੀ ਜਾਂਚ ਰਾਹੀਂ ਕੀਤੀ ਜਾਂਦੀ ਹੈ।
ਸਿਰ ਦਰਦ, ਬੁਖ਼ਾਰ, ਗਲੇ ਵਿੱਚ ਖ਼ੁਰਕ, ਖੰਘ, ਪਿੰਡੇ ਵਿੱਚ ਦਰਦ, ਸਾਹ ਲੈਣ ਵਿੱਚ ਮੁਸ਼ਕਿਲ ਇਸ ਦੇ ਮੁੱਖ ਲੱਛਣ ਹਨ।
ਗੰਭੀਰ ਹੋ ਜਾਵੇ ਤਾਂ ਕਈ ਅੰਗ ਵੀ ਨਕਾਰਾ ਹੋ ਸਕਦੇ ਹਨ ਅਤੇ ਮੌਤ ਵੀ ਹੋ ਸਕਦੀ ਹੈ।
ਸਵਾਈਨ ਫਲੂ ਤੋਂ ਬਚਣ ਲਈ ਸਾਫ-ਸਫਾਈ ਦਾ ਖ਼ਿਆਲ ਰੱਖੋ।
ਭੀੜ-ਭੜੱਕੇ ਵਾਲੀਆਂ ਥਾਵਾਂ ਤੇ ਜਾਣ ਤੋਂ ਬਚੋ।
ਖੰਘਣ ਤੇ ਛਿੱਕਣ ਸਮੇਂ ਮੂੰਹ ਰੁਮਾਲ ਨਾਲ ਢਕ ਕੇ ਰੱਖੋ।
ਹਾਲਾਂਕਿ ਪਹਿਲਾਂ ਸਵਾਈਨ ਫਲੂ ਯਾਨੀ H1N1 ਵਾਇਰਸ ਨੂੰ ਸਿਰਫ਼ ਸਰਦੀਆਂ ਦੀ ਬਿਮਾਰੀ ਮੰਨਿਆ ਜਾਂਦਾ ਸੀ। ਹੁਣ ਇਸ ਵਾਇਰਸ ਨੇ ਕਿਸੇ ਵੀ ਮੌਸਮ ਵਿੱਚ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ।
ਇਹ ਜਿਕਰਯੋਗ ਹੈ ਕਿ ਬੀਤੇ ਦਿਨੀ ਵਾਇਨਾਡ ਦੇ ਮਨੰਤਵਾਦੀ ਇਲਾਕੇ ਦੇ ਖੇਤਾਂ ਵਿੱਚ ਸੂਰਾਂ ਵਿੱਚ ਸਵਾਈਨ ਫਲੂ ਦੇ ਲੱਛਣ ਪਾਏ ਗਏ ਸਨ। ਉਨ੍ਹਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਸੀ, ਜਿਸ ਕਾਰਨ ਇਕ ਖੇਤ ਦੇ ਸਾਰੇ ਪਸ਼ੂਆਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : Sidhu Moosewala: ਮਰਹੂਮ ਸਿੱਧੂ ਮੂਸੇ ਵਾਲਾ ਦੀ ਯਾਦ ‘ਚ ਅੰਮ੍ਰਿਤਸਰ ‘ਚ ਕਰਵਾਇਆ ਗਿਆ ਦਸਤਾਰ ਮੁਕਾਬਲਾ