SYL ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਵਿਚਾਲੇ ਵਿਵਾਦ ਵਧਦਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਵਿੱਚ ਸਰਬ ਪਾਰਟੀ ਮੀਟਿੰਗ ਸੱਦਣੀ ਚਾਹੀਦੀ ਹੈ ਅਤੇ ਸੂਬੇ ਵਿੱਚ ਪਾਣੀ ਦੀ ਸੰਭਾਲ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਰੂਪਰੇਖਾ ਤਿਆਰ ਕਰਨੀ ਚਾਹੀਦੀ ਹੈ।
The @AAPPunjab should call for an all party meet & lay out steps they will be taking to protect waters of Punjab.
If they do not take us all into confidence & outline a proper systematic vision, then AAP is indeed in support of SYL Canal & waters of Punjab would be diverted.
— Partap Singh Bajwa (@Partap_Sbajwa) April 20, 2022
ਉਨ੍ਹਾਂ ਕਿਹਾ ਕਿ ਜੇਕਰ ਉਹ ਸਾਨੂੰ ਸਾਰਿਆਂ ਨੂੰ ਭਰੋਸੇ ਵਿੱਚ ਨਹੀਂ ਲੈਂਦੇ ਅਤੇ ਇੱਕ ਸਹੀ ਯੋਜਨਾਬੱਧ ਦ੍ਰਿਸ਼ਟੀਕੋਣ ਦੀ ਰੂਪਰੇਖਾ ਨਹੀਂ ਉਲੀਕਦੇ ਤਾਂ ਆਮ ਆਦਮੀ ਪਾਰਟੀ ਅਸਲ ਵਿੱਚ ਐਸਵਾਈਐਲ ਨਹਿਰ ਅਤੇ ਪੰਜਾਬ ਦੇ ਪਾਣੀਆਂ ਦੀ ਵੰਡ ਦੇ ਸਮਰਥਨ ਵਿੱਚ ਹੈ।