Punjab Haryana Meeting for SYL: ਹਰਿਆਣਾ ਅਤੇ ਪੰਜਾਬ (Haryana and Punjab) ਵਿਚਾਲੇ ਚੱਲ ਰਹੀ ਸਤਲੁਜ-ਯਮੁਨਾ ਲਿੰਕ ਨਹਿਰ (SYL) ਦਾ ਮਸਲਾ ਹੱਲ ਹੋ ਸਕਦਾ ਹੈ। SYL ਦੋਵਾਂ ਸੂਬਿਆਂ ਲਈ ਹਮੇਸ਼ਾ ਹੀ ਵੱਡਾ ਮੁੱਦਾ ਰਿਹਾ ਹੈ। ਹੁਣ ਇੱਕ ਵਾਰ ਤੋਂ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ 14 ਅਕਤੂਬਰ ਨੂੰ ਮੁਲਾਕਾਤ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Manohar Lal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਮੌਜੂਦ ਰਹਿਣਗੇ। ਅਹਿਮ ਗੱਲ ਇਹ ਹੈ ਕਿ ਕੇਂਦਰ ਦਾ ਕੋਈ ਵੀ ਨੁਮਾਇੰਦਾ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਵੇਗਾ।
ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੀ ਸਤਲੁਜ-ਯਮੁਨਾ ਲਿੰਕ ਨਹਿਰ ਦਾ ਮਸਲਾ ਹੱਲ ਹੋ ਸਕਦਾ ਹੈ। SYL ਦੋਵਾਂ ਸੂਬਿਆਂ ਲਈ ਹਮੇਸ਼ਾ ਹੀ ਵੱਡਾ ਮੁੱਦਾ ਰਿਹਾ ਹੈ। ਹੁਣ ਇੱਕ ਵਾਰ ਤੋਂ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ 14 ਅਕਤੂਬਰ ਨੂੰ ਮੁਲਾਕਾਤ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਰਹਿਣਗੇ। ਅਹਿਮ ਗੱਲ ਇਹ ਹੈ ਕਿ ਕੇਂਦਰ ਦਾ ਕੋਈ ਵੀ ਨੁਮਾਇੰਦਾ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਵੇਗਾ।
‘ਆਪ’ ਲਈ ਕਰੋ ਜਾਂ ਮਰੋਂ ਦੀ ਸਥਿਤੀ
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਲਈ ਇਹ ਅਹਿਮ ਮੌਕਾ ਹੈ। ਕਿਉਂਕਿ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਹੈ। ਇਸ ਦੇ ਨਾਲ ਹੀ ਉਹ ਹਰਿਆਣਾ ‘ਚ ਵੀ ਚੋਣ ਲੜਨ ਜਾ ਰਹੇ ਹਨ। ਨਾਲ ਹੀ ਆਪ ਦੇ ਸਾਂਸਦਾਂ ਨੇ ਐਸਵਾਈਐਲ ਦਾ ਪਾਣੀ ਹਰਿਆਣਾ ਵਿੱਚ ਲਿਆਉਣ ਦਾ ਵਾਅਦਾ ਕੀਤਾ ਸੀ। ਪਰ ਜੇਕਰ ‘ਆਪ’ ਸਰਕਾਰ ਨੇ ਇਸ ਮੁੱਦੇ ‘ਤੇ ਢਿੱਲ ਦਿੱਤੀ ਤਾਂ ਆਪ ਨੂੰ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਵੇਗਾ। ਉਧਰ ਜੇਕਰ ਆਪ ਹਰਿਆਣਾ ਲਈ ਨਾ ਖੜ੍ਹੀ ਹੋਈ ਤਾਂ ਉਨ੍ਹਾਂ ਨੂੰ ਹਰਿਆਣਾ ‘ਚ ਅਗਲੀਆਂ ਚੋਣਾਂ ‘ਚ ਨੁਕਸਾਨ ਦਾ ਸਾਹਮਣਾ ਕਰਨਾ ਪਵੇਗਾ।
ਸੁਪਰੀਮ ਕੋਰਟ ਨੇ ਦਿੱਤਾ ਸੀ ਇਹ ਹੁਕਮ
ਸੁਪਰੀਮ ਕੋਰਟ ਨੇ ਹਾਲ ਹੀ ਵਿੱਚ SYL ਦੇ ਮੁੱਦੇ ‘ਤੇ ਸੁਣਵਾਈ ਕੀਤੀ ਸੀ। ਜਿਸ ਵਿੱਚ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੂੰ ਇਸ ਦਾ ਹੱਲ ਕੱਢਣ ਲਈ ਕਿਹਾ ਗਿਆ। ਕੇਂਦਰ ਨੇ ਦੋਸ਼ ਲਾਇਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਵਿੱਚ ਮੀਟਿੰਗ ਲਈ ਸਮਾਂ ਨਹੀਂ ਦੇ ਰਹੇ। ਇਸ ‘ਤੇ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਕੇਂਦਰ ਨੂੰ ਇਸ ਮਾਮਲੇ ਨੂੰ ਹੱਲ ਕਰਨਾ ਚਾਹੀਦਾ ਹੈ। ਪੰਜਾਬ ਅਤੇ ਹਰਿਆਣਾ ਦੋਵਾਂ ਨੂੰ ਪਾਣੀ ਦੀ ਲੋੜ ਹੈ।
ਸੁਪਰੀਮ ਕੋਰਟ ਨੇ 19 ਜਨਵਰੀ ਤੱਕ ਮੰਗੀ ਰਿਪੋਰਟ
ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੂੰ ਇੱਕ ਮਹੀਨੇ ਅੰਦਰ ਇਸ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਨਾਲ ਮੀਟਿੰਗ ਕਰਨ ਲਈ ਕਿਹਾ ਸੀ। ਜਿਸ ਵਿੱਚ ਮਸਲੇ ਦੇ ਹੱਲ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਦੀ ਰਿਪੋਰਟ ਤਿਆਰ ਕਰਕੇ ਸੁਪਰੀਮ ਕੋਰਟ ਨੂੰ ਸੌਂਪੀ ਜਾਵੇ। ਇਸ ਦੀ ਅਗਲੀ ਸੁਣਵਾਈ 19 ਜਨਵਰੀ 2023 ਨੂੰ ਹੋਵੇਗੀ।