ਸ਼ਨੀਵਾਰ, ਸਤੰਬਰ 6, 2025 03:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

SYL ਦਾ ਵਿਰੋਧ ਕਰਨ ਵਾਲੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲੱਗੇਗੀ : SGPC

by propunjabtv
ਜੁਲਾਈ 6, 2022
in Featured News, ਪੰਜਾਬ
0

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 220 ਪਾਵਨ ਸਰੂਪ ਆਸਟ੍ਰੇਲੀਆ ਭੇਜੇਗੀ ਸ਼੍ਰੋਮਣੀ ਕਮੇਟੀ-ਐਡਵੋਕੇਟ ਧਾਮੀ

ਰਮਿੰਦਰ ਸਿੰਘ  

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ ਐਸਵਾਈਐਲ ਦਾ ਵਿਰੋਧ ਕਰਨ ਵਾਲੇ ਸਿੱਖ ਸੰਘਰਸ਼ੀ ਯੋਧੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਹੈ। ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਵਿਚ ਇਸ ਤੋਂ ਇਲਾਵਾ ਕਈ ਹੋਰ ਅਹਿਮ ਫੈਸਲੇ ਵੀ ਲਏ ਗਏ ਹਨ।

ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਲੰਘੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਗੁਰਬਾਣੀ ਆਧਾਰਤ ਐਪਸ ਵਿਚ ਗੁਰਬਾਣੀ ਦੀਆਂ ਤਰੁੱਟੀਆਂ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਨੂੰ ਜਾਂਚ ਦੇ ਆਦੇਸ਼ ਦਿੱਤੇ ਸਨ, ਜਿਸ ਤਹਿਤ ਗਠਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਵਿਚ ਇਸ ਦੀ ਪੁਸ਼ਟੀ ਹੋਈ ਹੈ।

ਅਜਿਹੀਆਂ ਐਪਸ ਨੂੰ ਬੰਦ ਕਰਵਾਉਣ ਲਈ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਜਲਦ ਹੀ ਸਿੰਘ ਸਾਹਿਬਾਨ ਦੀ ਨਿਗਰਾਨੀ ਹੇਠ ਨਿਤਨੇਮ, ਸੁੰਦਰ ਗੁਟਕਾ ਸਾਹਿਬ ਸਮੇਤ ਹੋਰ ਪਾਵਨ ਗੁਰਬਾਣੀ ਦਾ ਮਿਲਾਣ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਖੁਦ ਐਪ ਤਿਆਰ ਕੀਤੀ ਜਾਵੇਗੀ। ਇਸ ਵਿਚ ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਦੀ ਜਾਣਕਾਰੀ ਵੀ ਹੋਵੇਗੀ। ਜੇਕਰ ਕੋਈ ਹੋਰ ਵੀ ਨਿੱਜੀ ਐਪ ਲਈ ਪ੍ਰਵਾਨਗੀ ਮੰਗੇਗਾ ਤਾਂ ਨਿਯਮਾਂ ਅਨੁਸਾਰ ਉਸ ਨੂੰ ਡਾਟਾ ਮੁਹੱਈਆ ਕਰਵਾਇਆ ਜਾਵੇਗਾ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤਿ੍ਰੰਗ ਕਮੇਟੀ ਨੇ ਸਿੱਖ ਇਤਿਹਾਸ ਰਿਸਰਚ ਬੋਰਡ ਰਾਹੀਂ ਪੁਰਾਤਨ ਰਵਾਇਤ ਅਨੁਸਾਰ ਸਾਲਾਨਾ ਇਤਿਹਾਸਕ ਕਾਨਫਰੰਸ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਇਸ ਤਹਿਤ ਪਹਿਲੀ ਕਾਨਫਰੰਸ ਸਾਕਾ ਸ੍ਰੀ ਪੰਜਾ ਸਾਹਿਬ ਅਤੇ ਗੁਰੂ ਕਾ ਬਾਗ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਹੋਵੇਗੀ। ਉਨਾਂ ਦੱਸਿਆ ਕਿ ਇਨਾਂ ਸ਼ਤਾਬਦੀਆਂ ਸਬੰਧੀ ਵਿਸ਼ਾਲ ਗੁਰਮਤਿ ਸਮਾਗਮਾਂ ਅਤੇ ਸੈਮੀਨਾਰਾਂ ਦਾ ਵੀ ਆਯੋਜਨ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ ਪੁੱਜੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 220 ਪਾਵਨ ਸਰੂਪ ਭੇਜੇ ਜਾਣਗੇ। ਉਨਾਂ ਕਿਹਾ ਕਿ ਆਸਟ੍ਰੇਲੀਆ ਤੋਂ ਗੁਰੂ ਨਾਨਕ ਦਰਬਾਰ ਵਿਕਟੋਰੀਆ ਦੀਆਂ ਸੰਗਤਾਂ ਨੇ ਇਹ ਮੰਗ ਕੀਤੀ ਹੈ ਜਿਸ ਅਨੁਸਾਰ ਚਾਰਟਰਡ ਜਹਾਜ਼ ਰਾਹੀਂ ਸਿੱਖ ਮਰਯਾਦਾ ਅਨੁਸਾਰ ਪਾਵਨ ਸਰੂਪ ਭੇਜਣ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹਰਿਆਣਾ ਦੇ ਸਢੌਰਾ ’ਚ ਪੀਰ ਬੁੱਧੂ ਸ਼ਾਹ ਦੀ ਇਤਿਹਾਸਕ ਹਵੇਲੀ ਨੂੰ ਵੀ ਸੰਭਾਲਿਆ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੂੰ ਬਰਬਾਦ ਕਰਕੇ ਇੰਡਸਟ੍ਰੀਅਲ ਪਾਰਕ ਬਣਾਉਣ ਦੇ ਫੈਸਲੇ ਦੀ ਵੀ ਸਖ਼ਤ ਨੁਕਤਾਚੀਨੀ ਕੀਤੀ। ਉਨਾਂ ਕਿਹਾ ਕਿ ਅੰਤਿ੍ਰੰਗ ਕਮੇਟੀ ਨੇ ਇਸ ਦੀ ਸਖ਼ਤ ਵਿਰੋਧਤਾ ਕੀਤੀ ਹੈ ਅਤੇ ਪੰਜਾਬ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਉਨਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਮੌਜੂਦਾ ਸਮੇਂ ਦੀ ਵੱਡੀ ਲੋੜ ਹੈ, ਜਿਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵਾਤਾਵਰਣ ਮੁਹਿੰਮ ਅੱਗੇ ਤੋਰੇਗੀ।

ਇਸ ਤਹਿਤ ਇਤਿਹਾਸਕ ਗੁਰਦੁਆਰਿਆਂ ਵਿਚ ਜੰਗਲ ਲਗਾਏ ਜਾ ਰਹੇ ਹਨ, ਜਿਸ ਨੂੰ ਹਰ ਗੁਰਦੁਆਰਾ ਸਾਹਿਬ ਅੰਦਰ 1-1 ਏਕੜ ਦਾ ਬਾਗ ਲਗਾਉਣ ਤੱਕ ਅੱਗੇ ਵਧਾਇਆ ਜਾਵੇਗਾ। ਉਨਾਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੀ ਵੀ ਨਿੰਦਾ ਕੀਤੀ ਅਤੇ ਪੰਜਾਬ ਸਰਕਾਰ ਨੂੰ ਆਪਣੀ ਮਨਸ਼ਾ ਸਾਫ ਕਰਨ ਲਈ ਆਖਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੈਨੇਡਾ ਅੰਦਰ ਨਿੱਜੀ ਸੁਰੱਖਿਆ ਗਾਰਡਾਂ ਦੀ ਡਿਊਟੀ ਲਈ ਦਾਹੜੀ ਕਟਾਉਣ ਦੇ ਹੁਕਮ ਨੂੰ ਵੀ ਮੰਦਭਾਗਾ ਕਰਾਰ ਦਿੱਤਾ। ਉਨਾਂ ਕਿਹਾ ਕਿ ਜਾਣਕਾਰੀ ਅਨੁਸਾਰ ਭਾਵੇਂ ਕੈਨੇਡਾ ਸਰਕਾਰ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ, ਪਰੰਤੂ ਫਿਰ ਵੀ ਸ਼੍ਰੋਮਣੀ ਕਮੇਟੀ ਦੀ ਵਿਦੇਸ਼ਾਂ ਦੀ ਸਰਕਾਰਾਂ ਨੂੰ ਅਪੀਲ ਹੈ ਕਿ ਉਹ ਅੱਗੇ ਤੋਂ ਕਿਸੇ ਵੀ ਫੈਸਲੇ ਮੌਕੇ ਹਰ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖਣ।

ਉਨਾਂ ਆਸਟ੍ਰੇਲੀਆ ’ਚ ਪੰਜਾਬੀ ਨੂੰ ਪਹਿਲੀਆਂ ਛੇ ਭਾਸ਼ਾਵਾਂ ਵਿਚ ਸ਼ਾਮਲ ਕਰਨ ਦਾ ਵੀ ਸਵਾਗਤ ਕੀਤਾ। ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਦੌਰਾਨ ਅਫਗਾਨਿਸਤਾਨ ਦੇ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਭਾਈ ਸਵਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪਿ੍ਰੰ: ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ’ਤੇ ਸ਼ੋਕ ਮਤੇ ਵੀ ਪੜੇ ਗਏ। ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸਵਰਗੀ ਪਿ੍ਰੰ: ਸੁਰਿੰਦਰ ਸਿੰਘ ਅਤੇ ਸਾਬਕਾ ਮੈਂਬਰ ਸ. ਹਰਿੰਦਰ ਸਿੰਘ ਰਣੀਆ ਦੀ ਤਸਵੀਰ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਹੋਵੇਗੀ।

Tags: Balwinder Singh Jatanasgpcsidhu moosewalasyl
Share221Tweet138Share55

Related Posts

CGC ਯੂਨੀਵਰਸਿਟੀ, ਮੋਹਾਲੀ ਨੇ ਕੀਤਾ ਖੂਨਦਾਨ ਕੈਂਪ ਦਾ ਸਫਲ ਆਯੋਜਨ

ਸਤੰਬਰ 6, 2025

CM ਮਾਨ ਦੀ ਸਿਹਤ ਨੂੰ ਲੈ ਕੇ ਮਨੀਸ਼ ਸਿਸੋਦੀਆ ਨੇ ਦਿੱਤੀ ਜਾਣਕਾਰੀ, ਕਿਹਾ- ਸਿਹਤ ਹੁਣ ਕਾਫੀ ਸਥਿਰ

ਸਤੰਬਰ 6, 2025

ਤੇਜ਼ ਮੀਂਹ ਵਿਚਾਲੇ Ambulance ਦਾ ਹੋਇਆ ਭਿ*ਆ*ਨ*ਕ ਐ*ਕ*ਸੀ*ਡੈਂ*ਟ, 3 ਲੋਕਾਂ ਦੀ ਮੌਕੇ ‘ਤੇ ਮੌ/ਤ

ਸਤੰਬਰ 6, 2025

PM ਮੋਦੀ ਪੰਜਾਬ ਸਮੇਤ ਕਈ ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 6, 2025

BCCI ਨੇ ਵਧਾ ਦਿੱਤੇ ਟੀਮ ਇੰਡੀਆ ਦੇ ਸਪਾਂਸਰਸ਼ਿਪ ਰੇਟ, ਏਸ਼ੀਆ ਕੱਪ 2025 ਲਈ ਨਹੀਂ ਕੋਈ ਸਪਾਂਸਰ

ਸਤੰਬਰ 5, 2025

ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਕਿਉਂ ਟ੍ਰੈਂਡ ਕਰ ਰਿਹਾ ਹੈ ‘Trump Is Dead’, ਆਖਿਰ ਕੀ ਹੈ ਮਾਮਲਾ?

ਸਤੰਬਰ 5, 2025
Load More

Recent News

CGC ਯੂਨੀਵਰਸਿਟੀ, ਮੋਹਾਲੀ ਨੇ ਕੀਤਾ ਖੂਨਦਾਨ ਕੈਂਪ ਦਾ ਸਫਲ ਆਯੋਜਨ

ਸਤੰਬਰ 6, 2025

CM ਮਾਨ ਦੀ ਸਿਹਤ ਨੂੰ ਲੈ ਕੇ ਮਨੀਸ਼ ਸਿਸੋਦੀਆ ਨੇ ਦਿੱਤੀ ਜਾਣਕਾਰੀ, ਕਿਹਾ- ਸਿਹਤ ਹੁਣ ਕਾਫੀ ਸਥਿਰ

ਸਤੰਬਰ 6, 2025

ਤੇਜ਼ ਮੀਂਹ ਵਿਚਾਲੇ Ambulance ਦਾ ਹੋਇਆ ਭਿ*ਆ*ਨ*ਕ ਐ*ਕ*ਸੀ*ਡੈਂ*ਟ, 3 ਲੋਕਾਂ ਦੀ ਮੌਕੇ ‘ਤੇ ਮੌ/ਤ

ਸਤੰਬਰ 6, 2025

PM ਮੋਦੀ ਪੰਜਾਬ ਸਮੇਤ ਕਈ ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 6, 2025

BCCI ਨੇ ਵਧਾ ਦਿੱਤੇ ਟੀਮ ਇੰਡੀਆ ਦੇ ਸਪਾਂਸਰਸ਼ਿਪ ਰੇਟ, ਏਸ਼ੀਆ ਕੱਪ 2025 ਲਈ ਨਹੀਂ ਕੋਈ ਸਪਾਂਸਰ

ਸਤੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.