ਸੰਗੀਤ ਕੰਪਨੀ ਟੀ-ਸੀਰੀਜ਼ ਦੇ ਮੈਨੇਜਿੰਗ ਡਾਇਰੈਕਟਰ ਭੂਸ਼ਨ ਕੁਮਾਰ ‘ਤੇ ਨੌਕਰੀ ਦੇਣ ਦੇ ਬਹਾਨੇ ਔਰਤ ਨਾਲ ਬਲਾਤਕਾਰ ਕਰਨ ਦੇ ਦੋਸ਼ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲੀਸ ਮੁਤਾਬਕ 30 ਸਾਲਾ ਔਰਤ ਦੁਆਰਾ ਕੀਤੀ ਸ਼ਿਕਾਇਤ ’ਤੇ ਅੰਧੇਰੀ (ਪੱਛਮ) ਵਿੱਚ ਡੀਐੱਨ ਨਗਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਨੇ ਹਾਲੇ ਤੱਕ ਵਾਰਦਾਤ ਦੇ ਸਮੇਂ ਬਾਰੇ ਜਾਣਕਾਰੀ ਨਹੀਂ ਦਿੱਤੀ ਹੈ। ਪੁਲੀਸ ਮੁਤਾਬਕ,‘ ਸ਼ਿਕਾਇਤਕਰਤਾ ਨੇ ਕਿਹਾ ਹੈ ਕਿ ਭੂਸ਼ਨ ਕੁਮਾਰ ਨੇ ਆਪਣੀ ਕੰਪਨੀ ਵਿੱਚ ਕੁੱਝ ਪ੍ਰਾਜੈਕਟ ’ਤੇ ਕੰਮ ਕਰਨ ਦਾ ਝਾਂਸਾ ਦੇ ਕੇ ਉਸ ਨਾਲ ਕਥਿਤ ਬਲਾਤਕਾਰ ਕੀਤਾ।’