tangri river overflow alert: ਦੂਧਨਸਾਧਾਂ ਸਬ ਡਵੀਜ਼ਨ ਅਧੀਨ ਟਾਂਗਰੀ ਨਦੀ ਦੇ ਓਵਰਫਲੋਅ ਹੋਣ ਬਾਰੇ ਅੱਜ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਇੱਥੇ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਹੈ। ਸ਼ੁੱਕਰਵਾਰ ਨੂੰ ਵੀ ਪ੍ਰਸ਼ਾਸਨ ਨੇ ਟਾਂਗਰੀ ਨਦੀ ਦੇ ਵੱਧਦੇ ਪਾਣੀ ਦੇ ਪੱਧਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਸੀ। ਜਿਸ ਤੋਂ ਬਾਅਦ ਟਾਂਗਰੀ ਨੇ ਨੇੜਲੀਆਂ ਕਲੋਨੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ।

ਟਾਂਗਰੀ ਨਦੀ ਦਾ ਪਾਣੀ ਦਾ ਪੱਧਰ ਅੰਬਾਲਾ ਵਿੱਚ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਵੱਧ ਗਿਆ ਹੈ ਅਤੇ ਅਗਲੇ 10-12 ਘੰਟਿਆਂ ਵਿੱਚ ਪਟਿਆਲਾ ਜ਼ਿਲ੍ਹੇ ਦੇ ਦੇਵੀਗੜ੍ਹ ਵਿੱਚ ਇਸਦੇ ਵੱਧਣ ਦੀ ਉਮੀਦ ਹੈ। ਦੇਵੀਗੜ੍ਹ ਖੇਤਰਾਂ ਲਈ ਚੇਤਾਵਨੀ ਜਾਰੀ ਕੀਤੀ ਜਾ ਰਹੀ ਹੈ। ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦੀ ਸੂਚੀ: ਸੱਜੇ ਪਾਸੇ (R/S): ਮਹਿਮੂਦਪੁਰ ਰੁੜਕੀ, ਦੇਵੀਨਗਰ, ਹਰੀਗੜ੍ਹ, ਰੋਹੜ ਜਗੀਰ, ਲੇਹਲਾਂ ਜਗੀਰ, ਦੁਧਨਗੁਜਰਾਂ, ਅਦਾਲਤੀਵਾਲਾ, ਮੱਘਰ ਸਾਹਿਬ। ਖੱਬਾ ਪਾਸਾ (L/S): ਮੋਹਲਗੜ੍ਹ, ਖਾਂਸਾ, ਰੱਤਾਖੇੜਾ, ਔਜਾਂ, ਖਤੌਲੀ, ਗਣੇਸ਼ਪੁਰ, ਖਰਾਬਗੜ੍ਹ, ਬੀਬੀਪੁਰ, ਜੋਧਪੁਰ, ਬੁਧਮੋਰ, ਸਾਦਿਕਪੁਰ ਬੀੜਾਂ।
ਪ੍ਰਸ਼ਾਸਨ ਨੇ ਇਨ੍ਹਾਂ ਇਲਾਕਿਆਂ ਦੇ ਨਿਵਾਸੀਆਂ ਨੂੰ ਸੁਚੇਤ ਰਹਿਣ, ਨਦੀ ਦੇ ਨੇੜੇ ਜਾਣ ਤੋਂ ਬਚਣ ਅਤੇ ਸਾਰੀਆਂ ਅਧਿਕਾਰਤ ਹਦਾਇਤਾਂ ਦੀ ਪਾਲਣਾ ਕਰਨ ਲਈ ਅਪੀਲ ਕੀਤੀ ਹੈ। ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਆ ਕੈਂਪ ਬਣਾਏ ਗਏ ਹਨ ਅਤੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਅੰਬਾਲਾ ਵਿੱਚ ਟਾਂਗਰੀ ਨਦੀ ਦਾ ਖ਼ਤਰੇ ਦਾ ਪੱਧਰ 15 ਹਜ਼ਾਰ ਕਿਊਸਿਕ ਹੈ। ਅੰਬਾਲਾ ਵਿੱਚ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਪ੍ਰਸ਼ਾਸਨ ਨੂੰ ਪਿੱਛੇ ਤੋਂ ਹੋਰ ਪਾਣੀ ਆਉਣ ਦੀ ਚੇਤਾਵਨੀ ਮਿਲੀ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ਅਲਰਟ ‘ਤੇ ਹੈ।