ਦੋ ਵਾਰ ਓਲੰਪਿਕ ਜਿੱਤ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਸ਼ੁੱਕਰਵਾਰ ਨੂੰ ਪਾਕਿਸਤਾਨੀ ਜੈਵਲਿਨ ਥ੍ਰੋਅਰ ਅਰਸ਼ਦ ਨਦੀਮ ਨੂੰ ਨੀਰਜ ਚੋਪੜਾ ਕਲਾਸਿਕ ਵਿੱਚ ਹਿੱਸਾ ਲੈਣ ਲਈ ਸੱਦਾ ਦੇਣ ਤੇ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਸੀ।
ਜਿਸ ਤੋਂ ਬਾਅਦ ਹੁਣ ਉਹਨਾਂ ਨੇ ਚੁੱਪੀ ਤੋੜਦਿਆਂ ਉਹਨਾਂ ਨੇ ਨਿਸ਼ਾਨਾ ਬਣਾਉਣ ਵਾਲਿਆਂ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਇੱਕ ਐਥਲੀਟ ਵੱਲੋਂ ਦੂਜੇ ਐਥਲੀਟ ਨੂੰ ਸੱਦਾ ਸੀ ਜੋ ਪਹਿਲਗਾਮ ਅੱਤਵਾਦੀ ਹਮਲੇ ਤੋਂ ਪਹਿਲਾਂ ਭੇਜਿਆ ਗਿਆ ਸੀ।
ਟੋਕੀਓ ਓਲੰਪਿਕ ਵਿੱਚ ਸੋਨ ਤਮਗਾ ਅਤੇ ਪੈਰਿਸ ਓਲੰਪਿਕ ਵਿੱਚ ਚਾਂਦੀ ਤਮਗਾ ਜਿੱਤਣ ਵਾਲੇ ਚੋਪੜਾ ਨੇ ਕਿਹਾ ਕਿ ਉਹ ਇਹ ਦੇਖ ਕੇ ਦੁਖੀ ਹਨ ਕਿ ਉਨ੍ਹਾਂ ਦੀ ਇਮਾਨਦਾਰੀ ‘ਤੇ ਸਵਾਲ ਉਠਾਏ ਜਾ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਵੀ ਦੁਰਵਿਵਹਾਰ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਚੋਪੜਾ ਨੇ ਨਦੀਮ ਨੂੰ 24 ਮਈ ਨੂੰ ਬੰਗਲੁਰੂ ਵਿੱਚ ਹੋਣ ਵਾਲੇ ਪਹਿਲੇ ਨੀਰਜ ਚੋਪੜਾ ਕਲਾਸਿਕ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਸੀ। ਨਦੀਮ ਨੇ ਪੈਰਿਸ ਓਲੰਪਿਕ ਵਿੱਚ ਚੋਪੜਾ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ ਸੀ। ਨਦੀਮ ਨੇ ਆਪਣੇ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ ਸੱਦਾ ਠੁਕਰਾ ਦਿੱਤਾ ਸੀ।