Punjab Stubbel Burning Cases: ਪੰਜਾਬ ‘ਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ। 15 ਸਤੰਬਰ ਤੋਂ 22 ਅਕਤੂਬਰ ਤੱਕ ਪਰਾਲੀ ਸਾੜਨ ਦੇ 3,696 ਮਾਮਲੇ ਸਾਹਮਣੇ ਆਏ। ਇਨ੍ਹਾਂ ਚੋਂ 60 ਫੀਸਦੀ ਮਾਮਲੇ ਮਾਝਾ ਖੇਤਰ ਦੇ ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਹੀ ਸਾਹਮਣੇ ਆਏ।
ਲੁਧਿਆਣਾ ਸਥਿਤ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਮੁਤਾਬਕ ਤਰਨਤਾਰਨ ਵਿੱਚ ਪਰਾਲੀ ਸਾੜਨ ਦੀਆਂ 1,034 ਘਟਨਾਵਾਂ ਦਰਜ ਕੀਤੀਆਂ ਗਈਆਂ। ਇਹ ਅੰਕੜਾ ਸੂਬੇ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ 895 ਅਤੇ ਗੁਰਦਾਸਪੁਰ ਵਿੱਚ 324 ਕੇਸ ਦਰਜ ਕੀਤੇ ਗਏ ਹਨ।
ਪੰਜਾਬ ਵਿੱਚ 15 ਸਤੰਬਰ ਤੋਂ 22 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ ਤਕਰੀਬਨ 3,700 ਘਟਨਾਵਾਂ ਦਰਜ ਕੀਤੀਆਂ ਗਈਆਂ ਅਤੇ ਇਨ੍ਹਾਂ ਚੋਂ ਤਕਰੀਬਨ 60 ਫੀਸਦੀ ਮਾਝਾ ਖੇਤਰ ਦੇ ਤਿੰਨ ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਵਾਪਰੀਆਂ। ਇਸ ਸਮੇਂ ਦੌਰਾਨ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਕੁੱਲ 3,696 ਘਟਨਾਵਾਂ ਵਾਪਰੀਆਂ।
ਕਿਹੜੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਕਿੰਨੀਆਂ ਘਟਨਾਵਾਂ
ਪਟਿਆਲਾ 246
ਕਪੂਰਥਲਾ 214
ਫ਼ਿਰੋਜ਼ਪੁਰ 187
ਜਲੰਧਰ 169
ਲੁਧਿਆਣਾ 131
ਇਸ ਸਾਲ ਹਾਲਾਤ ਥੋੜੇ ਬਿਹਤਰ
ਜੇਕਰ ਪਿਛਲੇ ਦੋ ਸਾਲਾਂ ਦੀ ਤੁਲਨਾ ਕੀਤੀ ਜਾਵੇ ਤਾਂ ਇਸ ਸਾਲ ਸਥਿਤੀ ਥੋੜ੍ਹੀ ਬਿਹਤਰ ਹੈ। ਪੰਜਾਬ ਵਿੱਚ 22 ਅਕਤੂਬਰ 2020 ਅਤੇ 2021 ਤੱਕ ਕ੍ਰਮਵਾਰ 10,785 ਅਤੇ 5,438 ਪਰਾਲੀ ਸਾੜਨ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਸੀ। 22 ਅਕਤੂਬਰ ਨੂੰ ਪੰਜਾਬ ਵਿੱਚ 582 ਕੇਸ ਦਰਜ ਹੋਏ ਸੀ। ਅੰਕੜਿਆਂ ਮੁਤਾਬਕ 2020 ਅਤੇ 2021 ਵਿੱਚ ਇੱਕੋ ਦਿਨ 1,341 ਅਤੇ 1,111 ਪਰਾਲੀ ਸਾੜਨ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ।
ਪੰਜਾਬ ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਦੀਆਂ ਹੋਰ ਮਸ਼ੀਨਾਂ ਮੁਹੱਈਆ ਕਰਵਾ ਰਹੀ ਹੈ। ਪਰਾਲੀ ਸਾੜਨ ਵਿਰੁੱਧ ਜਨ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪਰ ਕਿਸਾਨ ਅਜੇ ਵੀ ਪਰਾਲੀ ਸਾੜਨ ਲਈ ਰਾਜ਼ੀ ਨਹੀਂ ਹਨ। ਪੰਜਾਬ ਹਰ ਸਾਲ ਲਗਪਗ 180 ਲੱਖ ਟਨ ਪਰਾਲੀ ਪੈਦਾ ਕਰਦਾ ਹੈ। ਮੀਂਹ ਕਾਰਨ ਝੋਨੇ ਦੀ ਕਟਾਈ ਪਛੜ ਗਈ ਹੈ। ਕਣਕ ਦੀ ਫ਼ਸਲ ਲਈ ਬਹੁਤ ਘੱਟ ਸਮਾਂ ਬਚਿਆ ਹੈ। ਇਹੀ ਕਾਰਨ ਹੈ ਕਿ ਕਿਸਾਨ ਆਪਣੇ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਰਹੇ ਹਨ।
ਦਿੱਲੀ ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦੇ ਪੱਧਰ ਵਿੱਚ ਚਿੰਤਾਜਨਕ ਵਾਧਾ
ਅਕਤੂਬਰ ਅਤੇ ਨਵੰਬਰ ਵਿੱਚ ਰਾਸ਼ਟਰੀ ਰਾਜਧਾਨੀ ਖੇਤਰ (NCR) ਵਿੱਚ ਹਵਾ ਪ੍ਰਦੂਸ਼ਣ ਦੇ ਪੱਧਰ ਵਿੱਚ ਚਿੰਤਾਜਨਕ ਵਾਧਾ ਹੋਇਆ ਹੈ। ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਨੂੰ ਜ਼ਿਆਦਾ ਸਾੜਨ ਦਾ ਇੱਕ ਕਾਰਨ ਇਹ ਵੀ ਹੈ। ਇਸ ਦੇ ਨਾਲ ਹੀ ਦੀਵਾਲੀ ‘ਤੇ ਪਟਾਕੇ ਚਲਾਉਣ ਕਾਰਨ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ।
ਖੇਤੀਬਾੜੀ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਵਿੱਚ 35 ਫੀਸਦੀ ਝੋਨੇ ਦੀ ਕਟਾਈ ਮੁਕੰਮਲ ਹੋ ਚੁੱਕੀ ਹੈ। ਸਤੰਬਰ ਵਿੱਚ ਬੇਮੌਸਮੀ ਮੀਂਹ ਕਾਰਨ ਵਾਢੀ ਵਿੱਚ ਘੱਟੋ-ਘੱਟ 10 ਦਿਨ ਦੇਰੀ ਹੋਈ ਸੀ। ਇਸ ਸਾਉਣੀ ਦੇ ਸੀਜ਼ਨ ਵਿੱਚ ਪੰਜਾਬ ਵਿੱਚ ਲਗਪਗ 30.84 ਲੱਖ ਹੈਕਟੇਅਰ ਝੋਨੇ ਦਾ ਰਕਬਾ ਹੈ।